ਸਿਸੋਦੀਆ ਨੂੰ ਮਿਲੀ ਰਾਹਤ, ਦਿੱਲੀ ਹਾਈ ਕੋਰਟ ਨੇ ਇਨ੍ਹਾਂ ਸ਼ਰਤਾਂ ਨਾਲ ਦਿੱਤੀ ਇਕ ਦਿਨ ਦੀ ਜ਼ਮਾਨਤ

06/02/2023 6:26:31 PM

ਨਵੀਂ ਦਿੱਲੀ (ਭਾਸ਼ਾ)- ਦਿੱਲੀ ਹਾਈ ਕੋਰਟ ਨੇ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ 'ਚ ਕਥਿਤ ਬੇਨਿਯਮੀਆਂ ਦੇ ਮਾਮਲੇ 'ਚ ਦੋਸ਼ੀ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸ਼ਨੀਵਾਰ ਨੂੰ ਬਿਮਾਰ ਪਤਨੀ ਨਾਲ ਮਿਲਣ ਦੀ ਮਨਜ਼ੂਰੀ ਦੇ ਦਿੱਤੀ। ਜੱਜ ਦਿਨੇਸ ਕੁਮਾਰ ਸ਼ਰਮਾ ਨੇ ਸ਼ੁੱਕਰਵਾਰ ਨੂੰ ਤਿਹਾੜ ਜੇਲ੍ਹ ਸੁਪਰਡੈਂਟ ਨੂੰ ਆਮ ਆਦਮੀ ਪਾਰਟੀ (ਆਪ) ਨੇਤਾ ਸਿਸੋਦੀਆ ਨੂੰ ਉਨ੍ਹਾਂ ਦੇ ਘਰ ਲਿਜਾਇਆ ਜਾਵੇ, ਜਿੱਥੇ ਉਨ੍ਹਾਂ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੀ ਪਤਨੀ ਨੂੰ ਮਿਲਣ ਦੀ ਮਨਜ਼ੂਰੀ ਹੋਵੇਗੀ। ਹਾਈ ਕੋਰਟ ਨੇ ਸਾਫ਼ ਕੀਤਾ ਕਿ ਸਿਸੋਦੀਆ ਆਪਣੇ ਪਰਿਵਾਰ ਦੇ ਮੈਂਬਰਾਂ ਤੋਂ ਇਲਾਵਾ ਕਿਸੇ ਹੋਰ ਵਿਅਕਤੀ ਜਾਂ ਮੀਡੀਆ ਨਾਲ ਗੱਲਬਾਤ ਨਹੀਂ ਕਰਨਗੇ ਅਤੇ ਉਨ੍ਹਾਂ ਨੂੰ ਫੋਨ ਜਾਂ ਇੰਟਰਨੈੱਟ ਦੀ ਸਹੂਲਤ ਨਹੀਂ ਹੋਵੇਗੀ।''

ਇਹ ਵੀ ਪੜ੍ਹੋ : ਪਹਿਲਵਾਨਾਂ ਦੇ ਸਮਰਥਨ 'ਚ ਹੋਈ ਖਾਪ ਮਹਾਪੰਚਾਇਤ 'ਚ ਹੰਗਾਮਾ, ਸਟੇਜ 'ਤੇ ਹੋ ਗਈ ਤਕਰਾਰ

ਅਦਾਲਤ ਨੇ ਕਿਹਾ,''ਪਟੀਸ਼ਨਕਰਤਾ ਨੂੰ ਸ਼ਨੀਵਾਰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਉਨ੍ਹਾਂ ਦੀ ਪਤਨੀ ਨਾਲ ਮਿਲਵਾਉਣ ਲਈ ਲਿਜਾਇਆ ਜਾਵੇ।'' ਹਾਈ ਕੋਰਟ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਦਰਜ ਮਨੀ ਲਾਂਡਰਿੰਗ ਮਾਮਲੇ 'ਚ ਨਿਯਮਿਤ ਜ਼ਮਾਨਤ ਅਤੇ ਅੰਤਰਿਮ ਜ਼ਮਾਨਤ ਦੀਆਂ ਸਿਸੋਦੀਆ ਦੀਆਂ ਪਟੀਸ਼ਨਾਂ 'ਤੇ ਸੁਣਵਾਈ ਕਰ ਰਿਹਾ ਸੀ। ਉਸ ਨੇ ਆਪਣਾ ਆਦੇਸ਼ ਸੁਰੱਖਿਅਤ ਰੱਖਿਆ। ਸਿਸੋਦੀਆ ਨੇ ਮਲਟੀਪਲ ਸਕਲੋਰੋਸਿਸ ਨਾਲ ਪੀੜਤ ਆਪਣੀ ਪਤਨੀ ਦੀ ਵਿਗੜਦੀ ਸਿਹਤ ਦੇ ਆਧਾਰ 'ਤੇ ਅੰਤਰਿਮ ਜ਼ਮਾਨਤ ਮੰਗੀ ਸੀ। ਹਾਈ ਕੋਰਟ ਨੇ ਈ.ਡੀ. ਨੂੰ ਇਹ ਨਿਰਦੇਸ਼ ਦਿੱਤਾ ਕਿ ਸਿਸੋਦੀਆ ਦੀ ਪਤਨੀ ਦੇ ਮੈਡੀਕਲ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਜਾਵੇ। ਅਦਾਲਤ ਨੇ ਏਜੰਸੀ ਨੂੰ ਸ਼ਨੀਵਾ ਤੱਕ ਰਿਪੋਰਟ ਦਾਖ਼ਲ ਕਰਨ ਲਈ ਵੀ ਕਿਹਾ। ਦੱਸ ਦੇਈਏ ਕਿ ਦਿੱਲੀ ਦੇ ਸ਼ਰਾਬ ਘਪਲੇ ਮਾਮਲੇ ਵਿਚ ਮਨੀਸ਼ ਸਿਸੋਦੀਆ ਦੋਸ਼ੀ ਹਨ ਅਤੇ ਕਈ ਮਹੀਨਿਆਂ ਤੋਂ ਜੇਲ੍ਹ 'ਚ ਬੰਦ ਹਨ। ਸੀ. ਬੀ. ਆਈ. ਨੇ ਪਿਛਲੀ ਸੁਣਵਾਈ ਵਿਚ ਸਿਸੋਦੀਆ ਨੂੰ ਜ਼ਮਾਨਤ ਦੇਣ ਦੀ ਪਟੀਸ਼ਨ ਦਾ ਵਿਰੋਧ ਕੀਤਾ ਸੀ। ਸੀ. ਬੀ. ਆਈ. ਨੇ ਦਿੱਲੀ ਸ਼ਰਾਬ ਘਪਲੇ ਵਿਚ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਸਿਸੋਦੀਆ 'ਤੇ ਦਿੱਲੀ ਸ਼ਰਾਬ ਘਪਲੇ ਵਿਚ ਸ਼ਾਮਲ ਹੋਣ ਨਾਲ ਹੀ ਮਨੀ ਲਾਂਡਰਿੰਗ ਦਾ ਮਾਮਲਾ ਵੀ ਚੱਲ ਰਿਹਾ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News