ਮਨੀਸ਼ ਸਿਸੋਦੀਆ ਨੇ ਕੋਰਟ 'ਚ ਪਟੀਸ਼ਨ ਕੀਤੀ ਦਾਖ਼ਲ, ਚੋਣ ਪ੍ਰਚਾਰ ਲਈ ਮੰਗੀ ਅੰਤਰਿਮ ਜ਼ਮਾਨਤ
Friday, Apr 12, 2024 - 12:49 PM (IST)
ਨਵੀਂ ਦਿੱਲੀ (ਭਾਸ਼ਾ)- ਆਮ ਆਦਮੀ ਪਾਰਟੀ (ਆਪ) ਦੇ ਨੇਤਾ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਦੇਣ ਦੀ ਅਪੀਲ ਕਰਦੇ ਹੋਏ ਇੱਥੇ ਇਕ ਅਦਾਲਤ 'ਚ ਸ਼ੁੱਕਰਵਾਰ ਨੂੰ ਪਟੀਸ਼ਨ ਦਾਇਰ ਕੀਤੀ। ਸਿਸੋਦੀਆ ਨੂੰ ਦਿੱਲੀ ਆਬਕਾਰੀ ਨੀਤੀ ਘਪਲਾ ਮਾਮਲੇ ਦੇ ਸੰਬੰਧ 'ਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਗ੍ਰਿਫ਼ਤਾਰ ਕੀਤਾ ਹੈ। ਸੀ.ਬੀ.ਆਈ. ਅਤੇ ਈ.ਡੀ. ਮਾਮਲਿਆਂ ਦੀ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਅੱਜ ਇਸ ਪਟੀਸ਼ਨ 'ਤੇ ਸੁਣਵਾਈ ਕਰ ਸਕਦੀ ਹੈ।
ਸੀ.ਬੀ.ਆਈ. ਨਾਲ ਹੀ ਈ.ਡੀ. ਨੇ ਦੋਸ਼ ਲਗਾਇਆ ਹੈ ਕਿ ਦਿੱਲੀ ਆਬਕਾਰੀ ਨੀਤੀ ਨੂੰ ਸੋਧ ਕਰਦੇ ਸਮੇਂ ਬੇਨਿਯਮੀਆਂ ਕੀਤੀਆਂ ਗਈਆਂ, ਲਾਇਸੈਂਸ ਧਾਰਕਾਂ ਨੂੰ ਅਣਉੱਚਿਤ ਲਾਭ ਦਿੱਤਾ ਗਿਆ, ਲਾਇਸੈਂਸ ਫ਼ੀਸ ਮੁਆਫ਼ ਕਰ ਦਿੱਤੀ ਗਈ ਜਾਂ ਘੱਟ ਕਰ ਦਿੱਤਾ ਗਿਆ ਅਤੇ ਲਾਇਸੈਂਸ ਨੂੰ ਸਮਰੱਥ ਅਧਿਕਾਰੀ ਦੀ ਮਨਜ਼ੂਰੀ ਦੇ ਬਿਨਾਂ ਵਧਾਇਆ ਗਿਆ। ਜਾਂਚ ਏਜੰਸੀਆਂ ਨੇ ਦੋਸ਼ ਲਗਾਇਆ ਹੈ ਕਿ ਲਾਭਪਾਤਰੀਆਂ ਨੇ ਦੋਸ਼ੀਆਂ ਨੂੰ ਗੈਰ-ਕਾਨੂੰਨੀ ਲਾਭ ਪਹੁੰਚਾਇਆ ਅਤੇ ਜਾਂਚ ਤੋਂ ਬਚਣ ਲਈ ਉਨ੍ਹਾਂ ਦੇ ਬਹੀ ਖਾਤਿਆਂ 'ਚ ਗਲਤ ਐਂਟਰੀਆਂ ਕੀਤੀਆਂ। ਸੀ.ਬੀ.ਆਈ. ਨੇ ਘਪਲੇ 'ਚ ਭੂਮਿਕਾ ਲਈ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਸਿਸੋਦੀਆ ਨੂੰ 26 ਫਰਵਰੀ 2023 'ਚ ਗ੍ਰਿਫ਼ਤਾਰ ਕੀਤਾ ਸੀ। ਈ.ਡੀ. ਨੇ 9 ਮਾਰਚ 2023 ਨੂੰ ਸੀ.ਬੀ.ਆਈ. ਦੀ ਸ਼ਿਕਾਇਤ ਤੋਂ ਨਿਕਲੇ ਮਨੀ ਲਾਂਡਰਿੰਗ ਦੇ ਮਾਮਲੇ 'ਚ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਸਿਸੋਦੀਆ ਨੇ 28 ਫਰਵਰੀ 2023 ਨੂੰ ਦਿੱਲੀ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8