6 ਨੌਜਵਾਨਾਂ ਨੇ ਅਗਵਾ ਕਰ ਕੁੜੀ ਨਾਲ ਕੀਤਾ ਗੈਂਗਰੇਪ

12/16/2019 10:47:44 AM

ਸਿਰਸਾ— ਜ਼ਿਲਾ ਦੇ ਏਲਨਾਬਾਦ ਖੇਤਰ 'ਚ ਇਕ ਕੁੜੀ ਨਾਲ 6 ਨੌਜਵਾਨਾਂ ਵਲੋਂ ਅਗਵਾ ਕਰ ਕੇ ਗੈਂਗਰੇਪ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕੁੜੀ ਨੇ ਮੈਜਿਸਟਰੇਟ ਦੇ ਸਾਹਮਣੇ ਬਿਆਨ ਦਰਜ ਕਰਵਾਏ ਹਨ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਸ਼ ਹੈ ਕਿ ਕੁੜੀ ਨੂੰ ਅਗਵਾ ਕਰ ਕੇ 6 ਨੌਜਵਾਨਾਂ ਨੇ ਨਾ ਸਿਰਫ਼ ਗੈਂਗਰੇਪ ਕੀਤਾ ਸਗੋਂ ਉਸ ਦੀ ਫੋਟੋ ਸੋਸ਼ਲ ਮੀਡੀਆ 'ਤੇ ਵੀ ਅਪਲੋਡ ਕਰ ਦਿੱਤੀ। ਪੁਲਸ ਨੂੰ ਦਿੱਤੇ ਬਿਆਨ 'ਚ 24 ਸਾਲਾ ਕੁੜੀ ਨੇ ਦੱਸਿਆ ਕਿ 12 ਮਈ 2019 ਨੂੰ ਵਾਰਡ ਨੰਬਰ 2 ਇਲਾਕੇ ਤੋਂ 6 ਨੌਜਵਾਨਾਂ ਨੇ ਉਸ ਨੂੰ ਅਗਵਾ ਕਰ ਲਿਆ। ਇਹ ਲੋਕ ਉਸ ਨੂੰ ਸ਼ਾਮ ਮੰਦਰ ਕੋਲ ਸਥਿਤ ਇਕ ਮਕਾਨ 'ਚ ਲੈ ਗਏ। ਪੀੜਤਾ ਦਾ ਕਹਿਣਾ ਹੈ ਕਿ ਉਸ ਨੇ ਰੌਲਾ ਪਾਇਆ ਤਾਂ ਇਨ੍ਹਾਂ ਲੋਕਾਂ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਜ਼ਬਰਨ ਨਸ਼ੀਲਾ ਪਦਾਰਥ ਉਸ ਨੂੰ ਪਿਲਾ ਦਿੱਤਾ। ਇਸ ਤੋਂ ਬਾਅਦ ਉਕਤ ਨੌਜਵਾਨਾਂ ਨੇ ਉਸ ਨਾਲ ਗੈਂਗਰੇਪ ਕੀਤਾ।

ਪੀੜਤਾ ਦਾ ਕਹਿਣਾ ਹੈ ਕਿ ਨੌਜਵਾਨਾਂ ਨੇ ਉਸ ਦੀ ਅਸ਼ਲੀਲ ਫੋਟੋ ਖਿੱਚੀ ਅਤੇ ਧਮਕੀ ਦਿੱਤੀ ਕਿ ਜੇਕਰ ਕਿਸੇ ਨੂੰ ਦੱਸਿਆ ਤਾਂ ਇਸ ਨੂੰ ਸੋਸ਼ਲ ਸਾਈਟ 'ਤੇ ਅਪਲੋਡ ਕਰ ਦਿੱਤਾ ਜਾਵੇਗਾ। ਧਮਕੀ ਦੇ ਡਰ ਕਾਰਨ ਕੁੜੀ ਨੇ ਘਰਵਾਲਿਆਂ ਨੂੰ ਕੁਝ ਨਹੀਂ ਦੱਸਿਆ। ਥੋੜ੍ਹੇ ਦਿਨਾਂ ਬਾਅਦ ਨੌਜਵਾਨਾਂ ਨੇ ਉਸ ਦੀ ਫੋਟੋ ਸੋਸ਼ਲ ਸਾਈਟ ਫੇਸਬੁੱਕ 'ਤੇ ਅਪਲੋਡ ਕਰ ਦਿੱਤੀ। ਪੀੜਤਾ ਨੇ ਪੁਲਸ ਨੂੰ ਦੱਸਿਆ ਹੈ ਕਿ ਉਸ ਨਾਲ ਗੈਂਗਰੇਪ ਕਰਨ ਵਾਲੇ ਨੌਜਵਾਨਾਂ ਦੇ ਉਹ ਸਿਰਫ਼ ਨਾਂ ਜਾਣਦੀ ਹੈ ਅਤੇ ਉਨ੍ਹਾਂ ਨੂੰ ਪਛਾਣ ਸਕਦੀ ਹੈ। ਦੋਸ਼ੀ ਕਿੱਥੋਂ ਦੇ ਰਹਿਣ ਵਾਲੇ ਹਨ, ਇਹ ਨਹੀਂ ਪਤਾ। ਜਿਨ੍ਹਾਂ ਨੌਜਵਾਨਾਂ ਨੇ ਉਸ ਨਾਲ ਗੈਂਗਰੇਪ ਕੀਤਾ, ਉਨ੍ਹਾਂ 'ਚੋਂ ਲਖਵਿੰਦਰ ਸਿੰਘ, ਬਾਬੂ, ਰਾਮ ਸਿੰਘ, ਜੱਸੀ, ਗੁਰਪ੍ਰੀਤ ਅਤੇ ਇਕ ਹੋਰ ਨੌਜਵਾਨ ਸ਼ਾਮਲ ਹਨ। ਪੁਲਸ ਦਾ ਕਹਿਣਾ ਹੈ ਕਿ ਜਲਦ ਹੀ ਦੋਸ਼ੀਆਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।


DIsha

Content Editor

Related News