ਸਿੰਘੂ ਸਰਹੱਦ 'ਤੇ ਕਤਲ ਮਾਮਲੇ ’ਚ ਅਣਪਛਾਤੇ ਮੁਲਜ਼ਮਾਂ ’ਤੇ FIR ਦਰਜ, ਕਿਸਾਨ ਮੋਰਚੇ ਨੇ ਬੁਲਾਈ ਹੰਗਾਮੀ ਮੀਟਿੰਗ
Friday, Oct 15, 2021 - 11:29 AM (IST)
ਨਵੀਂ ਦਿੱਲੀ- ਸਿੰਘੂ ਬਾਰਡਰ ’ਤੇ ਸ਼ੁੱਕਰਵਾਰ ਨੂੰ ਇਕ ਨੌਜਵਾਨ ਦਾ ਕਤਲ ਕਰ ਲਾਸ਼ ਬੈਰੀਕੇਡ ਨਾਲ ਲਟਕਾਉਣ ਮਗਰੋਂ ਸਨਸਨੀ ਫੈਲ ਗਈ। ਹੁਣ ਇਸ ਮਾਮਲੇ ’ਚ ਪੁਲਸ ਨੇ ਅਣਪਛਾਤੇ ਮੁਲਜ਼ਮਾਂ ਵਿਰੁੱਧ ਐੱਫ.ਆਈ.ਆਰ. ਦਰਜ ਕਰ ਲਈ ਹੈ। ਉੱਥੇ ਹੀ ਇਸ ਮਾਮਲੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਇਕ ਐਮਰਜੈਂਸੀ ਬੈਠਕ ਬੁਲਾਈ ਗਈ ਹੈ। ਕਿਸਾਨ ਮੋਰਚੇ ਦੇ ਆਗੂਆਂ ਵਲੋਂ ਇਹ ਬੈਠਕ 12 ਵਜੇ ਬੁਲਾਈ ਗਈ ਹੈ।
ਇਹ ਵੀ ਪੜ੍ਹੋ : ਸਿੰਘੂ ਸਰਹੱਦ 'ਤੇ ਨੌਜਵਾਨ ਦਾ ਕਤਲ, ਹੱਥ-ਲੱਤ ਵੱਢ ਕੇ ਬੈਰੀਕੇਡ ਨਾਲ ਟੰਗੀ ਲਾਸ਼
ਦੱਸਣਯੋਗ ਹੈ ਕਿ ਕਿਸਾਨੀ ਮੰਚ ਨੇੜੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਮਗਰੋਂ ਉਸ ਦਾ ਇਕ ਹੱਥ ਵੱਢ ਕੇ ਲਾਸ਼ ਨੂੰ ਬੈਰੀਕੇਡ ਨਾਲ ਲਟਕਾ ਦਿੱਤਾ ਗਿਆ ਹੈ। ਨੌਜਵਾਨ ਦੇ ਸਰੀਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ। ਉਥੇ ਹੀ ਨੌਜਵਾਨ ਦੇ ਕਤਲ ਦਾ ਇਲਜ਼ਾਮ ਨਿਹੰਗਾਂ ’ਤੇ ਲੱਗ ਰਿਹਾ ਹੈ। ਦੱਸ ਦੇਈਏ ਕਿ ਦਿੱਲੀ-ਹਰਿਆਣਾ ਅਤੇ ਯੂਪੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਕਿਸਾਨ 3 ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਸਾਲ ਨਵੰਬਰ ਮਹੀਨੇ ਤੋਂ ਧਰਨਾ ਦੇ ਰਹੇ ਹਨ। ਕਿਸਾਨ ਸੰਗਠਨਾਂ ਅਤੇ ਸਰਕਾਰ ਵਿਚਾਲੇ ਕਈ ਬੈਠਕਾਂ ਵੀ ਹੋਈਆਂ ਪਰ ਇਸ ਦਾ ਕੋਈ ਸਿੱਟਾ ਨਹੀਂ ਨਿਕਲਿਆ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