SIR ਦਾ ਮੁੱਦਾ ਬਹੁਤ ਵੱਡਾ, ਇਸ ''ਤੇ ਚਰਚਾ ਹੋਣਾ ਚਾਹੀਦੀ ਹੈ: ਪ੍ਰਿਯੰਕਾ ਗਾਂਧੀ
Monday, Aug 04, 2025 - 12:40 PM (IST)

ਨਵੀਂ ਦਿੱਲੀ- ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸੋਮਵਾਰ ਨੂੰ ਕਿਹਾ ਕਿ ਬਿਹਾਰ 'ਚ ਵੋਟਰ ਸੂਚੀ ਦੇ ਵਿਸ਼ੇਸ਼ ਤੀਬਰ ਸੋਧ (ਐੱਸ.ਆਈ.ਆਰ.) ਦਾ ਮੁੱਦਾ "ਬਹੁਤ ਵੱਡਾ" ਹੈ ਅਤੇ ਸਰਕਾਰ ਨੂੰ ਇਸ 'ਤੇ ਸੰਸਦ 'ਚ ਚਰਚਾ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਵੋਟਰ ਸੂਚੀਆਂ 'ਚ ਇਹ ਸਭ ਕੁਝ ਕੀਤਾ ਜਾ ਰਿਹਾ ਹੈ, ਤਾਂ ਵਿਰੋਧੀ ਧਿਰ ਇਸ ਮੁੱਦੇ ਨੂੰ ਕਿਉਂ ਨਾ ਚੁੱਕੇ?
ਕੇਰਲ ਦੇ ਵਾਇਨਾਡ ਤੋਂ ਲੋਕ ਸਭਾ ਮੈਂਬਰ ਨੇ ਸੰਸਦ ਕੰਪਲੈਕਸ 'ਚ ਪੱਤਰਕਾਰਾਂ ਨੂੰ ਕਿਹਾ,"ਇਹ (ਐੱਸ.ਆਈ.ਆਰ.) ਇਕ ਬਹੁਤ ਵੱਡਾ ਮੁੱਦਾ ਹੈ...ਸਰਕਾਰ ਨੂੰ ਇਸ 'ਤੇ ਚਰਚਾ ਕਰਨੀ ਚਾਹੀਦੀ ਹੈ।" ਵਿਰੋਧੀ ਧਿਰ ਦੇ ਸੰਸਦ ਮੈਂਬਰ ਪਿਛਲੇ ਕੁਝ ਦਿਨਾਂ ਤੋਂ ਸੰਸਦ ਦੇ ਅੰਦਰ ਅਤੇ ਬਾਹਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਐੱਸ.ਆਈ.ਆਰ. 'ਤੇ ਚਰਚਾ ਦੀ ਮੰਗ ਕਰ ਰਹੇ ਹਨ। ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦੇ ਦਿਹਾਂਤ ਕਾਰਨ, ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਅੱਜ ਸੰਸਦ ਕੰਪਲੈਕਸ 'ਚ ਐੱਸ.ਆਈ.ਆਰ. ਦੇ ਮੁੱਦੇ 'ਤੇ ਵਿਰੋਧ ਪ੍ਰਦਰਸ਼ਨ ਨਹੀਂ ਕੀਤਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8