ਅਫ਼ਗਾਨਿਸਤਾਨ ’ਚ ਵਿਗੜੇ ਹਾਲਾਤ, ਸਿਰਸਾ ਨੇ ਟਵੀਟ ਕਰ ਕਿਹਾ- ‘ਸਿੱਖ ਅਤੇ ਹਿੰਦੂ ਪਰਿਵਾਰ ਸੁਰੱਖਿਅਤ’

Monday, Aug 16, 2021 - 04:29 PM (IST)

ਨਵੀਂ ਦਿੱਲੀ— ਅਫ਼ਗਾਨਿਸਤਾਨ ’ਚ ਤਾਲਿਬਾਨ ਦੇ ਕਹਿਰ ਕਾਰਨ ਵੱਡੀ ਗਿਣਤੀ ’ਚ ਲੋਕ ਦੇਸ਼ ਛੱਡ ਰਹੇ ਹਨ। ਤਾਲਿਬਾਨ ਨੇ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ’ਤੇ ਆਪਣਾ ਕਬਜ਼ਾ ਕਰ ਲਿਆ ਹੈ, ਇੱਥੋਂ ਤੱਕ ਕਿ ਰਾਸ਼ਟਰਪਤੀ ਅਸ਼ਰਫ ਗਨੀ ਵੀ ਦੇਸ਼ ਛੱਡ ਚੁੱਕੇ ਹਨ। ਅਫ਼ਗਾਨਿਸਤਾਨ ’ਚ ਤਾਲਿਬਾਨ ਦਾ ਕਹਿਰ ਭਾਰਤ ਲਈ ਵੀ ਚਿੰਤਾ ਦਾ ਵਿਸ਼ਾ ਹੈ, ਕਿਉਂਕਿ ਉੱਥੇ ਘੱਟ ਗਿਣਤੀ ਹਿੰਦੂ-ਸਿੱਖ ਪਰਿਵਾਰ ਰਹਿੰਦੇ ਹਨ। ਅਫ਼ਗਾਨਿਸਤਾਨ ਵਿਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਵਿਗੜੇ ਹਾਲਾਤਾਂ ਦਰਮਿਆਨ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: ਅਫ਼ਗਾਨਿਸਤਾਨ 'ਚ ਹਾਲਾਤ ਬੇਹੱਦ ਖਰਾਬ; ਕਾਬੁਲ ਤੋਂ ਦਿੱਲੀ ਪੁੱਜੇ 129 ਯਾਤਰੀ, ਮਹਿਲਾ ਨੇ ਰੋਂਦੇ ਹੋਏ ਬਿਆਨ ਕੀਤਾ ਦਰਦ


ਸਿਰਸਾ ਮੁਤਾਬਕ ਸਾਡੇ ਜੋ ਸਿੱਖ ਭਰਾ ਗਜ਼ਨੀ ਅਤੇ ਜਲਾਲਾਬਾਦ ਰਹਿੰਦੇ ਸਨ, ਉਨ੍ਹਾਂ ਨੇ ਕਾਬੁਲ ਦੇ ਕਰਤਾ ਪਰਵਾਨ ਗੁਰਦੁਆਰਾ ਸਾਹਿਬ ’ਚ ਸ਼ਰਨ ਲਈ ਹੋਈ ਹੈ। ਇਨ੍ਹਾਂ ’ਚੋਂ 320 ਲੋਕ ਹਨ, ਜਿਨ੍ਹਾਂ ’ਚ 50 ਹਿੰਦੂ ਅਤੇ ਬਾਕੀ ਸਾਰੇ ਸਿੱਖ ਪਰਿਵਾਰ ਹਨ। ਸਿਰਸਾ ਨੇ ਕਿਹਾ ਕਿ ਉਹ ਸਾਰੇ ਸੁਰੱਖਿਅਤ ਹਨ ਅਤੇ ਗੁਰਦੁਆਰਾ ਸਾਹਿਬ ਅੰਦਰ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਕਾਬੁਲ ਦੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਤੇ ਸਿੱਖ ਭਾਈਚਾਰੇ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਵਿਚ ਹਾਂ, ਜਿਨ੍ਹਾਂ ਨੇ ਮੈਨੂੰ ਦੱਸਿਆ ਕਿ ਸਾਰੇ ਲੋਕ ਸੁਰੱਖਿਅਤ ਹਨ।

