ਸਿਰਮੌਰ ਬੱਸ ਹਾਦਸੇ ''ਚ ਹੁਣ ਤੱਕ 14 ਲੋਕਾਂ ਦੀ ਮੌਤ, PM ਮੋਦੀ ਵਲੋਂ ਮੁਆਵਜ਼ਾਂ ਰਾਸ਼ੀ ਦਾ ਐਲਾਨ
Saturday, Jan 10, 2026 - 12:32 PM (IST)
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਹੋਏ ਬੱਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖਮੀਆਂ ਲਈ ਐਕਸ ਗ੍ਰੇਸ਼ੀਆ ਦਾ ਐਲਾਨ ਕੀਤਾ। ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਹਰੇਕ ਮ੍ਰਿਤਕ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ ₹50 ਹਜ਼ਾਰ ਰੁਪਏ ਦੀ ਸਹਾਇਤਾ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਦਿੱਤੀ ਜਾਵੇਗੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀ ਸੜਕ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਚਾਹਵਾਨ ਮਾਪਿਆਂ ਨੂੰ ਵੱਡਾ ਝਟਕਾ: ਸਪਾਂਸਰਸ਼ਿਪ ਵੀਜ਼ਾ 'ਤੇ ਲੱਗੀ ਰੋਕ
ਉਨ੍ਹਾਂ ਨੇ ਆਪਣੇ ਸੰਦੇਸ਼ ਵਿੱਚ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕੀਤੀ। ਸੂਬੇ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਵੀ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਹਰ ਸੰਭਵ ਸਹਾਇਤਾ ਅਤੇ ਬਿਹਤਰ ਡਾਕਟਰੀ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਸੋਲਨ ਜ਼ਿਲ੍ਹਾ ਪ੍ਰਸ਼ਾਸਨ ਇਸ ਸਬੰਧ ਵਿੱਚ ਸਿਰਮੌਰ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰ ਰਿਹਾ ਹੈ ਅਤੇ ਸੋਲਨ ਡਿਪਟੀ ਕਮਿਸ਼ਨਰ ਨੇ ਮੌਕੇ ਦਾ ਦੌਰਾ ਕੀਤਾ ਅਤੇ ਰਾਹਤ ਕਾਰਜਾਂ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ।
ਇਹ ਵੀ ਪੜ੍ਹੋ : ਰਾਸ਼ਨ ਕਾਰਡ ਧਾਰਕਾਂ ਨੂੰ ਮਿਲਣਗੇ 3-3 ਹਜ਼ਾਰ ਰੁਪਏ ਨਕਦ, ਸੂਬਾ ਸਰਕਾਰ ਦਾ ਵੱਡਾ ਐਲਾਨ
ਦੱਸ ਦੇਈਏ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਸ਼ਿਮਲਾ ਤੋਂ ਕੁਪਵੀ ਜਾ ਰਹੀ ਇੱਕ ਨਿੱਜੀ ਬੱਸ ਸ਼ੁੱਕਰਵਾਰ ਨੂੰ ਸਿਰਮੌਰ ਜ਼ਿਲ੍ਹੇ ਦੇ ਹਰੀਪੁਰਧਰ ਖੇਤਰ ਵਿੱਚ 500 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬੱਸ, ਜਿਸ ਵਿੱਚ 39 ਸੀਟਾਂ ਦੀ ਸਮਰੱਥਾ ਸੀ, ਵਿੱਚ ਕਿਤੇ ਜ਼ਿਆਦਾ ਯਾਤਰੀ ਸਵਾਰ ਸਨ। ਬੱਸ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਡੂੰਘੀ ਖੱਡ ਵਿੱਚ ਡਿੱਗ ਗਈ, ਜਿਸ ਕਾਰਨ ਅੱਠ ਔਰਤਾਂ ਸਮੇਤ 14 ਲੋਕਾਂ ਦੀ ਮੌਤ ਹੋ ਗਈ ਅਤੇ 50 ਹੋਰ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ : Instagram 'ਤੇ 10K Views 'ਤੇ ਕਿੰਨੀ ਹੁੰਦੀ ਹੈ ਕਮਾਈ? ਜਾਣ ਤੁਸੀਂ ਵੀ ਬਣਾਉਣ ਲੱਗ ਜਾਓਗੇ Reels
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
