SIR ਬਾਰੇ ਭੜਕਾਊ ਭਾਸ਼ਣ ਦੇ ਰਹੀ ਮਮਤਾ ਬੈਨਰਜੀ, ਚੋਣ ਕਮਿਸ਼ਨ ਦਾ ਵੱਡਾ ਬਿਆਨ

Saturday, Feb 07, 2026 - 07:56 AM (IST)

SIR ਬਾਰੇ ਭੜਕਾਊ ਭਾਸ਼ਣ ਦੇ ਰਹੀ ਮਮਤਾ ਬੈਨਰਜੀ, ਚੋਣ ਕਮਿਸ਼ਨ ਦਾ ਵੱਡਾ ਬਿਆਨ

ਨਵੀਂ ਦਿੱਲੀ (ਇੰਟ.) - ਸੁਪਰੀਮ ਕੋਰਟ ਪੱਛਮੀ ਬੰਗਾਲ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐੱਸ. ਆਈ. ਆਰ.) ਦੀ ਸੁਣਵਾਈ ਕਰ ਰਹੀ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਖੁਦ ਅਦਾਲਤ ’ਚ ਪੇਸ਼ ਹੋਈ ਤੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਚੋਣ ਕਮਿਸ਼ਨ ਨੇ ਸ਼ੁੱਕਰਵਾਰ ਅਦਾਲਤ ’ਚ ਇਕ ਜਵਾਬੀ ਹਲਫ਼ਨਾਮਾ ਦਾਇਰ ਕੀਤਾ, ਜਿਸ ਵਿੱਚ ਚੋਣ ਕਮਿਸ਼ਨ ’ਤੇ ਐੱਸ. ਆਈ. ਆਰ. ਪ੍ਰਕਿਰਿਆ ਦੌਰਾਨ ਹਿੰਸਾ, ਧਮਕਾਉਣ ਤੇ ਚੋਣ ਅਧਿਕਾਰੀਆਂ ਨੂੰ ਆਪਣੀ ਡਿਊਟੀ ਨਿਭਾਉਣ ਤੋਂ ਰੋਕਣ ਦਾ ਦੋਸ਼ ਲਾਇਆ ਗਿਆ ਹੈ।

ਇਹ ਵੀ ਪੜ੍ਹੋ : 1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ ਜੁਰਮਾਨਾ, CM ਸੁੱਖੂ ਦਾ ਵੱਡਾ ਐਲਾਨ

ਰਿਪੋਰਟਾਂ ਅਨੁਸਾਰ ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ’ਤੇ ਡਰ ਫੈਲਾਉਣ ਅਤੇ ਭੜਕਾਊ ਭਾਸ਼ਣ ਦੇਣ ਦਾ ਵੀ ਦੋਸ਼ ਲਾਇਆ ਹੈ। ਇਨ੍ਹਾਂ ਭਾਸ਼ਣਾਂ ਨੇ ਚੋਣ ਅਧਿਕਾਰੀਆਂ ’ਚ ਡਰ ਦਾ ਮਾਹੌਲ ਪੈਦਾ ਕੀਤਾ ਹੈ। ਬਹੁਤ ਸਾਰੇ ਲੋਕਾਂ ਨੇ ਸੀ. ਈ. ਓ. ਨੂੰ ਚਿੱਠੀ ਲਿਖ ਕੇ ਉਨ੍ਹਾਂ ਨੂੰ ਐੱਸ. ਆਈ. ਆਰ. ਦੀਆਂ ਡਿਊਟੀਆਂ ਤੋਂ ਹਟਾਉਣ ਦੀ ਮੰਗ ਕੀਤੀ ਹੈ। ਚੋਣ ਕਮਿਸ਼ਨ ਨੇ ਪਿਛਲੇ ਸਾਲ 24 ਨਵੰਬਰ ਨੂੰ ਇਕ ਘਟਨਾ ਦਾ ਵੀ ਹਵਾਲਾ ਦਿੱਤਾ, ਜਿਸ ’ਚ ਇੱਕ ਭੀੜ ਨੇ ਸੀ. ਈ. ਓ. ’ਤੇ ਹਮਲਾ ਕੀਤਾ ਸੀ। ਚੋਣ ਕਮਿਸ਼ਨ ਦੇ ਦਫ਼ਤਰ ’ਚ ਦਾਖਲ ਹੋਣ ਅਤੇ ਭੰਨਤੋੜ ਕਰਨ ਦੀ ਕੋਸ਼ਿਸ਼ ਕੀਤੀ ਸੀ।

ਇਹ ਵੀ ਪੜ੍ਹੋ : ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

ਕਮਿਸ਼ਨ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਚੋਣ ਅਧਿਕਾਰੀਆਂ ਵਿਰੁੱਧ ਧਮਕੀਆਂ ਸੰਬੰਧੀ ਬੀ. ਐੱਲ. ਓਜ਼ ਦੀਆਂ ਸ਼ਿਕਾਇਤਾਂ 'ਤੇ ਰੱਪੋਰਟ ਦਰਜ ਨਹੀਂ ਕਰ ਰਹੀ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਪੱਛਮੀ ਬੰਗਾਲ ਇਕਲੌਤਾ ਸੂਬਾ ਹੈ ਜਿੱਥੇ ਚੋਣ ਅਧਿਕਾਰੀਆਂ ਨੂੰ ਐੱਸ. ਆਈ. ਆਰ. ਪ੍ਰਕਿਰਿਆ ਦੌਰਾਨ ਰੁਕਾਵਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦੋਂ ਕਿ ਦੂਜੇ ਸੂਬਿਆਂ ਚ ਸਭ ਕੁਝ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਮੁੜ ਮਹਿੰਗਾ ਹੋਇਆ ਸੋਨਾ-ਚਾਂਦੀ, ਕੀਮਤਾਂ ਨੇ ਮਾਰੀ ਵੱਡੀ ਛਲਾਂਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News