ਇਹ ਵੀ ਪੜ੍ਹੋ : ਤਾਲਿਬਾਨ ਨੇ ਮਨੁੱਖੀ ਸੰਕਟ ਨੂੰ ਦਿੱਤੀ ‘ਹਵਾ’, 4 ਲੱਖ ਲੋਕ ਹੋਏ ਬੇਘਰ

PunjabKesari

ਸਿਰਸਾ ਨੇ ਅੱਗੇ ਦੱਸਿਆ ਕਿ ਕੁਝ ਸਮੇਂ ਪਹਿਲਾਂ ਤਾਲਿਬਾਨ ਦੇ ਸਥਾਨਕ ਲੀਡਰਾਂ ਨੇ ਗੁਰਦੁਆਰਾ ਘਰ ਅੰਦਰ ਆ ਕੇ ਕਾਬੁਲ ਗੁਰਦੁਆਰਾ ਪ੍ਰਬੰਧਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਅਸੀਂ ਤੁਹਾਡੇ ਨਾਲ ਹਾਂ, ਤੁਹਾਡੀ ਸੁਰੱਖਿਆ ਦੀ ਗਰੰਟੀ ਲੈਂਦੇ ਹਾਂ। ਸਾਨੂੰ ਉਮੀਦ ਹੈ ਕਿ ਅਫ਼ਗਾਨਿਸਤਾਨ ’ਚ ਹੋ ਰਹੇ ਸਿਆਸੀ ਬਦਲਾਅ ਦੇ ਬਾਵਜੂਦ ਹਿੰਦੂ ਅਤੇ ਸਿੱਖ ਸੁਰੱਖਿਅਤ ਜ਼ਿੰਦਗੀ ਜਿਉਣ ’ਚ  ਸਮਰੱਥ ਹੋਣਗੇ। ਫਿਲਹਾਲ ਸਾਰਿਆਂ ਨੇ ਗੁਰਦੁਆਰਾ ਸਾਹਿਬ ਅੰਦਰ ਸ਼ਰਨ ਲੈ ਰੱਖੀ ਹੈ। ਹੁਣ ਤਾਲਿਬਾਨ ਲੀਡਰਾਂ ਨੇ ਗੱਲਬਾਤ ਸ਼ੁਰੂ ਕਰ ਕੇ ਭਰੋਸਾ ਦਿਵਾਇਆ ਹੈ। ਅਸੀਂ ਲਗਾਤਾਰ ਉਨ੍ਹਾਂ ਨਾਲ ਸੰਪਰਕ ਵਿਚ ਹੈ, ਅਸੀਂ ਉਨ੍ਹਾਂ ਪਰਿਵਾਰਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰਾਂਗੇ। ਦੱਸ ਦੇਈਏ ਕਿ ਤਾਲਿਬਾਨ ਦੀ ਹਿੰਸਾ ਕਾਰਨ ਲੱਖਾਂ ਦੀ ਗਿਣਤੀ ’ਚ ਲੋਕ ਬੇਘਰ ਹੋਏ ਹਨ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਕਈ ਦੇਸ਼ਾਂ ਨੇ ਆਪਣੀ ਫ਼ੌਜ ਨੂੰ ਵਾਪਸ ਬੁਲਾ ਲਿਆ ਹੈ।

ਇਹ ਵੀ ਪੜ੍ਹੋ : ਤਾਲਿਬਾਨ ਦੇ ਖੌਫ਼ ਨਾਲ ਕਾਬੁਲ 'ਚ ਮਚੀ ਭੱਜ-ਦੌੜ, ਜਹਾਜ਼ ਨਾਲ ਲਟਕੇ ਨਜ਼ਰ ਆਏ ਲੋਕ (ਵੀਡੀਓ)

 


Tanu

Content Editor

Related News