SIR ਨੂੰ ਲੈ ਕੇ ਮਾਨਸਿਕ ਤਣਾਅ ਕਾਰਨ 110 ਵਿਅਕਤੀਆਂ ਦੀ ਗਈ ਜਾਨ : ਮਮਤਾ ਬੈਨਰਜੀ
Friday, Jan 23, 2026 - 08:50 AM (IST)
ਕੋਲਕਾਤਾ (ਭਾਸ਼ਾ) - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦਾਅਵਾ ਕੀਤਾ ਹੈ ਕਿ ਸੂਬੇ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐੱਸ. ਆਈ. ਆਰ.) ਨੂੰ ਲੈ ਕੇ ਮਾਨਸਿਕ ਤਣਾਅ ਤੇ ਘਬਰਾਹਟ ਕਾਰਨ ਹੁਣ ਤੱਕ ਘੱਟੋ-ਘੱਟ 110 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਮਮਤਾ ਨੇ ਵੀਰਵਾਰ ਕਿਹਾ ਕਿ ਬਜ਼ੁਰਗਾਂ ਸਮੇਤ ਸੈਂਕੜੇ ਲੋਕ ਸੁਣਵਾਈ ਲਈ ਐੱਸ. ਆਈ. ਆਰ. ਕੈਂਪਾਂ ’ਚ ਹਰ ਰੋਜ਼ 5 ਤੋਂ 6 ਘੰਟੇ ਲਾਈਨਾਂ ’ਚ ਖੜ੍ਹੇ ਹੋਣ ਤੇ ਵਾਰੀ ਦੀ ਉਡੀਕ ਕਰਨ ਲਈ ਮਜਬੂਰ ਹਨ।
ਇਹ ਵੀ ਪੜ੍ਹੋ : 3-3 ਦਿਨ ਮੁੰਡਾ ਰਹੇਗਾ ਇਕ-ਇਕ ਘਰਵਾਲੀ ਕੋਲ ਤੇ ਐਤਵਾਰ ਛੁੱਟੀ, ਪੰਚਾਇਤ ਦਾ ਅਨੋਖਾ ਫਰਮਾਨ
‘ਦਲੀਲ ਭਰਪੂਰ ਤਰੁੱਟੀਆਂ’ ਦੇ ਨਾਂ ’ਤੇ ਚੋਣ ਕਮਿਸ਼ਨ ਬੰਗਾਲੀਆਂ ਦੇ ਉਪਨਾਮਾਂ ’ਤੇ ਸਵਾਲ ਉਠਾ ਰਿਹਾ ਹੈ ਜੋ ਸਾਲਾਂ ਤੋਂ ਜਾਣੇ ਤੇ ਸਵੀਕਾਰੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮੈਨੂੰ ਮਮਤਾ ਬੈਨਰਜੀ ਤੇ ਮਮਤਾ ਬੰਦੋਪਾਧਿਆਏ ਦੋਵਾਂ ਨਾਵਾਂ ਨਾਲ ਜਾਣਿਆ ਜਾਂਦਾ ਹੈ। ਇਸੇ ਤਰ੍ਹਾਂ ਚੈਟਰਜੀ ਤੇ ਚਟੋਪਾਧਿਆਏ ਇਕੋ ਉਪਨਾਮ ਹਨ। ਬ੍ਰਿਟਿਸ਼ ਰਾਜ ਦੌਰਾਨ ਠਾਕੁਰ ਨੂੰ ਟੈਗੋਰ ਵੀ ਕਿਹਾ ਜਾਂਦਾ ਸੀ। ਜੇ ਅੱਜ ਰਬਿੰਦਰਨਾਥ ਟੈਗੋਰ ਜ਼ਿੰਦਾ ਹੁੰਦੇ ਤਾਂ ਸ਼ਾਇਦ ਉਨ੍ਹਾਂ ਨੂੰ ਵੀ ਇਸ ਸਥਿਤੀ ਦਾ ਸਾਹਮਣਾ ਕਰਨਾ ਪੈਂਦਾ।
ਇਹ ਵੀ ਪੜ੍ਹੋ : ...ਤਾਂ ਰੱਦ ਹੋ ਜਾਵੇਗਾ ਡਰਾਈਵਿੰਗ ਲਾਇਸੈਂਸ! ਸਰਕਾਰ ਨੇ ਸਖ਼ਤ ਕੀਤੇ ਨਿਯਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
