ਦੇਸ਼ ''ਚ ਕੋਰੋਨਾ ਨੇ ਮੁੜ ਫੜੀ ਰਫ਼ਤਾਰ, 24 ਘੰਟਿਆਂ ''ਚ 2,151 ਨਵੇਂ ਮਾਮਲੇ ਆਏ ਸਾਹਮਣੇ

03/29/2023 11:10:15 AM

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਵਾਇਰਸ ਸੰਕਰਮਣ ਦੇ 2,151 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਹੁਣ ਤੱਕ ਪੀੜਤ ਹੋਏ ਲੋਕਾਂ ਦੀ ਗਿਣਤੀ ਵੱਧ ਕੇ 4,47,09,676 ਹੋ ਗਈ ਹੈ। ਪਿਛਲੇ 5 ਮਹੀਨਿਆਂ 'ਚ ਸਾਹਮਣੇ ਆਏ ਇਹ ਸਭ ਤੋਂ ਵੱਧ ਰੋਜ਼ਾਨਾ ਮਾਮਲੇ ਹਨ। ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਮਹਾਰਾਸ਼ਟਰ 'ਚ ਸੰਕਰਮਣ ਨਾਲ ਤਿੰਨ ਅਤੇ ਕਰਨਾਟਕ 'ਚ ਇਕ ਮਰੀਜ਼ ਦੀ ਮੌਤ ਤੋਂ ਬਾਅਦ ਦੇਸ਼ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 5,30,848 ਹੋ ਗਈ। ਉੱਥੇ ਹੀ ਸੰਕਰਮਣ ਨਾਲ ਮੌਤ ਦੇ ਅੰਕੜਿਆਂ ਦਾ ਮੁੜ ਮਿਲਾਨ ਕਰਦੇ ਹੋਏ ਕੇਰਲ ਨੇ ਗਲੋਬਲ ਮਹਾਮਾਰੀ ਨਾਲ ਜਾਨ ਗੁਆਉਣ ਵਾਲੇ ਮਰੀਜ਼ਾਂ ਦੀ ਸੂਚੀ 'ਚ ਤਿੰਨ ਨਾਮ ਹੋਰ ਜੋੜੇ ਹਨ। ਭਾਰਤ 'ਚ ਸੰਕਰਮਣ ਦੀ ਰੋਜ਼ਾਨਾ ਦਰ 1.51 ਫੀਸਦੀ ਅਤੇ ਹਫ਼ਤਾਵਾਰ ਦਰ 1.53 ਫੀਸਦੀ ਹੈ।

ਇਹ ਵੀ ਪੜ੍ਹੋ : ਦੇਸ਼ 'ਚ ਕੋਰੋਨਾ ਦੇ 1890 ਮਾਮਲੇ ਆਏ ਸਾਹਮਣੇ, ਪਿਛਲੇ 149 ਦਿਨਾਂ 'ਚ ਸਭ ਤੋਂ ਵੱਧ

ਅੰਕੜਿਆਂ ਅਨੁਸਾਰ ਦੇਸ਼ 'ਚ ਹੁਣ 11,903 ਲੋਕਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਚੱਲ ਰਿਹਾ ਹੈ, ਜੋ ਕੁੱਲ ਮਾਮਲਿਆਂ ਦਾ 0.03 ਫੀਸਦੀ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.78 ਫੀਸਦੀ ਹੈ। ਹੁਣ ਤੱਕ ਕੁੱਲ 4,4166,925 ਲੋਕ ਸੰਕਰਮਣ ਤੋਂ ਠੀਕ ਹੋ ਚੁੱਕੇ ਹਨ, ਜਦੋਂ ਕਿ ਕੋਰੋਨਾ ਨਾਲ ਮੌਤ ਦਰ 1.19 ਫੀਸਦੀ ਹੈ। ਸਿਹਤ ਮੰਤਰਾਲਾ ਦੀ ਵੈੱਬਸਾਈਟ ਅਨੁਸਾਰ, ਦੇਸ਼ 'ਚ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 220.65 ਕਰੋੜ ਖੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha