ਸਿਰਸਾ ਤੇ ਕਾਲਕਾ ਸਮੇਤ ਅਕਾਲੀ ਦਲ ਦੇ 7 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
Tuesday, Apr 06, 2021 - 11:09 AM (IST)

ਨਵੀਂ ਦਿੱਲੀ, (ਚਾਵਲਾ)– ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਇਕਾਈ ਦੇ ਪ੍ਰਧਾਨ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ, ਕਮੇਟੀ ਦੇ ਜੁਆਇੰਟ ਸਕੱਤਰ ਹਰਵਿੰਦਰ ਸਿੰਘ ਕੇ. ਪੀ., ਸਲਾਹਕਾਰ ਪਰਮਜੀਤ ਸਿੰਘ ਚੰਢੋਕ, ਲੀਗਲ ਸੈੱਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ, ਪਾਰਟੀ ਉਮੀਦਵਾਰ ਅਮਰਜੀਤ ਸਿੰਘ ਪੱਪੂ ਅਤੇ ਮਨਜੀਤ ਸਿੰਘ ਔਲਖ ਨੇ ਸੋਮਵਾਰ ਨੂੰ ਆਪੋ ਆਪਣੇ ਵਾਰਡ ਤੋਂ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰਾਂ ਕੋਲ ਦਾਖਲ ਕਰਵਾਏ।
ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸੋਮਵਾਰ ਨੂੰ ਅਕਾਲ ਪੁਰਖ ਅੱਗੇ ਅਰਦਾਸ ਕਰ ਕੇ ਵਾਰਡ ਨੰਬਰ 9 ਪੰਜਾਬੀ ਬਾਗ ਦੇ ਰਿਟਰਨਿੰਗ ਅਫਸਰ ਕੋਲ 5 ਸ਼ਾਮਨਾਥ ਮਾਰਗ ਵਿਖੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਹਰਮੀਤ ਸਿੰਘ ਕਾਲਕਾ ਨੇ ਸੋਮਵਾਰ ਸਵੇਰੇ ਪਹਿਲਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੀ ਬਲਾਕ ਕਾਲਕਾ ਜੀ ਵਿਖੇ ਆਪਣੇ ਪਰਿਵਾਰ ਤੇ ਸਮਰਥਕਾਂ ਸਮੇਤ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਤੇ ਫਿਰ ਦਿੱਲੀ ਗੇਟ ਵਿਖੇ ਪਹੁੰਚ ਕੇ ਰਿਟਰਨਿੰਗ ਅਫਸਰਾਂ ਕੋਲ ਕਾਗਜ਼ ਦਾਖਲੇ ਕੀਤੇ।