ਸਿੱਕਮ 'ਚ ਵੱਡਾ ਹਾਦਸਾ; ਬਰਫ਼ ਦੇ ਤੋਦੇ ਡਿੱਗਣ ਕਾਰਨ 6 ਸੈਲਾਨੀਆਂ ਦੀ ਮੌਤ, ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ

Tuesday, Apr 04, 2023 - 04:04 PM (IST)

ਗੰਗਟੋਕ- ਸਿੱਕਮ ਦੇ ਨਾਥੁਲਾ ਸਰਹੱਦੀ ਇਲਾਕੇ ਵਿਚ ਬਰਫ਼ ਦੀ ਤੋਦੇ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਬਰਫ਼ ਦੇ ਤੋਦੇ ਡਿੱਗਣ ਕਾਰਨ 6 ਸੈਲਾਨੀਆਂ ਦੀ ਮੌਤ ਹੋ ਗਈ, ਜਦਕਿ 11 ਹੋਰ ਜ਼ਖ਼ਮੀ ਹੋ ਗਏ। ਪੁਲਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ ਹੈ। ਸੂਚਨਾ ਮਿਲਦੇ ਹੀ ਬਚਾਅ ਅਤੇ ਰਾਹਤ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਇਕ ਨਿਊਜ਼ ਏਜੰਸੀ ਮੁਤਾਬਕ ਸਿੱਕਮ ਨਾਥੂਲਾ ਸਰਹੱਦੀ ਖੇਤਰ ਵਿਚ ਬਰਫ਼ ਦੇ ਤੋਦੇ ਡਿੱਗਣ ਕਾਰਨ 6 ਸੈਲਾਨੀਆਂ ਦੀ ਮੌਤ ਹੋਣ ਅਤੇ 11 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਪੁਲਸ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਜ਼ਖ਼ਮੀਆਂ ਨੂੰ ਸੂਬੇ ਦੀ ਰਾਜਧਾਨੀ ਗੰਗਟੋਕ ਦੇ ਹਸਪਤਾਲ ਲਿਜਾਇਆ ਜਾ ਰਿਹਾ ਹੈ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਬਚਾਅ ਮੁਹਿੰਮ ਜਾਰੀ ਹੈ। ਨਾਥੁਲਾ ਦਰੱਰਾ ਚੀਨ ਨਾਲ ਲੱਗਦੀ ਸਰਹੱਦ 'ਤੇ ਸਥਿਤ ਹੈ ਅਤੇ ਇਹ ਆਪਣੀ ਸੁੰਦਰਤਾ ਕਾਰਨ ਸੈਲਾਨੀਆਂ ਦਾ ਇਕ ਵੱਡਾ ਖਿੱਚ ਦਾ ਕੇਂਦਰ ਹੈ।

ਇਹ ਵੀ ਪੜ੍ਹੋ- ਤੋਹਫ਼ੇ 'ਚ ਮਿਲੇ ਹੋਮ ਥੀਏਟਰ 'ਚ ਜ਼ਬਰਦਸਤ ਧਮਾਕਾ; ਲਾੜੇ ਦੀ ਮੌਤ, 3 ਦਿਨ ਪਹਿਲਾਂ ਹੋਇਆ ਸੀ ਵਿਆਹ

 

ਇਹ ਵੀ ਪੜ੍ਹੋ- ਲੰਡਨ 'ਚ ਭਾਰਤੀ ਵਿਦਿਆਰਥੀ ਨਾਲ ਵਿਤਕਰਾ, 'ਹਿੰਦੂ ਪਛਾਣ' ਹੋਣ ਕਾਰਨ ਚੋਣ ਲੜਨ ਤੋਂ ਰੋਕਿਆ

ਇਸ ਘਟਨਾ ਦੇ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਇਕ ਅਧਿਕਾਰੀ ਨੇ ਦੱਸਿਆ ਕਿ ਅੱਜ ਇਹ ਘਟਨਾ ਵਾਪਰੀ, ਜਿਸ ਦੇ ਚੱਲਦੇ 25-30 ਸੈਲਾਨੀ ਫਸ ਗਏ। ਅਧਿਕਾਰੀਆਂ ਨੇ ਦੱਸਿਆ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀ.ਆਰ.ਓ.) ਵੱਲੋਂ ਜਲਦੀ ਹੀ ਬਚਾਅ ਕਾਰਜ ਸ਼ੁਰੂ ਕੀਤੇ ਗਏ ਹਨ ਅਤੇ ਹੁਣ ਤੱਕ 27 ਲੋਕਾਂ ਨੂੰ ਬਚਾ ਲਿਆ ਗਿਆ ਹੈ, ਜਿਨ੍ਹਾਂ 'ਚੋਂ 6 ਨੂੰ ਡੂੰਘੀ ਖੱਡ 'ਚੋਂ ਕੱਢਿਆ ਗਿਆ। ਕਰੀਬ 350 ਲੋਕ ਅਤੇ 80 ਵਾਹਨ ਰਸਤੇ 'ਤੇ ਫਸੇ ਹੋਏ ਸਨ ਕਿਉਂਕਿ ਬਰਫਬਾਰੀ ਕਾਰਨ ਨਾਥੁਲਾ ਤੋਂ ਆਉਣ ਵਾਲਾ ਰਸਤਾ ਬੰਦ ਹੋ ਗਿਆ ਸੀ। ਇਨ੍ਹਾਂ ਲੋਕਾਂ ਅਤੇ ਵਾਹਨਾਂ ਨੂੰ ਵੀ ਵਾਪਸ ਲਿਆਂਦਾ ਗਿਆ ਹੈ।


Tanu

Content Editor

Related News