ਕੰਝਾਵਲਾ ਹਾਦਸਾ : ਸਿਸੋਦੀਆ ਨੇ ਪੀੜਤ ਪਰਿਵਾਰ ਨਾਲ ਕੀਤੀ ਮੁਲਾਕਾਤ, ਸਰਕਾਰੀ ਨੌਕਰੀ ਦਾ ਕੀਤਾ ਵਾਅਦਾ

Wednesday, Jan 04, 2023 - 04:24 PM (IST)

ਕੰਝਾਵਲਾ ਹਾਦਸਾ : ਸਿਸੋਦੀਆ ਨੇ ਪੀੜਤ ਪਰਿਵਾਰ ਨਾਲ ਕੀਤੀ ਮੁਲਾਕਾਤ, ਸਰਕਾਰੀ ਨੌਕਰੀ ਦਾ ਕੀਤਾ ਵਾਅਦਾ

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਨਵੇਂ ਸਾਲ 'ਤੇ ਰਾਸ਼ਟਰੀ ਰਾਜਧਾਨੀ 'ਚ ਕਾਰ ਨਾਲ ਘੜੀਸਦੀ ਗਈ ਕੁੜੀ ਅੰਜਲੀ ਸਿੰਘ ਦੇ ਪਰਿਵਾਰ ਵਾਲਿਆਂ ਨਾਲ ਬੁੱਧਵਾਰ ਨੂੰ ਮੁਲਾਕਾਤ ਕੀਤੀ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ।

PunjabKesari

ਸਿਸੋਦੀਆ ਨੇ ਅੰਜਲੀ ਦੇ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਏਐੱਨਆਈ ਨਾਲ ਗੱਲਬਾਤ ਕਰਦਿਆਂ ਕਿਹਾ,''ਇਹ ਭਿਆਨਕ ਘਟਨਾ ਹੈ। ਉਹ ਆਪਣੇ ਪਰਿਵਾਰ ਦੀ ਇਕੱਲੀ ਕਮਾਉਣ ਵਾਲੀ ਸੀ। ਉਸ ਦੇ ਪਰਿਵਾਰ ਨੂੰ 10 ਲੱਖ ਰੁਪਏ ਦਿੱਤੇ ਜਾਣਗੇ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦੇਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਹ ਮੰਦਭਾਗੀ ਹੈ ਕਿ ਭਾਜਪਾ ਕਾਨੂੰਨ ਵਿਵਸਥਾ ਨੂੰ ਕੰਟਰੋਲ ਕਰਨ ਦੀ ਬਜਾਏ ਵਿਰੋਧੀ ਧਿਰ ਨੂੰ ਨਸ਼ਟ ਕਰਨ ਲਈ ਸਾਰੀਆਂਸ਼ਕਤੀਆਂ ਦਾ ਉਪਯੋਗ ਕਰ ਰਹੀ ਹੈ।'' ਦੱਸਣਯੋਗ ਹੈ ਕਿ ਨਵਾਂ ਸਾਲ ਸ਼ੁਰੂ ਹੋਣ ਦੇ ਕੁਝ ਘੰਟਿਆਂ ਅੰਦਰ ਬਾਹਰੀ ਦਿੱਲੀ ਦੇ ਕੰਝਾਵਲਾ ਇਲਾਕੇ 'ਚ 20 ਸਾਲ ਦੀ ਕੁੜੀ ਨੂੰ ਕਾਰ ਨਾਲ ਕਰੀਬ 12 ਕਿਲੋਮੀਟਰ ਤੱਕ ਘੜੀਸਣ ਦੀ ਘਟਨਾ ਹੋਈ। ਇਸ ਘਟਨਾ 'ਚ ਕੁੜੀ ਦੀ ਮੌਤ ਹੋ ਗਈ। ਪੁਲਸ ਨੇ ਇਸ ਸੰਬੰਧ 'ਚ 5 ਲੋਕਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News