ਜੇਲ੍ਹ ਤੋਂ ਨਹੀਂ ਚੱਲੇਗੀ ਸਰਕਾਰ, ਸਿਰਸਾ ਨੇ ਕੀਤੀ ਕੇਜਰੀਵਾਲ ’ਤੇ FIR ਦਰਜ ਕਰਨ ਦੀ ਮੰਗ
Wednesday, Mar 27, 2024 - 08:50 PM (IST)
ਚੰਡੀਗੜ੍ਹ (ਅੰਕੁਰ ) - ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਈ. ਡੀ. ਦੀ ਹਿਰਾਸਤ ’ਚ ਹੁੰਦਿਆਂ ਅਰਵਿੰਦ ਕੇਜਰੀਵਾਲ ਵਲੋਂ ਮੁੱਖ ਮੰਤਰੀ ਵਜੋਂ ਜਾਰੀ ਕੀਤੇ ਹੁਕਮਾਂ ਦੇ ਮਾਮਲੇ ਦੀ ਉਪ ਰਾਜਪਾਲ ਨੂੰ ਸ਼ਿਕਾਇਤ ਕਰਦਿਆਂ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਐੱਫ. ਆਈ. ਆਰ. ਦਰਜ ਕਰ ਕੇ ਕੇਜਰੀਵਾਲ ਤੇ ਸਬੰਧਤ ਲੋਕਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਈ. ਡੀ.ਦੀ ਹਿਰਾਸਤ ’ਚ ਹੋਣ ਦੇ ਬਾਵਜੂਦ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਇਹ ਦਾਅਵੇ ਕਰ ਰਹੀ ਹੈ ਕਿ ਉਨ੍ਹਾਂ ਨੇ ਹਿਰਾਸਤ ’ਚੋਂ ਦਿੱਲੀ ਵਾਸਤੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੰਤਰੀ ਆਤਿਸ਼ੀ ਤੇ ਸੌਰਵ ਭਾਰਦਵਾਜ ਨੇ ਇਹ ਹੁਕਮ ਜਾਰੀ ਕੀਤੇ ਹੋਣ ਦੇ ਦਾਅਵੇ ਕੀਤੇ ਹਨ, ਜੋ ਨਾ ਸਿਰਫ਼ ਹਾਸੋਹੀਣੇ ਹਨ ਸਗੋਂ ਕਾਨੂੰਨ ਦੀ ਗੰਭੀਰ ਉਲੰਘਣਾ ਹੈ। ਇਹ ਇਕ ਬਹੁਤ ਹੀ ਗੰਭੀਰ ਮਾਮਲਾ ਹੈ ਤੇ ਆਮ ਆਦਮੀ ਪਾਰਟੀ ਵਲੋਂ ਅਜਿਹੀ ਡਰਾਮੇਬਾਜ਼ੀ ਨਾ ਸਿਰਫ਼ ਸੰਵਿਧਾਨ ਦੀ ਉਲੰਘਣਾ ਹੈ, ਸਗੋਂ ਇਹ ਬੇਹੱਦ ਗੰਭੀਰ ਗ਼ੈਰ-ਕਾਨੂੰਨੀ ਕਾਰਵਾਈ ਹੈ।
दिल्ली के लोगों की बहुत बड़ी जीत: मेरे द्वारा की गई शिकायत को ध्यान में रखते हुए आज LG साहब ने दिल्ली के लोगों को आश्वस्त किया है कि दिल्ली सरकार जेल से नहीं चलेगी!!
— Manjinder Singh Sirsa (मोदी का परिवार) (@mssirsa) March 27, 2024
केजरीवाल जी द्वारा रिमांड के दौरान निकाले गए आर्डर फ़र्ज़ी है और इन नक़ली आर्डर और प्रोपेगैंडा के पीछे जिन भी… pic.twitter.com/Mf1uGDbyPm
ਮਨਜਿੰਦਰ ਸਿਰਸਾ ਨੇ ਐਕਸ 'ਤੇ ਪੋਸਟ ਸਾਂਝਾ ਕਰ ਕਿਹਾ ਕਿ, ਦਿੱਲੀ ਦੇ ਲੋਕਾਂ ਦੀ ਇਹ ਵੱਡੀ ਜਿੱਤ ਹੈ। ਮੇਰੇ ਵੱਲੋਂ ਕੀਤੀ ਸ਼ਿਕਾਇਤ ਨੂੰ ਧਿਆਨ ਵਿੱਚ ਰੱਖਦਿਆਂ ਅੱਜ LG ਸਾਹਬ ਨੇ ਦਿੱਲੀ ਵਾਸੀਆਂ ਨੂੰ ਭਰੋਸਾ ਦਿੱਤਾ ਹੈ ਕਿ ਦਿੱਲੀ ਸਰਕਾਰ ਜੇਲ੍ਹ ਤੋਂ ਨਹੀਂ ਚੱਲੇਗੀ!! ਰਿਮਾਂਡ ਦੌਰਾਨ ਕੇਜਰੀਵਾਲ ਜੀ ਵੱਲੋਂ ਜਾਰੀ ਕੀਤੇ ਗਏ ਹੁਕਮ ਫਰਜ਼ੀ ਹਨ ਅਤੇ ਇਨ੍ਹਾਂ ਫਰਜ਼ੀ ਹੁਕਮਾਂ ਅਤੇ ਪ੍ਰਚਾਰ ਪਿੱਛੇ ਜੋ ਵੀ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e