ਹਾਏ ਓ ਰੱਬਾ! ਜਾਇਦਾਦ ਖ਼ਾਤਰ ਹੈਵਾਨ ਬਣੀ ਭਰਜਾਈ, ਸਕੇ ਦਿਓਰ ਨੂੰ ਖੰਭੇ ਨਾਲ ਬੰਨ੍ਹ ਜਿਊਂਦਾ ਸਾੜਿਆ
Saturday, Jan 25, 2025 - 03:54 PM (IST)
ਨੈਸ਼ਨਲ ਡੈਸਕ : ਮੁਜ਼ੱਫਰਪੁਰ ਜ਼ਿਲ੍ਹੇ ਦੇ ਸਕਰਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਪਿਲਾਖੀ ਗਜਪਤੀ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਉਕਤ ਸਥਾਨ 'ਤੇ ਜਾਇਦਾਦ ਦੀ ਖਾਤਿਰ ਇੱਕ ਭਾਬੀ ਨੇ ਆਪਣੇ ਪੁੱਤਰ ਨਾਲ ਮਿਲ ਕੇ ਆਪਣੇ ਦਿਓਰ ਦਾ ਕਤਲ ਕਰ ਦਿੱਤਾ। ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਪਹਿਲਾਂ ਭਰਜਾਈ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਉਸਨੂੰ ਜ਼ਿੰਦਾ ਖੰਭੇ ਨਾਲ ਬੰਨ੍ਹ ਅੱਗ ਲਗਾ ਦਿੱਤੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਅੱਧ ਸੜੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ।
ਇਹ ਵੀ ਪੜ੍ਹੋ - 26 ਜਨਵਰੀ ਨੂੰ ਬੰਦ ਰਹਿਣਗੀਆਂ ਇਹ ਸੜਕਾਂ, ਬਾਹਰ ਜਾਣ ਤੋਂ ਪਹਿਲਾਂ ਚੈੱਕ ਕਰੋ ਟ੍ਰੈਫਿਕ ਐਡਵਾਈਜ਼ਰੀ
ਕਤਲ ਕਰਨ ਮਗਰੋਂ ਖੰਭੇ ਨਾਲ ਬੰਨ੍ਹ ਲਾਸ਼ ਨੂੰ ਕੀਤੀ ਸਾੜਨ ਦੀ ਕੋਸ਼ਿਸ਼
ਇਸ ਘਟਨਾ ਤੋਂ ਬਾਅਦ ਪੁਲਸ ਨੇ ਦੋਸ਼ੀ ਭਰਜਾਈ ਨੀਤੂ ਦੇਵੀ ਨੂੰ ਹਿਰਾਸਤ ਵਿੱਚ ਲੈ ਲਿਆ। ਉਸਨੇ ਪੁਲਸ ਦੇ ਸਾਹਮਣੇ ਜਾਇਦਾਦ ਲਈ ਆਪਣੇ ਦਿਓਰ ਦਾ ਕਤਲ ਕਰਨ ਦੀ ਘਟਨਾ ਨੂੰ ਕਬੂਲ ਕਰ ਲਿਆ। ਦੱਸ ਦੇਈਏ ਕਿ ਇਹ ਪੂਰਾ ਮਾਮਲਾ ਮੁਜ਼ੱਫਰਪੁਰ ਦੇ ਪਿਲਖੀ ਗਜਪਤੀ ਦਾ ਹੈ, ਜਿੱਥੇ ਰਾਮ ਸੁੰਦਰ ਦੂਬੇ ਦੇ ਛੋਟੇ ਪੁੱਤਰ ਸੁਧੀਰ ਦੂਬੇ (30 ਸਾਲ) ਦਾ ਕਤਲ ਕੀਤਾ ਗਿਆ। ਉਸਨੇ ਕੁੱਟਮਾਰ ਕਾਰਨ ਬੇਸੁੱਧ ਹੋਏ ਦਿਓਰ ਨੂੰ ਜ਼ਿੰਦਾ ਦਰਵਾਜ਼ੇ ਦੇ ਖੰਭੇ ਨਾਲ ਬੰਨ੍ਹ ਸਾੜ ਦਿੱਤਾ। ਹਾਲਾਂਕਿ, ਜਦੋਂ ਪੁਲਸ ਨੂੰ ਇਸ ਬਾਰੇ ਜਾਣਕਾਰੀ ਮਿਲੀ ਤਾਂ ਪੁਲਸ ਨੇ ਮੌਕੇ 'ਤੇ ਪਹੁੰਚ ਅੱਧ ਸੜੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ।
ਇਹ ਵੀ ਪੜ੍ਹੋ - ਵੱਡੀ ਵਾਰਦਾਤ : ਬਸਪਾ ਆਗੂ ਦਾ ਤਾਬੜ-ਤੋੜ ਗੋਲੀਆਂ ਮਾਰ ਕਤਲ
ਮ੍ਰਿਤਕ ਦੀ ਪਤਨੀ ਦੀ ਬਹੁਤ ਸਮਾਂ ਪਹਿਲਾਂ ਹੋ ਚੁੱਕੀ ਮੌਤ
ਇਸ ਮਾਮਲੇ ਦੀ ਜਾਂਚ ਕਰਦੇ ਸਮੇਂ ਪਤਾ ਲੱਗਾ ਹੈ ਕਿ ਮ੍ਰਿਤਕ ਸੁਧੀਰ ਮਾਨਸਿਕ ਤੌਰ ‘ਤੇ ਪਰੇਸ਼ਾਨ ਰਹਿੰਦਾ ਸੀ। ਬਹੁਤ ਸਮਾਂ ਪਹਿਲਾਂ ਉਸਦੀ ਪਤਨੀ ਦੀ ਮੌਤ ਹੋ ਚੁੱਕੀ ਸੀ। ਉਹ ਆਪਣੀ ਜਾਇਦਾਦ ਵੇਚਣਾ ਚਾਹੁੰਦਾ ਸੀ, ਜਿਸ ਕਾਰਨ ਉਸਦੀ ਭਰਜਾਈ ਨੀਤੂ ਨੇ ਉਸਦਾ ਕਤਲ ਕਰ ਦਿੱਤਾ। ਇਸ ਮਾਮਲੇ ਵਿਚ ਉਸ ਦਾ ਪੁੱਤਰ ਵੀ ਸ਼ਾਮਲ ਸੀ।
ਇਹ ਵੀ ਪੜ੍ਹੋ - 2025 ਦੇ ਨਵੇਂ ਟ੍ਰੈਫਿਕ ਨਿਯਮ : ਹੈਲਮੇਟ ਪਾਉਣ 'ਤੇ ਵੀ ਲੱਗੇਗਾ ਜੁਰਮਾਨਾ, ਜਾਣੋ ਵਜ੍ਹਾ
ਮ੍ਰਿਤਕ ਦੇ ਪਿਤਾ ਰਾਮ ਸੁੰਦਰ ਦੂਬੇ ਨੇ ਪੁਲਸ ਨੂੰ ਦੱਸਿਆ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਉਨ੍ਹਾਂ ਦੀ ਨੂੰਹ ਨੇ ਉਨ੍ਹਾਂ ਦੇ ਛੋਟੇ ਪੁੱਤਰ ਨੂੰ ਕਿਉਂ ਮਾਰਿਆ। ਉਸਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ ਅਤੇ ਪੁਲਸ ਉਸਨੂੰ ਆਪਣੇ ਨਾਲ ਲੈ ਗਈ। ਪੁਲਸ ਨੂੰ ਇਸ ਘਟਨਾ ਬਾਰੇ ਜਦੋਂ ਪਤਾ ਲੱਗਾ ਤਾਂ ਉਹ ਆ ਗਈ। ਉਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।
ਇਹ ਵੀ ਪੜ੍ਹੋ - ਵੱਡੀ ਖ਼ਬਰ : 4 ਦਿਨ ਬੰਦ ਰਹਿਣਗੇ ਠੇਕੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8