ਸਿਸੋਦੀਆ ਨੇ ਨਿੱਜੀ ਸਕੂਲਾਂ ਨੂੰ ਫੀਸ ਵਧਾਉਣ ਦੀ ਮਨਜ਼ੂਰੀ ਦੇਣ ''ਤੇ UP ਸਰਕਾਰ ''ਤੇ ਵਿੰਨ੍ਹਿਆ ਨਿਸ਼ਾਨਾ

04/10/2022 5:31:30 PM

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਐਤਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਉੱਤਰ ਪ੍ਰਦੇਸ਼ ਸਰਕਾਰ 'ਤੇ ਨਿੱਜੀ ਸਕੂਲਾਂ ਨੂੰ ਫੀਸਾਂ ਵਧਾਉਣ ਦੀ ਇਜਾਜ਼ਤ ਦੇਣ ਲਈ ਆਲੋਚਨਾ ਕੀਤੀ ਅਤੇ ਦੋਸ਼ ਲਾਇਆ ਕਿ ਇਹ ਦੇਸ਼ ਨੂੰ 'ਅਨਪੜ੍ਹ' ਰੱਖਣਾ ਚਾਹੁੰਦੀ ਹੈ। ਸਿਸੋਦੀਆ ਨੇ ਕਿਹਾ ਕਿ ਭਾਜਪਾ ਨੂੰ ਮਾਪਿਆਂ ਦੀ ਹਾਲਤ ਨੂੰ ਸਮਝਣਾ ਚਾਹੀਦਾ ਹੈ। ਦਿੱਲੀ ਦੇ ਸਿੱਖਿਆ ਮੰਤਰੀ ਸਿਸੋਦੀਆ ਨੇ ਇਕ ਔਨਲਾਈਨ ਪ੍ਰੈਸ ਕਾਨਫਰੰਸ 'ਚ ਕਿਹਾ,"16 ਮਾਰਚ ਨੂੰ ਪੰਜਾਬ 'ਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ਤੋਂ ਬਾਅਦ 10 ਦਿਨਾਂ ਦੇ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਨਾ ਵਧਾਉਣ ਦਾ ਆਦੇਸ਼ ਜਾਰੀ ਕੀਤਾ ਸੀ।" ਸਿਸੋਦੀਆ ਨੇ ਕਿਹਾ,''ਇਕ ਪਾਸੇ ਤਾਂ 25 ਮਾਰਚ ਨੂੰ ਉੱਤਰ ਪ੍ਰਦੇਸ਼ 'ਚ ਭਾਜਪਾ ਦੀ ਸਰਕਾਰ ਬਣੀ ਅਤੇ ਉਸ ਨੇ ਇਹ ਹੁਕਮ ਦਿੱਤਾ ਕਿ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਵਧਾਉਣ ਅਤੇ ਮਾਪਿਆਂ ਨੂੰ ਲੁੱਟਣ ਦੀ ਪੂਰੀ ਆਜ਼ਾਦੀ ਹੈ।'' ਉਨ੍ਹਾਂ ਕਿਹਾ ਕਿ ਕੋਵਿਡ-19 ਦੌਰਾਨ ਕਈ ਲੋਕਾਂ ਦੀ ਆਪਣੀ ਰੋਜ਼ੀ-ਰੋਟੀ ਖ਼ਤਮ ਹੋ ਗਈ ਅਤੇ ਅਜਿਹ 'ਚ ਫੀਸ ਵਧਾਉਣਾ ਨਾਲ ਉਨ੍ਹਾਂ ਨੂੰ ਪਰੇਸ਼ਾਨੀ ਹੋਵੇਗੀ।

 

ਸਿਸੋਦੀਆ ਨੇ ਕਿਹਾ,''ਉਹ ਸਰਕਾਰੀ ਸਕੂਲ 'ਚ ਸੁਧਾਰ ਲਈ ਕੰਮ ਨਹੀਂ ਕਰ ਸਕਦੇ। ਆਮ ਆਦਮੀ ਕਿੱਥੇ ਜਾਵੇਗਾ? ਕੋਵਿਡ ਦੌਰਾਨ ਲੋਕਾਂ ਨੇ ਆਪਣੀਆਂ ਨੌਕਰੀਆਂ ਗੁਆ ਦਿੱਤੀਆਂ। ਤੁਸੀਂ ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰਨ ਲਈ ਕੰਮ ਨਹੀਂ ਕਰੋਗੇ ਅਤੇ ਤੁਸੀਂ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਵਧਾਉਣ ਦਿਓਗੇ। ਤੁਸੀਂ ਦੇਸ਼ ਨੂੰ ਅਨਪੜ੍ਹ ਰੱਖਣਾ ਚਾਹੁੰਦੇ ਹੋ। ਇਹ ਭਾਜਪਾ ਦਾ ਸ਼ਾਸਨ ਦਾ ਮਾਡਲ ਹੈ। ਕਿਰਪਾ ਕਰਕੇ ਮਾਤਾ-ਪਿਤਾ ਬਾਰੇ ਵੀ ਸੋਚੋ।'' ਉਨ੍ਹਾਂ ਦਿੱਲੀ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਵਧਾਉਣ ਤੋਂ ਰੋਕਣ ਲਈ ਕੀਤੇ ਗਏ ਕੰਮਾਂ ਬਾਰੇ ਵੀ ਗੱਲ ਕੀਤੀ। ਸਿਸੋਦੀਆ ਨੇ ਕਿਹਾ,''ਪਹਿਲਾਂ ਦਿੱਲੀ ਦੇ ਪ੍ਰਾਈਵੇਟ ਸਕੂਲ ਮਨਮਾਨੇ ਢੰਗ ਨਾਲ ਫੀਸਾਂ ਵਧਾ ਸਕਦੇ ਸਨ ਪਰ ਅਸੀਂ 2015 'ਚ ਇਸ ਨੂੰ ਰੋਕ ਦਿੱਤਾ। ਪਿਛਲੇ 7 ਸਾਲਾਂ 'ਚ ਅਸੀਂ ਪ੍ਰਾਈਵੇਟ ਸਕੂਲਾਂ ਨੂੰ ਫੀਸ ਵਧਾਉਣ ਤੋਂ ਰੋਕਿਆ ਹੈ ਅਤੇ ਉਸ ਤੋਂ ਬਾਅਦ ਅਸੀਂ ਇਕ ਸਿਸਟਮ ਲਾਗੂ ਕੀਤਾ ਹੈ ਕਿ ਜੇਕਰ ਉਹ ਫੀਸ ਵਧਾਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਦਿੱਲੀ ਸਰਕਾਰ ਤੋਂ ਮਨਜ਼ੂਰੀ ਲੈਣੀ ਪਵੇਗੀ। ਸਰਕਾਰ ਨੇ ਇਹ ਪਤਾ ਲਗਾਉਣ ਲਈ ਉਨ੍ਹਾਂ ਦੇ ਖਾਤਿਆਂ ਦਾ ਵਿਸ਼ਲੇਸ਼ਣ ਕੀਤਾ ਕਿ ਕੀ ਉਨ੍ਹਾਂ ਨੂੰ ਅਸਲ ਵਿਚ ਫੀਸ ਵਾਧੇ ਦੀ ਲੋੜ ਸੀ ਜਾਂ ਨਹੀਂ।

PunjabKesari


DIsha

Content Editor

Related News