ਪੱਛਮੀ ਬੰਗਾਲ ’ਚ SIR ਲਈ ਜੁਡੀਸ਼ੀਅਲ ਅਧਿਕਾਰੀਆਂ ਦੀ ਤਾਇਨਾਤੀ ਦਾ ਹੁਕਮ

Saturday, Feb 21, 2026 - 08:05 AM (IST)

ਪੱਛਮੀ ਬੰਗਾਲ ’ਚ SIR ਲਈ ਜੁਡੀਸ਼ੀਅਲ ਅਧਿਕਾਰੀਆਂ ਦੀ ਤਾਇਨਾਤੀ ਦਾ ਹੁਕਮ

ਨਵੀਂ ਦਿੱਲੀ (ਭਾਸ਼ਾ) - ਸੁਪਰੀਮ ਕੋਰਟ ਨੇ ਇਕ ਮਹੱਤਵਪੂਰਨ ਹੁਕਮ ’ਚ ਪੱਛਮੀ ਬੰਗਾਲ ’ਚ ਵਿਵਾਦਾਂ ’ਚ ਘਿਰੀ ਵੋਟਰ ਸੂਚੀ ਦੀ ਵਿਸ਼ੇਸ਼ ਤੀਬਰ ਸਮੀਖਿਆ (ਐੱਸ. ਆਈ. ਆਰ.) ਪ੍ਰਕਿਰਿਆ ’ਚ ਚੋਣ ਕਮਿਸ਼ਨ ਦੀ ਮਦਦ ਲਈ ਸੇਵਾਮੁਕਤ ਅਤੇ ਸਾਬਕਾ ਜ਼ਿਲ੍ਹਾ ਜੱਜਾਂ ਦੀ ਤਾਇਨਾਤੀ ਦਾ ਸ਼ੁੱਕਰਵਾਰ ਨੂੰ ਹੁਕਮ ਦਿੱਤਾ। ਚੋਣ ਕਮਿਸ਼ਨ ਅਤੇ ਤ੍ਰਿਣਮੂਲ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਵਿਚਾਲੇ ‘ਮੰਦਭਾਗੇ ਦੋਸ਼-ਪ੍ਰਤੀ-ਦੋਸ਼’ ’ਤੇ ਅਫਸੋਸ ਪ੍ਰਗਟਾਉਂਦੇ ਹੋਏ ਚੀਫ ਜਸਟਿਸ ਸੂਰਿਆਕਾਂਤ ਦੀ ਬੈਂਚ ਨੇ ਸੂਬੇ ’ਚ ਐੱਸ. ਆਈ. ਆਰ. ਪ੍ਰਕਿਰਿਆ ਨੂੰ ਪੂਰਾ ਕਰਨ ਲਈ ਕਈ ਨਵੇਂ ਹੁਕਮ ਜਾਰੀ ਕੀਤੇ।

ਇਹ ਵੀ ਪੜ੍ਹੋ : Train 'ਚ ਸਫ਼ਰ ਦੌਰਾਨ ਭੁੱਲ ਕੇ ਵੀ ਨਾ ਕਰਨਾ ਇਹ ਗਲਤੀ, ਨਹੀਂ ਤਾਂ ਹੋਵੇਗੀ ਜੇਲ੍ਹ

ਬੈਂਚ ਨੇ ਤਰਕਪੂਰਨ ਅਸੰਗਤਤਾ ਸੂਚੀ ’ਚ ਸ਼ਾਮਲ ਵਿਅਕਤੀਆਂ ਦੇ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਲਈ ਜੁਡੀਸ਼ੀਅਲ ਅਧਿਕਾਰੀਆਂ ਦੀ ਤਾਇਨਾਤੀ ਦਾ ਹੁਕਮ ਦਿੱਤਾ। ਇਸ ਨੇ ਕਲਕੱਤਾ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਪੱਛਮੀ ਬੰਗਾਲ ’ਚ ਐੱਸ. ਆਈ. ਆਰ. ਦੇ ਕੰਮ ’ਚ ਸਹਾਇਤਾ ਲਈ ਜੁਡੀਸ਼ੀਅਲ ਅਧਿਕਾਰੀਆਂ ਨੂੰ ਮੁਕਤ ਕਰਨ ਅਤੇ ਸਾਬਕਾ ਜੱਜਾਂ ਨੂੰ ਲੱਭਣ ਲਈ ਕਿਹਾ। ਬੈਂਚ ਨੇ ਪੱਛਮੀ ਬੰਗਾਲ ਸਰਕਾਰ ਵੱਲੋਂ ਵੋਟਰ ਸੂਚੀ ਦੀ ਵਿਸ਼ੇਸ਼ ਤੀਬਰ ਸਮੀਖਿਆ ਲਈ ‘ਏ’ ਸ਼੍ਰੇਣੀ ਦੇ ਲੋੜੀਂਦੇ ਅਧਿਕਾਰੀਆਂ ਨੂੰ ਉਪਲਬਧ ਨਾ ਕਰਵਾਉਣ ’ਤੇ ਸਖ਼ਤ ਰੁਖ਼ ਅਪਣਾਇਆ। ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ 28 ਫਰਵਰੀ ਤੱਕ ਸੂਬੇ ’ਚ ਵੋਟਰਾਂ ਦੀ ਮਸੌਦਾ ਸੂਚੀ ਪ੍ਰਕਾਸ਼ਿਤ ਕਰਨ ਦੀ ਇਜਾਜ਼ਤ ਦਿੱਤੀ ਅਤੇ ਨਾਲ ਹੀ ਚੋਣ ਕਮਿਸ਼ਨ ਨੂੰ ਬਾਅਦ ’ਚ ਪੂਰਕ ਸੂਚੀਆਂ ਜਾਰੀ ਕਰਨ ਦੀ ਵੀ ਇਜਾਜ਼ਤ ਦਿੱਤੀ। 

