ਜ਼ਮੀਨ ਨੂੰ ਲੈ ਕੇ ਨਾਮਧਾਰੀ ਡੇਰੇ ਦੇ 2 ਧੜਿਆਂ ’ਚ ਚੱਲੀਆਂ ਗੋਲੀਆਂ, 8 ਜ਼ਖਮੀ

Monday, Aug 12, 2024 - 10:25 AM (IST)

ਜ਼ਮੀਨ ਨੂੰ ਲੈ ਕੇ ਨਾਮਧਾਰੀ ਡੇਰੇ ਦੇ 2 ਧੜਿਆਂ ’ਚ ਚੱਲੀਆਂ ਗੋਲੀਆਂ, 8 ਜ਼ਖਮੀ

ਰਾਣੀਆਂ (ਸਿਰਸਾ)-(ਦੀਪਕ)- ਹਰਿਆਣਾ ਦੇ ਸਿਰਸਾ ਜ਼ਿਲ੍ਹੇ 'ਚ ਨਾਮਧਾਰੀ ਡੇਰੇ ਦੇ ਜ਼ਮੀਨ ਨੂੰ ਲੈ ਕੇ ਦੋ ਧੜਿਆਂ 'ਚ ਹਿੰਸਕ ਝੜਪ ਹੋ ਗਈ। ਦੋਹਾਂ ਵਿਚਾਲੇ ਗੋਲੀਆਂ ਚੱਲੀਆਂ, ਜਿਸ ਵਿਚ 6 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਸੂਚਨਾ ਮਿਲਣ 'ਤੇ ਪੁਲਸ ਉੱਥੇ ਪਹੁੰਚੀ ਅਤੇ ਹੰਝੂ ਗੈਸ ਦੇ ਗੋਲੇ ਛੱਡ ਕੇ ਭੀੜ ਨੂੰ ਉੱਥੋਂ ਖਦੇੜਿਆ। ਰਾਣੀਆਂ ਥਾਣਾ ਪੁਲਸ ਇਸ ਮਾਮਲੇ 'ਚ ਮੁਕੱਦਮਾ ਦਰਜ ਕਰ ਕੇ ਕਾਰਵਾਈ ਵਿਚ ਜੁਟੀ ਹੋਈ ਹੈ।

ਇਹ ਵੀ ਪੜ੍ਹੋ- ਵਿਆਹ 'ਚ ਸ਼ਾਮਲ ਹੋਣ ਲਈ ਪਾਕਿਸਤਾਨ ਗਿਆ ਸੀ ਭਾਰਤੀ ਪਰਿਵਾਰ 2 ਸਾਲਾਂ ਤੋਂ ਫਸਿਆ, ਮੰਗੀ ਮਦਦ

ਦਰਅਸਲ ਪਿੰਡ ਜੀਵਨਨਗਰ ’ਚ ਡੇਰਾ ਨਾਮਧਾਰੀ 'ਚ ਨਾਮਧਾਰੀ ਭਾਈਚਾਰੇ ਦੇ ਗੁਰੂ ਉਦੈ ਸਿੰਘ ਅਤੇ ਦਲੀਪ ਸਿੰਘ ਦੇ ਪੈਰੋਕਾਰਾਂ ਵਿਚਾਲੇ ਜ਼ਮੀਨੀ ਨੂੰ ਲੈ ਕੇ ਵਿਵਾਦ ਹੋਇਆ। ਜ਼ਮੀਨੀ ਵਿਵਾਦ ਇੰਨਾ ਵੱਧ ਗਿਆ ਕਿ ਦੋਵੇਂ ਧੜੇ ਆਹਮੋ-ਸਾਹਮਣੇ ਆ ਗਏ । ਇਕ ਧੜੇ ਨੇ ਪਹਿਲਾਂ ਜੀਵਨ ਨਗਰ ਗੁਰਦੁਆਰੇ ਦੇ ਨਾਲ ਲੱਗਦੀ 11 ਕਿੱਲੇ 1 ਕਨਾਲ ਜ਼ਮੀਨ ’ਤੇ ਚਿੱਟੇ ਝੰਡੇ ਲਾ ਦਿੱਤੇ। ਇਸ ਤੋਂ ਬਾਅਦ ਲੋਕਾਂ ਨੇ ਜੀਵਨ ਨਗਰ ਡੇਰੇ ਦੇ ਅੰਦਰੋਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਇਹ ਵੀ ਪੜ੍ਹੋ- ਨੌਕਰੀ ਛੱਡ ਸ਼ਖ਼ਸ ਨੇ ਸ਼ੁਰੂ ਕੀਤੀ ਡ੍ਰੈਗਨ ਫਰੂਟ ਦੀ ਖੇਤੀ, ਹੁਣ ਸਾਲਾਨਾ ਕਰ ਰਿਹੈ ਮੋਟੀ ਕਮਾਈ

ਘਟਨਾ ਦੀ ਸੂਚਨਾ ਮਿਲਦੇ ਹੀ ਜੀਵਨ ਨਗਰ ਚੌਕੀ ਇੰਚਾਰਜ ਮੌਕੇ 'ਤੇ ਪਹੁੰਚੇ ਤਾਂ ਡੇਰੇ ਦੇ ਅੰਦਰੋਂ ਪੁਲਸ ਦੀ ਗੱਡੀ ’ਤੇ ਵੀ ਕੀਤੀ ਫਾਇਰਿੰਗ ਕੀਤੀ ਗਈ। ਇਸ ਘਟਨਾ ’ਚ ਪੁਲਸ ਦੀ ਗੱਡੀ ’ਤੇ 2 ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਗਨੀਮਤ ਇਹ ਰਹੀ ਕਿ ਇਸ ਘਟਨਾ ਵਿਚ ਪੁਲਸ ਦੀ ਗੱਡੀ ਦਾ ਡਰਾਈਵਰ ਸੁਰਜੀਤ ਸਿੰਘ ਇਸ ਗੋਲੀਬਾਰੀ ’ਚ ਵਾਲ-ਵਾਲ ਬਚ ਗਿਆ। ਪੁਲਸ ਮੁਤਾਬਕ ਡੇਰਾ ਜੀਵਨ ਨਗਰ ਕੋਲ 11 ਏਕੜ ਜ਼ਮੀਨ ਨੂੰ ਲੈ ਕੇ ਨਿਸ਼ਾਨਦੇਹੀ ਕਰ ਰਹੇ ਸਨ। ਇਸ ਦੌਰਾਨ ਡੇਰਾ ਜੀਵਨ ਨਗਰ ਪੈਰੋਕਾਰਾਂ ਨੇ ਫਾਇਰ ਕਰ ਦਿੱਤੇ। ਜ਼ਖਮੀਆਂ ਨੂੰ ਸਿਰਸਾ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ- ਪ੍ਰਿੰਸੀਪਲ ਦੀ ਘਿਨੌਣੀ ਕਰਤੂਤ; ਮਾਸੂਮ ਨੂੰ ਬਣਾਇਆ ਹਵਸ ਦਾ ਸ਼ਿਕਾਰ, ਇੰਝ ਖੁੱਲ੍ਹਿਆ ਭੇਤ

ਓਧਰ ਘਟਨਾ ਦੀ ਸੂਚਨਾ ਮਿਲਦੇ ਹੀ ਸਿਰਸਾ ਦੇ ਐਸ.ਪੀ. ਵਿਕਰਾਂਤ ਭੂਸ਼ਣ ਭਾਰੀ ਪੁਲਸ ਫੋਰਸ ਨਾਲ ਮੌਕੇ 'ਤੇ ਪਹੁੰਚੇ ਅਤੇ ਡੇਰੇ ਨੂੰ ਚਾਰੇ ਪਾਸਿਓਂ ਘੇਰ ਲਿਆ। ਗੋਲੀਬਾਰੀ ਦੀ ਘਟਨਾ ਵਿਚ 8 ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਲਈ ਸਿਰਸਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਇੱਥੇ ਡਾਕਟਰਾਂ ਨੇ ਸਥਿਤੀ ਨੂੰ ਗੰਭੀਰ ਦੇਖਦੇ ਹੋਏ ਮੁੱਢਲੀ ਸਹਾਇਤਾ ਤੋਂ ਬਾਅਦ ਸਾਰੇ ਜ਼ਖਮੀਆਂ ਨੂੰ ਪੀ.ਜੀ.ਆਈ ਅਗਰੋਹਾ ਰੈਫਰ ਕਰ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Tanu

Content Editor

Related News