ਭਾਰਤ ''ਚ ਨਹੀਂ ਥੰਮ੍ਹ ਰਹੀ ਕੋਰੋਨਾ ਦੀ ਰਫ਼ਤਾਰ, ਮਰੀਜ਼ਾਂ ਦਾ ਅੰਕੜਾ ਸਾਢੇ 18 ਲੱਖ ਦੇ ਪਾਰ

08/04/2020 10:57:16 AM

ਨਵੀਂ ਦਿੱਲੀ— ਦੇਸ਼ 'ਚ ਕੋਰੋਨਾ ਵਾਇਰਸ ਦੀ ਭਿਆਨਕ ਹੁੰਦੀ ਸਥਿਤੀ ਦਰਮਿਆਨ ਪਿਛਲੇ 24 ਘੰਟਿਆਂ 'ਚ 52 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ ਸਾਢੇ 18 ਲੱਖ ਦੇ ਪਾਰ ਹੋ ਗਈ ਹੈ। ਇਕ ਦਿਨ 'ਚ 803 ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦਾ ਅੰਕੜਾ 39 ਹਜ਼ਾਰ ਦੇ ਕਰੀਬ ਪਹੁੰਚ ਗਿਆ ਹੈ। ਸਿਹਤ ਮੰਤਰਾਲਾ ਵਲੋਂ ਮੰਗਲਵਾਰ ਯਾਨੀ ਕਿ ਅੱਜ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿਚ 52,050 ਲੋਕ ਕੋਰੋਨਾ ਪਾਜ਼ੇਟਿਵ ਹੋਣ ਨਾਲ ਪੀੜਤਾਂ ਦੀ ਗਿਣਤੀ 18,55, 746 ਹੋ ਗਈ ਹੈ। ਰਾਹਤ ਦੀ ਗੱਲ ਇਹ ਰਹੀ ਕਿ ਇਸ ਦੌਰਾਨ 44,306 ਲੋਕ ਵਾਇਰਸ ਤੋਂ ਮੁਕਤ ਵੀ ਹੋਏ ਹਨ, ਜਿਸ ਨਾਲ ਸਿਹਤਯਾਬ ਹੋਣ ਵਾਲਿਆਂ ਦੀ ਕੁੱਲ ਗਿਣਤੀ 12,30,510 ਹੋ ਗਈ ਹੈ। ਜ਼ਿਆਦਾਤਰ ਸੂਬਿਆਂ ਵਿਚ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ ਵੱਧਣ ਨਾਲ ਸਰਗਰਮ ਕੇਸ ਮਹਿਜ 6,941 ਵਧੇ ਹਨ, ਜਿਸ ਨਾਲ ਸਰਗਰਮ ਕੇਸਾਂ ਦੀ ਗਿਣਤੀ 5,86,298 ਹੋ ਗਈ ਹੈ। ਉੱਥੇ ਹੀ ਮ੍ਰਿਤਕਾਂ ਦੀ ਗਿਣਤੀ 38,938 ਹੋ ਗਈ ਹੈ।

PunjabKesari

ਕੋਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਮਹਾਰਾਸ਼ਟਰ 'ਚ ਪਿਛਲੇ 24 ਘੰਟਿਆਂ ਦੌਰਾਨ ਕਰੀਬ 9 ਹਜ਼ਾਰ ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ। ਸਰਗਰਮ ਕੇਸ 1,47,324 ਰਹਿ ਗਏ ਅਤੇ 266 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 15,842 ਹੋ ਗਿਆ। ਇਸ ਦੌਰਾਨ 10,221 ਲੋਕ ਵਾਇਰਸ ਮੁਕਤ ਹੋਏ, ਜਿਸ ਨਾਲ ਸਿਹਤਯਾਬ ਹੋਏ ਲੋਕਾਂ ਦੀ ਗਿਣਤੀ ਵੱਧ ਕੇ 2,87,030 ਹੋ ਗਈ। 

PunjabKesari

ਭਾਰਤ 'ਚ ਪਿਛਲੇ 24 ਘੰਟਿਆਂ 'ਚ 6,61,715 ਟੈਸਟ ਕੀਤੇ ਗਏ। ਇਸ ਦੇ ਨਾਲ ਹੀ ਭਾਰਤ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ ਕੁੱਲ 2,08,64,206 ਟੈਸਟ ਹੋ ਚੁੱਕੇ ਹਨ। ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ।


Tanu

Content Editor

Related News