ਇਹ ਵੀ ਪੜ੍ਹੋ : Gold-Silver Price: ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਛਾਲ! ਚੈਕ ਕਰੋ ਅੱਜ ਦਾ ਰੇਟ

ਬੈਂਚ ਨੇ ਸੂਬੇ ਦੇ ਜ਼ਿਲ੍ਹਾ ਮੈਜਿਸਟ੍ਰੇਟਾਂ ਅਤੇ ਐੱਸ. ਪੀ. ਨੂੰ ਹੁਕਮ ਦਿੱਤਾ ਕਿ ਉਹ ਜਾਰੀ ਐੱਸ. ਆਈ. ਆਰ. ਕਵਾਇਦ ਲਈ ਤਾਇਨਾਤ ਜੁਡੀਸ਼ੀਅਲ ਅਧਿਕਾਰੀਆਂ ਨੂੰ ਸਹਾਇਤਾ ਅਤੇ ਸੁਰੱਖਿਆ ਪ੍ਰਦਾਨ ਕਰਨ ਅਤੇ ਨਾਲ ਹੀ ਇਹ ਸਪੱਸ਼ਟ ਕੀਤਾ ਕਿ ਜੁਡੀਸ਼ੀਅਲ ਅਧਿਕਾਰੀਆਂ ਵੱਲੋਂ ਪਾਸ ਕੀਤੇ ਹੁਕਮਾਂ ਨੂੰ ਅਦਾਲਤ ਦੇ ਹੁਕਮ ਦੇ ਬਰਾਬਰ ਮੰਨਿਆ ਜਾਵੇਗਾ। ਇਸ ਨੇ ਕਿਹਾ ਕਿ ਐੱਸ. ਆਈ. ਆਰ. ਪ੍ਰਕਿਰਿਆ ’ਚ ਜੁਡੀਸ਼ੀਅਲ ਅਧਿਕਾਰੀਆਂ ਨੂੰ ‘ਮਾਈਕ੍ਰੋ ਆਬਜ਼ਰਵਰ’ ਅਤੇ ਸੂਬਾ ਸਰਕਾਰ ਦੇ ਅਧਿਕਾਰੀਆਂ ਵੱਲੋਂ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਸੁਪਰੀਮ ਕੋਰਟ ਨੇ ਕਲਕੱਤਾ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਮੁੱਖ ਸਕੱਤਰ, ਪੁਲਸ ਡਾਇਰੈਕਟਰ ਜਨਰਲ (ਡੀ. ਜੀ. ਪੀ.) ਅਤੇ ਚੋਣ ਕਮਿਸ਼ਨ ਦੇ ਇਕ ਅਧਿਕਾਰੀ ਸਮੇਤ ਸਾਰੇ ਹਿੱਸੇਦਾਰਾਂ ਦੀ ਸ਼ਨੀਵਾਰ ਤੱਕ ਬੈਠਕ ਆਯੋਜਿਤ ਕਰਨ ਦਾ ਹੁਕਮ ਵੀ ਦਿੱਤਾ।

ਇਹ ਵੀ ਪੜ੍ਹੋ : ਗੰਗਾ ਨਦੀ 'ਚ ਸੈਲਫੀ ਲੈਣੀ ਅਤੇ ਰੀਲ ਬਣਾਉਣੀ ਪਵੇਗੀ ਮਹਿੰਗੀ! ਲੱਗੇਗਾ ਮੋਟਾ ਜੁਰਮਾਨਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News