ਪਾਕਿ ਤੋਂ ਆਏ ਹਿੰਦੂ-ਸਿੱਖ ਸ਼ਰਨਾਰਥੀਆਂ ਦੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ : ਸਿਰਸਾ

02/18/2020 6:15:00 PM

ਨਵੀਂ ਦਿੱਲੀ (ਵਾਰਤਾ)— ਦਿੱਲੀ ਸਿੱਖ ਗੁਰਦੁਆਰਾ ਕਮੇਟੀ ਰਾਜਧਾਨੀ ਦੇ ਵੱਖ-ਵੱਖ ਥਾਵਾਂ 'ਤੇ ਚੱਲ ਰਹੇ 11 ਨਾਮਵਰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ 'ਚ ਪਾਕਿਸਤਾਨ ਤੋਂ ਆਏ ਹਿੰਦੂ-ਸਿੱਖ ਸ਼ਰਨਾਰਥੀਆਂ ਦੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੀ ਸਹੂਲਤ ਪ੍ਰਦਾਨ ਕਰੇਗੀ। ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਮੰਗਲਵਾਰ ਨੂੰ ਦੱਸਿਆ ਕਿ ਇਨ੍ਹਾਂ ਬੱਚਿਆਂ ਨੂੰ ਮੁਫ਼ਤ ਸਿੱਖਿਆ ਸਹੂਲਤਾਂ ਪ੍ਰਦਾਨ ਕਰਨ ਦੇ ਪ੍ਰਬੰਧ ਕੀਤੇ ਜਾਣਗੇ, ਤਾਂ ਕਿ ਉਹ ਆਪਣੀ ਪੜ੍ਹਾਈ ਸੁਚਾਰੂ ਢੰਗ ਨਾਲ ਸ਼ੁਰੂ ਕਰ ਸਕਣ। ਉਨ੍ਹਾਂ ਨੇ ਅੱਗੇ ਦੱਸਿਆ ਕਿ ਇਨ੍ਹਾਂ ਬੱਚਿਆਂ ਨੂੰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ 'ਚ ਦਾਖਲਾ ਦਿਵਾਉਣ ਲਈ ਕਮੇਟੀ ਨੇ ਦਿੱਲੀ ਸਰਕਾਰ ਦੇ ਸਿੱਖਿਆ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਤੋਂ ਇਜਾਜ਼ਤ ਮੰਗੀ ਹੈ। ਉਨ੍ਹਾਂ ਕਿਹਾ ਕਿ ਉਹ ਇਹ ਮਾਮਲਾ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੇ ਸਾਹਮਣੇ ਅੱਗੇ ਵੀ ਚੁੱਕਣਗੇ ਅਤੇ ਬਣਦੀ ਕਾਰਵਾਈ ਦੇ ਬੇਨਤੀ ਕਰਨਗੇ ਤਾਂ ਜੋ ਸ਼ਰਨਾਰਥੀ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕੀਤਾ ਜਾ ਸਕੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਿਰਸਾ ਨੇ ਇਨ੍ਹਾਂ ਸ਼ਰਨਾਰਥੀਆਂ ਨੂੰ ਨਾਗਰਿਕਤਾ ਦੇਣ ਦੀ ਮੰਗ ਕਰ ਚੁੱਕੇ ਹਨ।

Image

ਸਿਰਸਾ ਨੇ ਆਸ ਜ਼ਾਹਰ ਕੀਤੀ ਹੈ ਕਿ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਸਿੱਖਿਆ ਸੈਸ਼ਨ 'ਚ ਇਨ੍ਹਾਂ ਬੱਚਿਆਂ ਨੂੰ ਸਕੂਲਾਂ 'ਚ ਦਾਖਲਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕਮੇਟੀ ਇਨ੍ਹਾਂ ਬੱਚਿਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕਰਨ ਤੋਂ ਇਲਾਵਾ ਹੋਣਹਾਰ ਬੱਚਿਆਂ ਨੂੰ ਵਜ਼ੀਫੇ ਵੀ ਪ੍ਰਦਾਨ ਕਰੇਗੀ, ਤਾਂ ਜੋ ਇਹ ਬੱਚੇ ਰਾਸ਼ਟਰੀ ਨਾਮਵਰ ਕਿੱਤਾ ਮੁਖੀ ਵਿੱਦਿਅਕ ਸੰਸਥਾਵਾਂ 'ਚ ਮੈਰਿਟ ਦੇ ਆਧਾਰ 'ਤੇ ਦਾਖਲਾ ਲੈ ਕੇ ਆਪਣੇ ਪਰਿਵਾਰ ਦਾ ਭਵਿੱਖ ਸੁਰੱਖਿਅਤ ਕਰ ਸਕਣ। ਇਹ ਬੱਚੇ ਸਵੈ-ਮਾਣ ਨਾਲ ਜਿਊਣਾ ਸ਼ੁਰੂ ਕਰਨ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਦੀ ਕਾਨੂੰਨੀ ਟੀਮ ਇਨ੍ਹਾਂ ਬੱਚਿਆਂ ਨੂੰ ਵਿਦਿਆਰਥੀ ਵੀਜ਼ਾ ਦੇਣ ਵਰਗੇ ਬਦਲਾਂ 'ਤੇ ਵੀ ਵਿਚਾਰ ਕਰ ਰਹੀ ਹੈ। ਸਿਰਸਾ ਨੇ ਕਿਹਾ ਕਿ ਉਹ ਮੁੱਖ ਮਤੰਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਨਾਰਥੀਆਂ ਦੇ ਇਕ ਵਫ਼ਦ ਨਾਲ ਮਿਲਣਗੇ, ਜਿਸ ਨਾਲ ਦਿੱਲੀ ਸਰਕਾਰ 'ਤੇ ਦਬਾਅ ਪਾਇਆ ਜਾ ਸਕੇ। ਸਿਰਸਾ ਨੇ ਇਹ ਵੀ ਕਿਹਾ ਕਿ ਸ਼ਰਨਾਰਥੀ ਹਿੰਦੂ-ਸਿੱਖ ਪਰਿਵਾਰਾਂ ਦੇ ਮੁੰਡੇ-ਕੁੜੀਆਂ ਭਾਰਤੀ ਫੌਜ ਅਤੇ ਨੀਮ ਫੌਜੀ ਬਲਾਂ 'ਚ ਆਪਣੀਆਂ ਸੇਵਾਵਾਂ ਦੇਣ ਦੇ ਇੱਛੁਕ ਹਨ, ਤਾਂ ਕਿ ਉਹ ਦੁਸ਼ਮਣ ਨੂੰ ਸਰਹੱਦ 'ਤੇ ਜਾ ਕੇ ਕਰਾਰਾ ਜਵਾਬ ਦੇਣ ਸਕਣ ਅਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਸਕਣ। 

PunjabKesari
 


Tanu

Content Editor

Related News