ਸਿੰਘੂ ਬਾਰਡਰ ''ਤੇ ਇਕ ਹੋਰ ਕਿਸਾਨ ਦੀ ਮੌਤ, ਪਰਿਵਾਰ ਵਾਲੇ ਬੋਲੇ- ਠੰਡ ਕਾਰਨ ਗਈ ਜਾਨ

Tuesday, Dec 08, 2020 - 06:35 PM (IST)

ਸੋਨੀਪਤ- ਸਿੰਘੂ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ ਅੱਜ ਯਾਨੀ ਮੰਗਲਵਾਰ ਨੂੰ ਇਕ ਕਿਸਾਨ ਦੀ ਮੌਤ ਹੋ ਗਈ। ਪਰਿਵਾਰ ਵਾਲਿਆਂ ਅਨੁਸਾਰ ਮ੍ਰਿਤਕ ਰਾਤ ਨੂੰ ਖਾਣਾ ਖਾ ਕੇ ਸੁੱਤਾ ਸੀ ਪਰ ਸਵੇਰੇ ਨਹੀਂ ਉੱਠਿਆ। ਕੁੰਡਲੀ ਥਾਣਾ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸੋਨੀਪਤ ਨਾਗਰਿਕ ਹਸਪਤਾਲ ਭਿਜਵਾ ਦਿੱਤੀ ਹੈ। ਮ੍ਰਿਤਕ ਦੀ ਪਛਾਣ ਅਜੇ (32) ਪਿੰਡ ਬੜੌਦਾ ਸੋਨੀਪਤ ਦੇ ਤੌਰ 'ਤੇ ਹੋਈ ਹੈ। ਅਜੇ ਕੋਲ ਇਕ ਏਕੜ ਜ਼ਮੀਨ ਸੀ ਅਤੇ ਉਹ ਜ਼ਮੀਨ ਠੇਕੇ 'ਤੇ ਲੈ ਕੇ ਖੇਤੀ ਕਰਦਾ ਸੀ। ਮ੍ਰਿਤਕ ਦੇ ਪਰਿਵਾਰ ਵਾਲਿਆਂ ਅਨੁਸਾਰ ਅਜੇ ਦੀ ਮੌਤ ਠੰਡ ਲੱਗਣ ਨਾਲ ਹੋਈ ਹੈ।

ਇਹ ਵੀ ਪੜ੍ਹੋ : ਸੰਘਰਸ਼ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਬਜ਼ੁਰਗ ਕਿਸਾਨ ਬੀਬੀ ਦੀ ਮੌਤ

ਦੱਸਣਯੋਗ ਹੈ ਕਿ ਖੇਤੀਬਾੜੀ ਕਾਨੂੰਨਾਂ ਸਮੇਤ ਕਈ ਮੰਗਾਂ ਨੂੰ ਲੈ ਕੇ ਦਿੱਲੀ ਦੇ ਵੱਖ-ਵੱਖ ਬਾਰਡਰ 'ਤੇ ਕਿਸਾਨ ਪਿਛਲੇ 13 ਦਿਨਾਂ ਤੋਂ ਡਟੇ ਹੋਏ ਹਨ। ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਆਪਣੇ ਟਰੈਕਟਰਾਂ 'ਚ ਹੀ ਰਾਤ ਕੱਟ ਰਹੇ ਹਨ। ਸਰਦ ਮੌਸਮ 'ਚ ਕਿਸਾਨਾਂ ਦਾ ਹੌਂਸਲਾ ਬੁਲੰਦ ਹੈ। ਸਿੰਘੂ, ਟਿਕਰੀ, ਗਾਜੀਪੁਰ ਅਤੇ ਚਿੱਲਾ ਬਾਰਡਰ 'ਤੇ ਕਿਸਾਨਾਂ ਦੀ ਭੀੜ ਇਕੱਠੀ ਹੈ, ਜਿਨ੍ਹਾਂ ਨੂੰ ਵਿਰੋਧੀ ਧਿਰ ਦਾ ਵੀ ਸਮਰਥਨ ਮਿਲ ਰਿਹਾ ਹੈ। 13 ਦਿਨਾਂ 'ਚ ਹੁਣ ਤੱਕ 8 ਕਿਸਾਨਾਂ ਦੀ ਮੌਤ ਹੋ ਚੁਕੀ ਹੈ।

ਇਹ ਵੀ ਪੜ੍ਹੋ : ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਅਤੇ ਮਨੋਹਰ ਖੱਟੜ ਵਿਚਾਲੇ ਹੋਈ ਬੈਠਕ, ਕਿਸਾਨ ਅੰਦੋਲਨ 'ਤੇ ਕੀਤੀ ਚਰਚਾ

ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਕਰੋ ਰਿਪਲਾਈ


DIsha

Content Editor

Related News