4 ਲੱਖ ਤੋਂ ਪਾਰ ਹੋਈ ਚਾਂਦੀ, ਸੋਨੇ ਨੇ ਵੀ ਤੋੜ 'ਤੇ ਸਾਰੇ ਰਿਕਾਰਡ

Thursday, Jan 29, 2026 - 10:28 AM (IST)

4 ਲੱਖ ਤੋਂ ਪਾਰ ਹੋਈ ਚਾਂਦੀ, ਸੋਨੇ ਨੇ ਵੀ ਤੋੜ 'ਤੇ ਸਾਰੇ ਰਿਕਾਰਡ

ਬਿਜ਼ਨੈੱਸ ਡੈਸਕ- ਦੇਸ਼ ਭਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਪਿਛਲੇ ਕਈ ਦਿਨਾਂ ਤੋਂ ਲਾਗਾਤਾਰ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਕੀਮਤਾਂ ਵਿਚ ਹੋ ਰਹੇ ਵਾਧੇ ਕਾਰਨ ਸੋਨੇ-ਚਾਂਦੀ ਦੇ ਗਹਿਣੇ ਖਰੀਦਣ ਵਾਲੇ ਲੋਕਾਂ ਨੂੰ ਵੱਡਾ ਝਟਕਾ ਲੱਗ ਰਿਹਾ ਹੈ। ਮੰਗਲਵਾਰ ਨੂੰ ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਕਾਰੋਬਾਰ ਸ਼ੁਰੂ ਹੁੰਦੇ ਹੀ ਦੋਵੇਂ ਕੀਮਤੀ ਧਾਤਾਂ ਆਪਣੇ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈਆਂ ਹਨ। ਅੱਜ ਚਾਂਦੀ ਦੀਆਂ ਕੀਮਤਾਂ ਨੇ ਰਿਕਾਰਡ ਤੋੜ ਦਿੱਤਾ ਹੈ। ਵੀਰਵਾਰ ਨੂੰ ਚਾਂਦੀ ਦੀਆਂ ਕੀਮਤਾਂ 4 ਲੱਖ ਰੁਪਏ ਪ੍ਰਤੀ ਕਿਲੋਗ੍ਰਾਮ ਦੇ ਰਿਕਾਰਡ ਉੱਚ ਪੱਧਰ ਨੂੰ ਪਾਰ ਕਰ ਗਈਆਂ

ਇਹ ਵੀ ਪੜ੍ਹੋ : ਰਾਤੋ-ਰਾਤ ਮਹਿੰਗਾ ਹੋਇਆ Gold-Silver, 20 ਹਜ਼ਾਰ ਰੁਪਏ ਤੱਕ ਵਧੀਆਂ ਕੀਮਤਾਂ

ਦੱਸ ਦੇਈਏ ਕਿ ਅੱਜ ਸਵੇਰੇ ਬਾਜ਼ਾਰ ਖੁੱਲ੍ਹਣ 'ਤੇ MCX 'ਤੇ ਚਾਂਦੀ ਦੀਆਂ ਕੀਮਤਾਂ ₹4,06,000 ਰੁਪਏ ਤੱਕ ਪਹੁੰਚ ਗਈਆਂ ਹਨ, ਜਿਸ ਵਿੱਚ ₹20000 ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਕਿ ਲਗਭਗ 4.11 % ਦਾ ਵਾਧਾ ਦਰਸਾਉਂਦਾ ਹੈ।MCX 'ਤੇ ਸੋਨੇ ਦੀ ਕੀਮਤ ਵਿਚ ਵੀ ਵਾਧਾ ਹੋਇਆ ਹੈ। ਸੋਨਾ 5 ਹਜ਼ਾਰ ਰੁਪਏ ਮਹਿੰਗਾ ਹੋ ਗਿਆ। MCX 'ਤੇ 10 ਗ੍ਰਾਮ ਸੋਨਾ 7,836 ਰੁਪਏ ਯਾਨੀ 4.72% ਦੇ ਵਾਧੇ ਨਾਲ 1,73,601 ਰੁਪਏ 'ਤੇ ਕਾਰੋਬਾਰ ਕਰਦਾ ਦੇਖਿਆ ਗਿਆ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਮਾਰਚ ਵਿੱਚ ਡਿਲੀਵਰੀ ਲਈ ਚਾਂਦੀ ਦੇ ਫਿਊਚਰਜ਼ 22,090 ਰੁਪਏ ਜਾਂ 5.73 ਪ੍ਰਤੀਸ਼ਤ ਵਧ ਕੇ 4,07,456 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਸਰਵਕਾਲੀਨ ਉੱਚ ਪੱਧਰ 'ਤੇ ਪਹੁੰਚ ਗਏ। ਸੋਨੇ ਦੇ ਫਿਊਚਰਜ਼ ਵਿੱਚ ਵੀ ਵਾਧਾ ਹੋਇਆ।

ਇਹ ਵੀ ਪੜ੍ਹੋ : ਮਹਾਰਾਸ਼ਟਰ ਪਲੇਨ ਕ੍ਰੈਸ਼ 'ਚ ਡਿਪਟੀ CM ਸਣੇ 5 ਲੋਕਾਂ ਦੀ ਮੌਤ, ਦੇਖੋ ਰੂਹ ਕੰਬਾਊ ਵੀਡੀਓ

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਾਮੈਕਸ ਬਾਜ਼ਾਰ 'ਤੇ ਸੋਨੇ ਦਾ ਵਾਅਦਾ ਭਾਅ ਪਹਿਲੀ ਵਾਰ 5,600 ਅਮਰੀਕੀ ਡਾਲਰ ਪ੍ਰਤੀ ਔਂਸ ਦੇ ਅੰਕੜੇ ਨੂੰ ਪਾਰ ਕਰ ਗਿਆ। ਅਪ੍ਰੈਲ ਵਿੱਚ ਡਿਲੀਵਰੀ ਵਾਲੇ ਸੋਨੇ ਦੀ ਕੀਮਤ $286.6 ਜਾਂ 5.4 ਪ੍ਰਤੀਸ਼ਤ ਵਧ ਕੇ $5,626.8 ਪ੍ਰਤੀ ਔਂਸ ਦੇ ਨਵੇਂ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਈ। ਕਾਮੈਕਸ ਬਾਜ਼ਾਰ 'ਤੇ ਚਾਂਦੀ ਦੇ ਵਾਅਦੇ ਵੀ ਵਧੇ, ਜੋ ਕਿ $119.51 ਪ੍ਰਤੀ ਔਂਸ ਦੇ ਨਵੇਂ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਏ।

ਇਹ ਵੀ ਪੜ੍ਹੋ : ਕੀ ਤੁਸੀਂ ਵੀ ਰੋਜ਼ਾਨਾ ਵਰਤ ਰਹੇ ਹੋ ਪੁਰਾਣਾ 'ਤੌਲੀਆ'? ਤਾਂ ਪੜ੍ਹ ਲਓ ਇਹ ਖ਼ਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News