CBI ਨੂੰ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿੱਤੇ ਜਾਣ 'ਤੇ ਸਿਸੋਦੀਆ ਦਾ ਬਿਆਨ ਆਇਆ ਸਾਹਮਣੇ
Wednesday, Feb 22, 2023 - 01:00 PM (IST)
ਨਵੀਂ ਦਿੱਲੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ 'ਸਿਆਸੀ ਖੁਫੀਆ ਜਾਣਕਾਰੀ' ਇਕੱਠੀ ਕਰਨ ਦੇ ਇਕ ਮਾਮਲੇ 'ਚ CBI ਨੂੰ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ ਕਿਹਾ ਕਿ ਜਿਵੇਂ-ਜਿਵੇਂ ਆਮ ਆਦਮੀ ਪਾਰਟੀ (ਆਪ) ਵਧੇਗੀ, ਇਸ ਦੇ ਨੇਤਾਵਾਂ ਦੇ ਖ਼ਿਲਾਫ਼ ਹੋਰ ਕੇਸ ਦਰਜ ਕੀਤੇ ਜਾਣਗੇ। ਦੱਸ ਦੇਈਏ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਸਿਸੋਦੀਆ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਕੇਂਦਰੀ ਜਾਂਚ ਬਿਊਰੋ (CBI) ਨੂੰ ਮਨਜ਼ੂਰੀ ਦਿੱਤੀ ਹੈ।
ਇਹ ਵੀ ਪੜ੍ਹੋ- ਮਨੀਸ਼ ਸਿਸੋਦੀਆਂ ਦੀਆਂ ਵਧੀਆਂ ਮੁਸ਼ਕਲਾਂ, ਗ੍ਰਹਿ ਮੰਤਰਾਲਾ ਨੇ CBI ਨੂੰ ਮੁਕੱਦਮਾ ਚਲਾਉਣ ਦੀ ਦਿੱਤੀ ਮਨਜ਼ੂਰੀ
ਦਿੱਲੀ ਦੇ ਉਪ ਰਾਜਪਾਲ ਦੇ ਪ੍ਰਮੁੱਖ ਸਕੱਤਰ ਨੂੰ ਭੇਜੇ ਪੱਤਰ ਵਿਚ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਸਿਸੋਦੀਆ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 17 ਤਹਿਤ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ। ਸਿਸੋਦੀਆ ਨੇ ਟਵੀਟ ਕਰ ਕੇ ਕਿਹਾ ਕਿ ਆਪਣੇ ਵਿਰੋਧੀਆਂ 'ਤੇ ਝੂਠੇ ਕੇਸ ਦਰਜ ਕਰਨਾ ਕਮਜ਼ੋਰ ਅਤੇ ਕਾਇਰ ਇਨਸਾਨ ਦੀ ਨਿਸ਼ਾਨੀ ਹੈ। ਜਿਵੇਂ-ਜਿਵੇਂ ਆਮ ਆਦਮੀ ਪਾਰਟੀ ਵਧੇਗੀ, ਸਾਡੇ ਵਿਰੁੱਧ ਹੋਰ ਵੀ ਕਈ ਕੇਸ ਦਰਜ ਕੀਤੇ ਜਾਣਗੇ।
ਇਹ ਵੀ ਪੜ੍ਹੋ- ਅਗਨੀਪਥ ਭਰਤੀ ਨਿਯਮਾਂ 'ਚ ਵੱਡਾ ਬਦਲਾਅ, ਹੁਣ ਇਹ ਨੌਜਵਾਨ ਵੀ ਬਣ ਸਕਣਗੇ 'ਅਗਨੀਵੀਰ'
ਦਰਅਸਲ ਇਸ ਮਹੀਨੇ ਦੀ ਸ਼ੁਰੂਆਤ 'ਚ CBI ਨੇ ਕਿਹਾ ਸੀ ਕਿ ਉਸ ਨੇ ਆਪਣੀ ਮੁੱਢਲੀ ਜਾਂਚ 'ਚ ਪਾਇਆ ਹੈ ਕਿ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਦਿੱਲੀ ਸਰਕਾਰ ਵਲੋਂ ਸਥਾਪਤ ਫੀਡਬੈਕ ਯੂਨਿਟ (FBU) ਨੇ ਸਿਆਸੀ ਖ਼ੁਫੀਆ ਜਾਣਕਾਰੀ ਇਕੱਠੀ ਕੀਤੀ ਸੀ। ਏਜੰਸੀ ਨੇ ਸਿਸੋਦੀਆ ਖ਼ਿਲਾਫ਼ FIR ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਨੈਸ਼ਨਲ ਰਾਜਧਾਨੀ ਖੇਤਰ ਦਿੱਲੀ ਸਰਕਾਰ ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲੇ ਵੱਖ-ਵੱਖ ਵਿਭਾਗਾਂ ਅਤੇ ਖੁਦਮੁਖਤਿਆਰ ਸੰਸਥਾਵਾਂ, ਸੰਸਥਾਵਾਂ ਦੇ ਕੰਮਕਾਜ ਬਾਰੇ ਢੁਕਵੀਂ ਅਤੇ ਕਾਰਵਾਈ ਯੋਗ ਜਾਣਕਾਰੀ ਇਕੱਠੀ ਕਰਨ ਲਈ 2015 ਵਿਚ FBU ਦੀ ਸਥਾਪਨਾ ਦਾ ਪ੍ਰਸਤਾਵ ਪੇਸ਼ ਕੀਤਾ ਸੀ।
ਇਹ ਵੀ ਪੜ੍ਹੋ- ਮਰਦਾਂ ਤੇ ਔਰਤਾਂ ਲਈ ਵਿਆਹ ਦੀ ਉਮਰ ਇਕ-ਬਰਾਬਰ ਕਰਨ ਦੀ ਪਟੀਸ਼ਨ 'ਤੇ ਜਾਣੋ SC ਨੇ ਕੀ ਕਿਹਾ