ਰਾਮ ਰਹੀਮ ਨੂੰ ਨਿਯਮਾਂ ਮੁਤਾਬਕ ਮਿਲੀ ਹੈ ਪੈਰੋਲ : ਅਨਿਲ ਵਿਜ

Tuesday, Oct 01, 2024 - 03:38 PM (IST)

ਅੰਬਾਲਾ (ਵਾਰਤਾ)- ਜਿਨਸੀ ਸ਼ੋਸ਼ਣ ਅਤੇ ਕਤਲ ਦੇ ਦੋਸ਼ 'ਚ ਸਜ਼ਾ ਭੁਗਤ ਰਹੇ ਹਰਿਆਣਾ ਦੇ ਸਿਰਸਾ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲੇ 20 ਦਿਨ ਦੀ ਪੈਰੋਲ ਮਿਲ ਗਈ ਹੈ। ਜਿਸ 'ਤੇ ਭਾਜਪਾ ਦੇ ਸੀਨੀਅਰ ਨੇਤਾ ਅਨਿਲ ਵਿਜ ਨੇ ਮੰਗਲਵਾਰ ਨੂੰ ਕਿਹਾ ਕਿ ਰਾਮ ਰਹੀਮ ਨੂੰ ਪੈਰੋਲ ਨਿਯਮਾਂ ਅਨੁਸਾਰ ਹੀ ਦਿੱਤੀ ਗਈ ਹੋਵੇਗੀ। ਵਿਜ ਨੇ ਕਿਹਾ ਕਿ ਪੈਰੋਲ ਦੇ ਨਿਯਮ ਹਨ ਅਤੇ ਨਿਯਮਾਂ ਅਨੁਸਾਰ ਹੀ ਪੈਰੋਲ ਦਿੱਤਾ ਹੋਵੇਗਾ। 

ਉਨ੍ਹਾਂ ਕਿਹਾ ਕਿ ਜੇਕਰ ਵਿਰੋਧੀ ਧਿਰ ਇਸ ਸੰਬੰਧ 'ਚ ਸਵਾਲ ਚੁੱਕ ਰਿਹਾ ਹੈ ਤਾਂ ਉਹ ਨਿਯਮਾਂ ਨੂੰ ਬਦਲਵਾ ਦੇਣ। ਸਾਬਕਾ ਮੰਤਰੀ ਵਿਜ ਨੇ ਕਿਹਾ ਕਿ ਗੁਰਮੀਤ ਸਿੰਘ ਨੂੰ ਚੋਣ ਕਮਿਸ਼ਨ ਨੇ 20 ਦਿਨ ਦੀ ਸ਼ਰਤੀਆ ਪੈਰੋਲ ਦਿੱਤੀ ਹੈ, ਜਿਸ ਦੇ ਅਧੀਨ ਉਹ ਹਰਿਆਣਾ 'ਚ ਕਦਮ ਨਹੀਂ ਰੱਖ ਸਕਦਾ ਅਤੇ ਨਿੱਜੀ ਜਾਂ ਸੋਸ਼ਲ ਮੀਡੀਆ ਦੇ ਮਾਧਿਅਮ ਨਾਲ ਰਾਜਨੀਤਕ ਗਤੀਵਿਧੀ 'ਚ ਸ਼ਾਮਲ ਨਹੀਂ ਹੋ ਸਕਦਾ। ਜੇਕਰ ਰਾਮ ਰਹੀਮ ਸ਼ਰਤਾਂ ਦੀ ਉਲੰਘਣਾ ਕਰੇਗਾ ਤਾਂ ਉਸੇ ਸਮੇਂ ਪੈਰੋਲ ਰੱਦ ਕੀਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਗੁਰਮੀਤ ਸਿੰਘ ਨੂੰ ਪਿਛਲੇ ਮਹੀਨੇ ਹੀ 20 ਦਿਨ ਲਈ ਪੈਰੋਲ 'ਤੇ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਸੀ। ਇਸ ਵਾਰ ਸਰਕਾਰ ਨੇ ਫਾਈਲ ਚੋਣ ਕਮਿਸ਼ਨ ਨੂੰ ਭੇਜੀ, ਜਿਸ ਤੋਂ ਬਾਅਦ ਚੋਣ ਕਮਿਸ਼ਨ ਨੇ ਸ਼ਰਤੀਆ ਪੈਰੋਲ ਮਨਜ਼ੂਰ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News