ਦੋਸਤ ਹੀ ਕਰ ਗਿਆ ਦਗਾ, ਪਹਿਲਾਂ ਧੋਖੇ ਨਾਲ ਬੁਲਾਇਆ ਤੇ ਫਿਰ ਦਿੱਤੀ ਰੂਹ ਕੰਬਾ ਦੇਣ ਵਾਲੀ ਮੌਤ (ਦੇਖੋ ਤਸਵੀਰਾਂ)

10/05/2015 12:47:31 PM

 
ਸਿਰਸਾ- ਹਰਿਆਣਾ ਦੇ ਸਿਰਸਾ ''ਚ ਇਕ ਫਾਈਨੈਂਸਰ ਨੂੰ ਅਗਵਾ ਕਰਨ ਤੋਂ ਬਾਅਦ ਉਸ ਦੀ ਹੱਤਿਆ ਕਰ ਦਿੱਤੀ ਗਈ। ਫਾਈਨੈਂਸਰ ਬੀਤੇ ਸ਼ਨੀਵਾਰ ਦੀ ਰਾਤ ਨੂੰ ਘਰ ਤੋਂ ਗਾਇਬ ਸੀ। ਉਸ ਦੇ ਪਰਿਵਾਰ ਵਾਲਿਆਂ ਨੇ ਇਸ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਸੀ ਪਰ ਬੀਤੇ ਐਤਵਾਰ ਦੀ ਸ਼ਾਮ ਨੂੰ ਫਾਈਨੈਂਸਰ ਦੀ ਲਾਸ਼ ਪਿੰਡ ਖੈਰੇਕਾਂ ਕੋਲ ਖੇਤਾਂ ਵਿਚ ਮਿਲੀ। ਉਸ ਦੇ ਸਰੀਰ ''ਤੇ ਚਾਕੂ ਨਾਲ ਕਈ ਵਾਰ ਕੀਤੇ ਗਏ। ਮੰਨਿਆ ਜਾ ਰਿਹਾ ਹੈ ਕਿ ਇਹ ਹੱਤਿਆ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਕੀਤੀ ਗਈ ਹੈ। 
ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਹੈ ਅਤੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ''ਤੇ ਅਣਪਛਾਤੇ ਲੋਕਾਂ ਵਿਰੁੱਧ ਅਗਵਾ ਕਰ ਕੇ ਹੱਤਿਆ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਦੋਸ਼ੀਆਂ ਦੀ ਭਾਲ ਕਰ ਰਹੀ ਹੈ।
ਮ੍ਰਿਤਕ ਦੇ ਸਾਲੇ ਦੀਪੇਸ਼ ਨੇ ਦੱਸਿਆ ਕਿ ਉਸ ਦੇ ਜੀਜਾ ਸੰਤੋਸ਼ ਨੂੰ ਬੀਤੇ ਸ਼ਨੀਵਾਰ ਨੂੰ ਕੁਝ ਲੋਕਾਂ ਨੇ ਫੋਨ ਕਰ ਕੇ ਬੁਲਾਇਆ ਸੀ। ਰਾਤ ਤਕਰੀਬਨ 9 ਵਜੇ ਤਕ ਜਦੋਂ ਉਸ ਦਾ ਜੀਜਾ ਘਰ ਨਹੀਂ ਪਰਤਿਆ ਤਾਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ। ਕਾਫੀ ਸਮਾਂ ਭਾਲ ਕਰਨ ਤੋਂ ਬਾਅਦ ਨਹੀਂ ਮਿਲਿਆ ਤਾਂ ਇਸ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਗਈ। ਪੁਲਸ ਨੇ ਵੱਖ-ਵੱਖ ਥਾਵਾਂ ''ਤੇ ਛਾਪੇਮਾਰੀ ਕੀਤੀ ਤਾਂ ਬਾਅਦ ਵਿਚ ਜਾਣਕਾਰੀ ਮਿਲੀ ਕਿ ਖੇਤਾਂ ਵਿਚ ਇਕ ਲਾਸ਼ ਮਿਲੀ ਹੈ, ਜਿਸ ਦੀ ਸ਼ਨਾਖਤ ਕਰਨ ''ਤੇ ਪਤਾ ਲੱਗਾ ਹੈ ਕਿ ਇਹ ਲਾਸ਼ ਸੰਤੋਸ਼ ਦੀ ਹੈ। ਮ੍ਰਿਤਕ ਦੇ ਸਾਲੇ ਮੁਤਾਬਕ ਸੰਤੋਸ਼ ਨੂੰ ਕਿਸੇ ਕਰੀਬੀ ਦੋਸਤ ਨੇ ਫੋਨ ਕਰ ਕੇ ਬੁਲਾਇਆ ਸੀ। ਓਧਰ ਮ੍ਰਿਤਕ ਦੇ ਪਰਿਵਾਰਕ ਮੈਂਬਰ ਮੰਗ ਕਰ ਰਹੇ ਹਨ ਕਿ ਜਿਸ ਨੇ ਵੀ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਹੈ, ਉਸ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ। 
ਸਦਰ ਥਾਣਾ ਮੁਖੀ ਬਲਵੰਤ ਸਿੰਘ ਨੇ ਕਿਹਾ ਕਿ ਪੁਲਸ ਨੇ ਮਾਮਲੇ ''ਚ ਅਗਵਾ ਕਰਨ ਅਤੇ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਸ ਮ੍ਰਿਤਕ ਸੰਤੋਸ਼ ਨਾਲ ਸੰਬੰਧ ਰੱਖਣ ਵਾਲੇ ਲੋਕਾਂ ਤੋਂ ਪੁੱਛ-ਗਿੱਛ ਕਰ ਰਹੀ ਹੈ। ਜਲਦੀ ਹੀ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ। 


'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।

Tanu

News Editor

Related News