SIR ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੇ ਅਸਦੁਦੀਨ ਓਵੈਸੀ

Thursday, Oct 15, 2026 - 09:32 AM (IST)

SIR ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੇ ਅਸਦੁਦੀਨ ਓਵੈਸੀ

ਨਵੀਂ ਦਿੱਲੀ- ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ (ਏ.ਆਈ.ਐੱਮ.ਆਈ.ਐੱਮ.) ਦੇ ਪ੍ਰਮੁੱਖ ਅਸਦੁਦੀਨ ਓਵੈਸੀ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐੱਸ. ਆਈ. ਆਰ.) ਦੀ ਪ੍ਰਕਿਰਿਆ ਦੇ ਮੌਜੂਦਾ ਤੌਰ-ਤਰੀਕਿਆਂ ਨੂੰ ਚੁਣੌਤੀ ਦਿੰਦੇ ਹੋਏ ਬੁੱਧਵਾਰ ਨੂੰ ਸੁਪਰੀਮ ਕੋਰਟ ਦਾ ਰੁਖ ਕੀਤਾ। ਸੁਪਰੀਮ ਕੋਰਟ ਇਸ ਮਾਮਲੇ ਦੀਆਂ ਪਹਿਲਾਂ ਤੋਂ ਪੈਂਡਿੰਗ ਹੋਰ ਪਟੀਸ਼ਨਾਂ ਦੇ ਨਾਲ ਓਵੈਸੀ ਦੀ ਪਟੀਸ਼ਨ ’ਤੇ ਵੀ ਸੁਣਵਾਈ ਕਰਨ ਲਈ ਸਹਿਮਤ ਹੋ ਗਈ ਹੈ।

ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਵਿਰੋਧੀ ਧਿਰ ਦੇ 10 ਮੁੱਖ ਨੇਤਾਵਾਂ ਨੇ ਵੀ ਐੱਸ.ਆਈ.ਆਰ. ਅਤੇ ਉਸ ਨਾਲ ਜੁੜੀਆਂ ਪ੍ਰਕਿਰਿਆਵਾਂ ਵਿਚ ਕਥਿਤ ਗੜਬੜੀਆਂ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿਚ ਪਟੀਸ਼ਨਾਂ ਦਾਇਰ ਕੀਤੀਆਂ ਹਨ। 

ਓਵੈਸੀ ਵੱਲੋਂ ਪੇਸ਼ ਹੋਏ ਵਕੀਲ ਨਿਜ਼ਾਮੁਦੀਨ ਪਾਸ਼ਾ ਨੇ ਚੀਫ਼ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜੋਇਮਾਲਿਆ ਬਾਗਚੀ ਦੀ ਬੈਂਚ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਪਟੀਸ਼ਨ ਨੂੰ ਉਨ੍ਹਾਂ ਪਟੀਸ਼ਨਾਂ ਨਾਲ ਸੂਚੀਬੱਧ ਕੀਤਾ ਜਾਵੇ ਜਿਨ੍ਹਾਂ ’ਤੇ ਵੀਰਵਾਰ ਨੂੰ ਸੁਣਵਾਈ ਹੋਣੀ ਹੈ। ਇਸ ਅਪੀਲ ’ਤੇ ਚੀਫ਼ ਜਸਟਿਸ ਦੀ ਅਗਵਾਈ ਵਾਲੀ ਬੈਂਚ ਨੇ ਸੰਕੇਤ ਦਿੱਤਾ ਕਿ ਉਹ ਇਸ ਮਾਮਲੇ ਅਤੇ ਇਸੇ ਤਰ੍ਹਾਂ ਦੀਆਂ ਹੋਰ ਪਟੀਸ਼ਨਾਂ ਦੇ ਸੰਦਰਭ ਵਿਚ ਵਿਚਾਰ ਕਰੇਗੀ।


author

Harpreet SIngh

Content Editor

Related News