ਸਿੰਘੂ ਸਰਹੱਦ ’ਤੇ ਹੰਗਾਮੇ ਦੌਰਾਨ ਐੱਸ.ਐੱਚ.ਓ. ਜ਼ਖ਼ਮੀ
Friday, Jan 29, 2021 - 03:11 PM (IST)
ਨਵੀਂ ਦਿੱਲੀ (ਭਾਸ਼ਾ) : ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨਾਂ ਨੂੰ ਵਾਪਸ ਕਰਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਸਥਾਨਕ ਨਿਵਾਸੀ ਹੋਣ ਦਾ ਦਾਅਵਾ ਕਰਣ ਵਾਲੇ ਕੁੱਝ ਲੋਕਾਂ ਦੇ ਸਮੂਹ ਵਿਚਾਲੇ ਸ਼ੁੱਕਰਵਾਰ ਯਾਨੀ ਅੱਜ ਹਿੰਸਕ ਝੜਪ ਵਿਚ ਅਲੀਪੁਰ ਦੇ ਥਾਣਾ ਮੁਖੀ (ਐਸ.ਐਚ.ਓ.) ਜ਼ਖ਼ਮੀ ਹੋ ਗਏ ਹਨ। ਪੁਲਸ ਮੁਤਾਬਕ ਦੁਪਹਿਰ ਬਾਅਦ ਪ੍ਰਦਰਸ਼ਨਕਾਰੀ ਕਿਸਾਨਾਂ ਅਤੇ ਬਾਹਰ ਤੋਂ ਆਏ ਕੁੱਝ ਲੋਕਾਂ ਵਿਚਾਲੇ ਹਿੰਸਕ ਝੜਪ ਹੋਈ। ਸਥਿਤੀ ’ਤੇ ਕਾਬੂ ਪਾਉਣ ਲਈ ਪੁਲਸ ਨੇ ਲਾਠੀਚਾਰਜ ਕੀਤਾ ਅਤੇ ਹੰਝੂ ਗੈਸ ਦੇ ਗੋਲੇ ਵੀ ਛੱਡੇ।
ਇਹ ਵੀ ਪੜ੍ਹੋ: ਇਹ ਵੀ ਪੜ੍ਹੋ: ਸਿੰਘੂ ਸਰਹੱਦ ’ਤੇ ਹੰਗਾਮਾ, ਪੁਲਸ ਨੇ ਚਲਾਏ ਹੰਝੂ ਗੈਸ ਦੇ ਗੋਲੇ
ਅਧਿਕਾਰੀਆਂ ਨੇ ਦੱਸਿਆ ਕਿਸਾਨਾਂ ਅਤੇ ਸਥਾਨਕ ਲੋਕਾਂ ਵਿਚਾਲੇ ਝੜਪ ਦੌਰਾਨ ਅਲੀਪੁਰ ਥਾਣੇ ਦੇ ਐਸ.ਐਚ.ਓ. ਪ੍ਰਦੀਪ ਪਾਲੀਵਾਲ ਜ਼ਖ਼ਮੀ ਹੋ ਗਏ। ਸਥਾਨਕ ਲੋਕਾਂ ਦਾ ਸਮੂਹ ਹੱਕਾਂ ਵਿਚ ਡੰਡੇ ਲੈ ਕੇ ਪ੍ਰਦਰਸ਼ਨ ਸਥਾਨ ’ਤੇ ਪਹੁੰਚਿਆ ਅਤੇ ਕਿਸਾਨਾਂ ਖ਼ਿਲਾਫ਼ ਨਾਅਰੇ ਲਗਾਉਂਦੇ ਹੋਏ ਉਨ੍ਹਾਂ ਦੇ ਉਥੋਂ ਜਾਣ ਦੀ ਮੰਗ ਕਰਣ ਲੱਗੇ। ਦੋਵਾਂ ਪੱਖਾਂ ਨੇ ਇਕ-ਦੂਜੇ ’ਤੇ ਪੱਥਰਬਾਜ਼ੀ ਵੀ ਕੀਤੀ।
सिंघु बाॅर्डर पर हुई झड़प में अलीपुर के एसएचओ घायल हो गए। https://t.co/FKSSt2SyH4
— ANI_HindiNews (@AHindinews) January 29, 2021
ਸਥਾਨਕ ਲੋਕ ਮੰਗ ਕਰ ਰਹੇ ਸਨ ਕਿ ਕਿਸਾਨ ਸਿੰਘੂ ਸਰਹੱਦ ’ਤੇ ਪ੍ਰਦਰਸ਼ਨ ਸਥਾਨ ਨੂੰ ਖਾਲ੍ਹੀ ਕਰਣ, ਕਿਉਂਕਿ ਉਨ੍ਹਾਂ ਮੁਤਾਬਕ ਗਣਤੰਤਰ ਦਿਵਸ ’ਤੇ ਟਰੈਕਟਰ ਪਰੇਡ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰੀ ਝੰਡੇ ਦਾ ਅਪਮਾਨ ਕੀਤਾ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।