ਵੱਡੀ ਖ਼ਬਰ: ਸਿੱਕਮ 'ਚ ਭਿਆਨਕ Landslide, 4 ਲੋਕਾਂ ਦੀ ਮੌਤ, ਕਈ ਲਾਪਤਾ (ਵੀਡੀਓ)

Friday, Sep 12, 2025 - 08:44 AM (IST)

ਵੱਡੀ ਖ਼ਬਰ: ਸਿੱਕਮ 'ਚ ਭਿਆਨਕ Landslide, 4 ਲੋਕਾਂ ਦੀ ਮੌਤ, ਕਈ ਲਾਪਤਾ (ਵੀਡੀਓ)

ਨੈਸ਼ਨਲ ਡੈਸਕ : ਸਿੱਕਮ ਵਿੱਚ ਇੱਕ ਵਾਰ ਫਿਰ ਕੁਦਰਤ ਦੇ ਕਹਿਰ ਨੇ ਤਬਾਹੀ ਮਚਾ ਦਿੱਤੀ ਹੈ। ਸਿੱਕਮ ਦੇ ਗਿਆਲਸ਼ਿੰਗ ਜ਼ਿਲ੍ਹੇ ਵਿੱਚ ਦੇਰ ਰਾਤ ਜ਼ਮੀਨ ਖਿਸਕਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਦੌਰਾਨ ਤਿੰਨ ਹੋਰ ਲੋਕ ਲਾਪਤਾ ਹੋਏ ਵੀ ਦੱਸੇ ਜਾ ਰਹੇ ਹਨ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅੱਧੀ ਰਾਤ ਦੇ ਕਰੀਬ ਅੱਪਰ ਰਿੰਬੀ ਖੇਤਰ ਵਿੱਚ ਜ਼ਮੀਨ ਖਿਸਕਣ ਨਾਲ ਉਨ੍ਹਾਂ ਦਾ ਘਰ ਰੁੜ੍ਹ ਗਿਆ, ਉਹ ਸੁੱਤੇ ਪਏ ਸਨ। ਐਸਪੀ ਨੇ ਕਿਹਾ ਕਿ ਪਰਿਵਾਰ ਦੇ ਛੇ ਮੈਂਬਰਾਂ ਵਿੱਚੋਂ ਤਿੰਨ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : 9 ਜਵਾਕਾਂ ਦੀ ਮਾਂ ਨੂੰ ਚੜ੍ਹੀ ਆਸ਼ਕੀ, 52 ਸਾਲ ਦੀ ਉਮਰ 'ਚ ਧੀ ਨੂੰ ਨਾਲ ਲੈ ਪ੍ਰੇਮੀ ਨਾਲ ਹੋਈ ਫ਼ਰਾਰ

ਗਿਆਲਸ਼ਿੰਗ ਦੇ ਪੁਲਸ ਸੁਪਰਡੈਂਟ ਸ਼ੇਰਿੰਗ ਸ਼ੇਰਪਾ ਨੇ ਕਿਹਾ ਕਿ ਜ਼ਮੀਨ ਖਿਸਕਣ ਦੀ ਘਟਨਾ ਦਾ ਪਤਾ ਲੱਗਣ ਦੇ ਸਾਰ ਹੀ ਸਿੱਕਮ ਪੁਲਸ ਅਤੇ ਸਸ਼ਤਰ ਸੀਮਾ ਬਲ (ਐਸਐਸਬੀ) ਦੇ ਜਵਾਨ ਘਟਨਾ ਸਥਾਨ 'ਤੇ ਪਹੁੰਚ ਗਏ, ਜਿਹਨਾਂ ਨੇ ਸਥਾਨਕ ਲੋਕਾਂ ਨਾਲ ਮਿਲ ਕੇ ਦੋ ਔਰਤਾਂ ਨੂੰ ਬਚਾਇਆ ਅਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਪਰ ਉਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ ਅਤੇ ਦੂਜੀ ਔਰਤ ਦੀ ਹਾਲਤ ਗੰਭੀਰ ਹੈ। ਇਸ ਘਟਨਾ ਦੀ ਭਿਆਨਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਸਾਫਡ ਦਿਖਾਈ ਦੇ ਰਿਹਾ ਹੈ ਕਿ ਕਿਵੇਂ ਲੋਕ ਪਾਣੀ ਦੇ ਤੇਜ਼ ਵਹਾਅ ਵਿਚ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ : ਤਿਉਹਾਰਾਂ ਦੇ ਮੌਕੇ ਬੱਸਾਂ 'ਚ ਸਫ਼ਰ ਕਰਨ ਵਾਲੇ ਲੋਕਾਂ ਲਈ ਵੱਡੀ ਖ਼ਬਰ

ਉਨ੍ਹਾਂ ਕਿਹਾ ਕਿ ਕਾਰਵਾਈ ਦੌਰਾਨ, ਇੱਕ ਸੱਤ ਸਾਲ ਦਾ ਲੜਕਾ ਜ਼ਿੰਦਾ ਮਿਲਿਆ ਅਤੇ ਉਸਨੂੰ ਹਸਪਤਾਲ ਲਿਜਾਇਆ ਗਿਆ। ਲਗਾਤਾਰ ਮੀਂਹ ਦੇ ਬਾਵਜੂਦ ਪੁਲਸ ਅਤੇ ਐਸਐਸਬੀ ਜਵਾਨਾਂ ਨੇ ਸਥਾਨਕ ਭਾਈਚਾਰੇ ਦੀ ਮਦਦ ਨਾਲ ਤੁਰੰਤ ਕਾਰਵਾਈ ਕੀਤੀ। ਸ਼ੇਰਪਾ ਨੇ ਕਿਹਾ, "ਇਹ ਇੱਕ ਜੋਖਮ ਭਰਿਆ ਆਪ੍ਰੇਸ਼ਨ ਸੀ, ਪਰ ਅਸੀਂ ਲੋਕਾਂ ਦੀਆਂ ਜਾਨਾਂ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਆਪ੍ਰੇਸ਼ਨ ਅਜੇ ਵੀ ਜਾਰੀ ਹੈ।" ਉਨ੍ਹਾਂ ਨੇ ਆਪ੍ਰੇਸ਼ਨ ਵਿੱਚ ਮਦਦ ਕਰਨ ਵਾਲੇ ਸਾਰਿਆਂ ਦਾ ਧੰਨਵਾਦ ਵੀ ਕੀਤਾ।

ਇਹ ਵੀ ਪੜ੍ਹੋ : ਖਾਣੇ ਨੂੰ ਲੈ ਕੇ ਹੋਈ ਲੜਾਈ ਨੇ ਧਾਰਿਆ ਖੂਨੀ ਰੂਪ, ਨੌਜਵਾਨ ਦਾ ਕਰ 'ਤਾ ਕਤਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News