ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ, ਆਬਕਾਰੀ ਮਾਮਲੇ ’ਚ ਜ਼ਮਾਨਤ ਦੀ ਪਟੀਸ਼ਨ ਰੱਦ
Wednesday, Jun 05, 2024 - 10:46 AM (IST)
ਨਵੀਂ ਦਿੱਲੀ (ਏਜੰਸੀ)- ਸੁਪਰੀਮ ਕੋਰਟ ਨੇ ਮੰਗਲਵਾਰ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਦੀ ਪਟੀਸ਼ਨ ਰੱਦ ਕਰ ਦਿੱਤੀ। ਉਹ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਦਿੱਲੀ ਆਬਕਾਰੀ ਨੀਤੀ ਅਧੀਨ ਮਨੀ ਲਾਂਡਰਿੰਗ ਨਾਲ ਜੁੜੇ ਇਕ ਮਾਮਲੇ ’ਚ ਗ੍ਰਿਫਤਾਰੀ ਤੋਂ ਬਾਅਦ ਜੂਡੀਸ਼ੀਅਲ ਹਿਰਾਸਤ ’ਚ ਹਨ।
ਜਸਟਿਸ ਅਰਵਿੰਦ ਕੁਮਾਰ ਤੇ ਜਸਟਿਸ ਸੰਦੀਪ ਮਹਿਤਾ ਦੇ ਵੈਕੇਸ਼ਨਲ ਬੈਂਚ ਨੇ ਸਬੰਧਤ ਧਿਰਾਂ ਦੀਆਂ ਦਲੀਲਾਂ ਸੁਣਨ ਪਿੱੱਛੋਂ ਇਹ ਹੁਕਮ ਦਿੱਤਾ। ਜ਼ਮਾਨਤ ਦੀ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕਰਦੇ ਹੋਏ ਮਾਨਯੋਗ ਜੱਜਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਕੇਸ ਦੇ ਗੁਣਾਂ ਬਾਰੇ ਕੁਝ ਨਹੀਂ ਕਹਿ ਰਹੇ। ਪਟੀਸ਼ਨਰ ਸਿਸੋਦੀਆ ਜ਼ਮਾਨਤ ਲਈ ਨਵੀਂ ਅਰਜ਼ੀ ਦੇਣ ਲਈ ਆਜ਼ਾਦ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e