ਸਿੰਘੂ ਸਰਹੱਦ ਤੋਂ ਗ੍ਰਿਫ਼ਤਾਰ ਪੱਤਰਕਾਰ ਮਨਦੀਪ ਪੂਨੀਆ ਨੂੰ ਮਿਲੀ ਜ਼ਮਾਨਤ

02/03/2021 9:37:32 AM

ਨਵੀਂ ਦਿੱਲੀ- ਦਿੱਲੀ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਆਜ਼ਾਦ ਪੱਤਰਕਾਰ ਮਨਦੀਪ ਪੁਨੀਆ ਨੂੰ ਜ਼ਮਾਨਤ ਦੇ ਦਿੱਤੀ। ਜਿਨ੍ਹਾਂ ਨੂੰ ਦਿੱਲੀ ਪੁਲਸ ਨੇ 30 ਜਨਵਰੀ ਨੂੰ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਸਿੰਘੂ ਸਰਹੱਦ ਤੋਂ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਨੇ ਮਨਦੀਪ ਨੂੰ 25 ਹਜ਼ਾਰ ਰੁਪਏ ਦੀ ਜ਼ਮਾਨਤ ਰਾਸ਼ੀ ਅਤੇ ਇੰਨੀ ਹੀ ਰਕਮ ਦੇ ਮੁਚਲਕੇ 'ਤੇ ਜ਼ਮਾਨਤ ਦਿੱਤੀ ਹੈ। ਮਨਦੀਪ ਨੂੰ ਅਦਾਲਤ ਦੀ ਮਨਜ਼ੂਰੀ ਦੇ ਬਿਨਾਂ ਦੇਸ਼ ਨਹੀਂ ਛੱਡਣ ਦਾ ਨਿਰਦੇਸ਼ ਦਿੱਤਾ ਹੈ। 

ਇਹ ਵੀ ਪੜ੍ਹੋ : ਰਾਕੇਸ਼ ਟਿਕੈਤ ਨੇ ਮੰਗਵਾਇਆ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਦਾ ‘ਜਲ’

ਦੱਸਣਯੋਗ ਹੈ ਕਿ ਸਿੰਘੂ ਸਰਹੱਦ 'ਤੇ ਪੁਲਸ ਨਾਲ ਬਦਸਲੂਕੀ ਦੇ ਦੋਸ਼ 'ਚ ਇਕ ਆਜ਼ਾਦ ਪੱਤਰਕਾਰ ਮਨਦੀਪ ਪੂਨੀਆ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਕੇ ਤਿਹਾੜ ਜੇਲ੍ਹ ਭੇਜ ਦਿੱਤਾ ਸੀ। ਪੁਲਸ ਨੇ ਦੋਸ਼ ਲਗਾਇਆ ਸੀ ਕਿ ਪੱਤਰਕਾਰ ਸਮੇਤ ਕੁਝ ਲੋਕ ਬੈਰੀਕੇਡ ਹਟਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਪੱਤਰਕਾਰ ਨੇ ਪੁਲਸ ਮੁਲਾਜ਼ਮਾਂ ਨਾਲ ਗਲਤ ਰਵੱਈਆ ਵੀ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ।

ਇਹ ਵੀ ਪੜ੍ਹੋ : CBSE ਬੋਰਡ 10ਵੀਂ-12ਵੀਂ ਦੀ ਡੇਟਸ਼ੀਟ ਜਾਰੀ, ਸਿੱਖਿਆ ਮੰਤਰੀ ਨੇ ਦਿੱਤੀ ਇਹ ਸੂਚਨਾ

ਨੋਟ : ਦਿੱਲੀ ਪੁਲਸ ਵਲੋਂ ਪੱਤਰਕਾਰਾਂ ਦੀ ਗ੍ਰਿਫ਼ਤਾਰੀ ਬਾਰੇ ਕੀ ਹੈ ਤੁਹਾਡੀ ਰਾਏ


DIsha

Content Editor

Related News