ਜੇਲ੍ਹ ’ਚ ਬੰਦ ਕੈਦੀ ਨੇ ਕੀਤੀ ਖ਼ੁਦਕੁਸ਼ੀ, ਜਬਰ-ਜ਼ਿਨਾਹ ਦੇ ਦੋਸ਼ ’ਚ ਸੀ ਕੈਦ

Tuesday, Feb 15, 2022 - 11:25 AM (IST)

ਜੇਲ੍ਹ ’ਚ ਬੰਦ ਕੈਦੀ ਨੇ ਕੀਤੀ ਖ਼ੁਦਕੁਸ਼ੀ, ਜਬਰ-ਜ਼ਿਨਾਹ ਦੇ ਦੋਸ਼ ’ਚ ਸੀ ਕੈਦ

ਸਿਰਸਾ (ਸਤਨਾਮ)— ਜਬਰ-ਜ਼ਿਨਾਹ ਦੇ ਦੋਸ਼ ’ਚ ਸਿਰਸਾ ਦੀ ਜ਼ਿਲ੍ਹਾ ਜੇਲ੍ਹ ਵਿਚ ਬੰਦ ਇਕ ਕੈਦੀ ਨੇ ਫਾਂਸੀ ਲਾ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਗਿਆ ਹੈ ਕਿ ਨੌਜਵਾਨ ਪਖਾਨੇ ਵਿਚ ਗਿਆ ਸੀ ਅਤੇ ਉੱਥੇ ਫਾਹਾ ਲਾ ਲਿਆ। ਜੇਲ੍ਹ ਪ੍ਰਸ਼ਾਸਨ ਨੇ ਲਾਸ਼ ਪੋਸਟਮਾਰਟਮ ਲਈ ਨਾਗਰਿਕ ਹਸਪਤਾਲ ਭਿਜਵਾ ਦਿੱਤੀ ਹੈ। ਫ਼ਿਲਹਾਲ ਪੁਲਸ ਚੌਕੀ ਨੇ ਇਸ ਸਬੰਧ ’ਚ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਜਬਰ-ਜ਼ਿਨਾਹ ਦੇ ਦੋਸ਼ ’ਚ ਜੇਲ੍ਹ ’ਚ ਬੰਦ ਦੋਸ਼ੀ ਪਿਛਲੇ ਕਈ ਦਿਨਾਂ ਤੋਂ ਪਰੇਸ਼ਾਨ ਸੀ, ਜਿਸ ਦੇ ਚੱਲਦੇ ਉਸ ਨੇ ਇਹ ਕਦਮ ਚੁੱਕਿਆ।

ਜਾਂਚ ਅਧਿਕਾਰੀ ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਸੂਚਨਾ ਮਿਲੀ ਕਿ ਜਬਰ-ਜ਼ਿਨਾਹ ਦੇ ਦੋਸ਼ ਵਿਚ ਪਿਛਲੇ ਤਿੰਨ ਮਹੀਨੇ ਤੋਂ ਜੇਲ੍ਹ ’ਚ ਬੰਦ ਹਾਕਮ ਸਿੰਘ ਨਾਮੀ ਵਿਅਕਤੀ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਹੈ। ਮੌਕੇ ’ਤੇ ਪਹੁੰਚ ਕੇ ਡਿਊਟੀ ’ਤੇ ਤਾਇਨਾਤ ਕਰਮੀ ਦੀ ਮੌਜੂਦਗੀ ਵਿਚ ਲਾਸ਼ ਨੂੰ ਉਤਾਰਿਆ ਗਿਆ ਅਤੇ ਉਸ ਨੂੰ ਪੋਸਟਮਾਰਟਮ ਲਈ ਸਿਰਸਾ ਦੇ ਨਾਗਰਿਕ ਹਸਪਤਾਲ ਭਿਜਵਾਇਆ ਗਿਆ। ਉਨ੍ਹਾਂ ਨੇ ਦੱਸਿਆ ਕਿ ਮਿ੍ਰਤਕ ਪਿਛਲੇ ਤਿੰਨ ਮਹੀਨੇ ਤੋਂ ਬਲਾਤਕਾਰ ਦੇ ਦੋਸ਼ ’ਚ ਜੇਲ੍ਹ ’ਚ ਬੰਦ ਸੀ ਅਤੇ ਪਰੇਸ਼ਾਨ ਚੱਲ ਰਿਹਾ ਸੀ। ਇਸ ਤੋਂ ਇਲਾਵਾ ਅਜੇ ਕੋਈ ਵਜ੍ਹਾ ਸਾਹਮਣੇ ਨਹੀਂ ਆਈ ਹੈ। ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। 


author

Tanu

Content Editor

Related News