ਗਿਆਨੀ ਹਰਪ੍ਰੀਤ ਸਿੰਘ ਨੇ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਕੀਤੇ ਦਰਸ਼ਨ
Tuesday, Dec 10, 2019 - 11:33 AM (IST)

ਗੰਗਟੋਕ (ਬਿਊਰੋ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਸਿਕੱਮ ਵਿਖੇ ਪੁੱਜੇ। ਸਿੰਘ ਸਾਹਿਬ ਨੇ ਜਿੱਥੇ ਗੁਰਦੁਆਰਾ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ, ਉਥੇ ਹੀ ਮੋਜੂਦਾ ਸਥਿਤੀ ਦੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਘ ਸਾਹਿਬ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਨੂੰ ਸਰਕਾਰ ਵੱਲੋਂ ਸੀਲ ਕਰ ਦਿੱਤਾ ਗਿਆਂ ਸੀ, ਜਿਸ ਦਾ ਕੇਸ ਚੱਲ ਰਿਹਾ ਹੈ ਪਰ ਕੁਝ ਲੋਕ ਆਪਣੀ ਫੋਕੀ ਚੋਧਰ ਲਈ ਕੇਸ ਖਰਾਬ ਕਰ ਰਹੇ ਹਨ।ਸਿੰਘ ਸਾਹਿਬ ਨੇ ਕਿਹਾ ਕਿ ਉਹਨਾਂ ਤੋਂ ਆਉਣ ਵਾਲੇ ਸਮੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਵਾਬ ਤਲਬੀ ਕੀਤੀ ਜਾਵੇਗੀ।ਉਹਨਾਂ ਖੁਲਾਸਾ ਕੀਤਾ ਕਿ ਇਸ ਜਗਾ ਦੇ ਨਾਮ 'ਤੇ ਕੁਝ ਲੋਕ ਕੇਸ ਲੜਣ ਲਈ ਪੈਸਾ ਇੱਕਠਾ ਕਰ ਰਹੇ ਹਨ। ਸਿੰਘ ਸਾਹਿਬ ਨੇ ਸੰਗਤਾਂ ਨੂੰ ਇਸ ਸਥਾਨ ਦੇ ਦਰਸਨ ਕਰਨ ਦੀ ਅਪੀਲ ਵੀ ਕੀਤੀ।