ਸਿਸੋਦੀਆ ਦੀ ਨਿਆਇਕ ਹਿਰਾਸਤ 22 ਤੱਕ ਵਧੀ
Wednesday, Mar 13, 2024 - 10:51 AM (IST)
ਨਵੀਂ ਦਿੱਲੀ-ਰਾਸ਼ਟਰੀ ਰਾਜਧਾਨੀ ਦੀ ਇਕ ਅਦਾਲਤ ਨੇ ਕਥਿਤ ਆਬਕਾਰੀ ਘਪਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜੇਲ ’ਚ ਬੰਦ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ ਵਿਚ ਮੰਗਲਵਾਰ ਵਾਧਾ ਕਰ ਦਿੱਤਾ। ਸਿਸੋਦੀਆ ਦੀ ਹਿਰਾਸਤ ਦੀ ਮਿਆਦ ਅੱਜ ਖ਼ਤਮ ਹੋ ਰਹੀ ਸੀ, ਜਿਸ ਕਾਰਨ ਉਨ੍ਹਾਂ ਨੂੰ ਵਿਸ਼ੇਸ਼ ਜੱਜ ਐੱਮ. ਕੇ. ਨਾਗਪਾਲ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ।
ਅਦਾਲਤ ਨੇ ਸਿਸੋਦੀਆ ਦੀ ਹਿਰਾਸਤ 22 ਮਾਰਚ ਤੱਕ ਵਧਾ ਦਿੱਤੀ ਹੈ। ਜੱਜ ਨੇ ਇਹ ਹੁਕਮ ਓਦੋਂ ਦਿੱਤਾ ਜਦੋਂ ਸੀ. ਬੀ. ਆਈ. ਦੇ ਵਕੀਲ ਨੇ ਦਾਅਵਾ ਕੀਤਾ ਕਿ ਜਾਂਚ ਅਹਿਮ ਪੜਾਅ ’ਤੇ ਹੈ ਅਤੇ ਜੇਕਰ ਆਮ ਆਦਮੀ ਪਾਰਟੀ (ਆਪ) ਦੇ ਆਗੂ ਸਿਸੋਦੀਆ ਨੂੰ ਜ਼ਮਾਨਤ ’ਤੇ ਰਿਹਾਅ ਕੀਤਾ ਗਿਆ ਤਾਂ ਉਹ ਜਾਂਚ ਵਿਚ ਅੜਿੱਕਾ ਪਾ ਸਕਦੇ ਹਨ।