ਭੈਣ ਨੇ ਆਟੋ ਵਾਲੇ ਨਾਲ ਕਰਾਈ ਲਵ ਮੈਰਿਜ, ਗੁੱਸੇ ''ਚ ਭਰਾ ਨੇ ਅਨ੍ਹੇਵਾਹ ਗੋਲੀਆਂ ਮਾਰ ਕਰ ''ਤਾ ਕਤਲ
Friday, Nov 21, 2025 - 01:41 PM (IST)
ਹਰਿਆਣਾ : ਰੋਹਤਕ ਦੇ ਕਹਾਨੀ ਪਿੰਡ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਤੁਹਾਡੀ ਰੂਹ ਕੰਬ ਜਾਵੇਗੀ। ਉਕਤ ਸਥਾਨ 'ਤੇ ਇਕ ਭਰਾ ਨੇ ਆਪਣੀ ਹੀ ਭੈਣ 'ਤੇ ਆਪਣੇ ਦੋਸਤਾਂ ਨਾਲ ਮਿਲ ਕੇ ਅਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਸ ਦੀ ਮੌਕੇ 'ਤੇ ਮੌਤ ਹੋ ਗਈ। ਇਸ ਘਟਨਾ ਦੌਰਾਨ ਜਦੋਂ ਕੁੜੀ ਦਾ ਦਿਓਰ ਉਸ ਨੂੰ ਬਚਾਉਣ ਆਇਆ ਤਾਂ ਉਸ 'ਤੇ ਗੋਲੀਆਂ ਚਲਾਈਆਂ ਗਈਆਂ। ਇਸ ਤੋਂ ਬਾਅਦ ਉਸ ਨੂੰ ਜ਼ਖ਼ਮੀ ਹਾਲਤ ਵਿਚ ਪੀਜੀਆਈਐਮਐਸ ਦੇ ਟਰਾਮਾ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ।
ਪੜ੍ਹੋ ਇਹ ਵੀ : ਸੱਸ ਦੀ ਮੌਤ ਤੋਂ ਬਾਅਦ ਉਸ ਦੇ ਗਹਿਣਿਆਂ ਦਾ ਹੱਕਦਾਰ ਕੌਣ? ਧੀ ਜਾਂ ਨੂੰਹ, ਜਾਣ ਲਓ ਨਿਯਮ
ਦੱਸ ਦੇਈਏ ਕਿ ਰੋਹਤਕ ਵਿਚ ਵਾਪਰੀ ਇਕ ਘਟਨਾ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿਚ ਹਮਲਾਵਰ ਹਮਲਾ ਕਰਦੇ ਸਾਫ਼ ਦਿਖਾਈ ਦੇ ਰਹੇ ਹਨ। ਭੈਣ ਦਾ ਪਤੀ ਘਟਨਾ ਦੇ ਸਮੇਂ ਘਰ ਨਹੀਂ ਸੀ, ਜਿਸ ਕਾਰਨ ਉਸਦੀ ਜਾਨ ਬਚ ਗਈ। ਮੁੱਢਲੀ ਜਾਂਚ ਤੋਂ ਮਿਲੀ ਜਾਣਕਾਰੀ ਮੁਤਾਬਕ ਕੁੜੀ ਨੇ ਤਿੰਨ ਸਾਲ ਪਹਿਲਾਂ ਉਸੇ ਪਿੰਡ ਦੇ ਨੌਜਵਾਨ ਨਾਲ ਪ੍ਰੇਮ ਸਬੰਧ ਸਨ, ਜਿਸ ਤੋਂ ਬਾਅਦ ਉਹਨਾਂ ਨੇ ਵਿਆਹ ਕਰਵਾ ਲਿਆ। ਨੌਜਵਾਨ ਆਟੋ-ਰਿਕਸ਼ਾ ਚਲਾਉਣ ਦਾ ਕੰਮ ਕਰਦਾ ਸੀ। ਕੁੜੀ ਦੇ ਪਰਿਵਾਰਕ ਮੈਂਬਰ ਨੇ ਇਸ ਵਿਆਹ 'ਤੇ ਇਤਰਾਜ਼ ਜਤਾਇਆ ਸੀ।
ਪੜ੍ਹੋ ਇਹ ਵੀ : ਹੈਰਾਨੀਜਨਕ! 2 ਲੱਖ ਮ੍ਰਿਤਕਾਂ ਨੂੰ ਮਿਲ ਰਹੀ ਪੈਨਸ਼ਨ, ਬਿਹਾਰ ਸਰਕਾਰ ਵਲੋਂ ਜਾਂਚ ਦੇ ਹੁਕਮ
ਦੂਜੇ ਪਾਸੇ ਵਿਆਹ ਤੋਂ ਬਾਅਦ ਦੋਵੇਂ ਰੋਹਤਕ ਚਲੇ ਗਏ। ਉਨ੍ਹਾਂ ਦਾ ਇੱਕ ਦੋ ਸਾਲ ਦਾ ਪੁੱਤਰ ਵੀ ਹੈ। ਹੁਣ ਉਹ ਕੁਝ ਸਮੇਂ ਤੋਂ ਵਾਪਸ ਪਿੰਡ ਆ ਕੇ ਰਹਿ ਰਹੇ ਸਨ। ਇਸ ਗੱਲ ਦਾ ਜਦੋਂ ਕੁੜੀ ਦੇ ਭਰਾ ਨੂੰ ਪਤਾ ਲੱਗਾ ਤਾਂ ਉਹ ਗੁੱਸਾ ਹੋ ਗਿਆ। ਭੈਣ ਵਲੋਂ ਪ੍ਰੇਮ ਵਿਆਹ ਕਰਵਾਉਣ ਤੋਂ ਨਾਰਾਜ਼ ਹੋ ਉਸ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਪੰਜ ਗੋਲੀਆਂ ਮਾਰ ਕਤਲ ਕਰ ਦਿੱਤਾ। ਬੁੱਧਵਾਰ ਰਾਤ ਨੂੰ ਜਦੋਂ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਤਾਂ ਨੌਜਵਾਨ ਆਟੋ ਰਿਕਸ਼ਾ ਲੈ ਕੇ ਕੰਮ 'ਤੇ ਗਿਆ ਹੋਇਆ ਸੀ, ਜਦੋਂ ਕਿ ਉਸਦੀ ਪਤਨੀ, ਮਾਂ ਅਤੇ ਛੋਟਾ ਭਰਾ ਘਰ ਵਿੱਚ ਮੌਜੂਦ ਸਨ। ਇਸ ਘਟਨਾ ਤੋਂ ਬਾਅਦ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ : ਵੱਡਾ ਝਟਕਾ: ਰਾਸ਼ਨ ਕਾਰਡ ਤੋਂ ਸਰਕਾਰ ਨੇ ਕੱਟੇ 2.25 ਕਰੋੜ ਲੋਕਾਂ ਦੇ ਨਾਮ, ਵਜ੍ਹਾ ਕਰੇਗੀ ਹੈਰਾਨ
ਪੁਲਸ ਨੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਦੋਸ਼ੀਆਂ ਨੂੰ ਕਾਬੂ ਕਰ ਲਿਆ। ਪੁਲਸ ਜਦੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਗਈ ਤਾਂ ਉਹਨਾਂ ਨੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਦੌਰਾਨ ਪੁਲਸ ਦੀ ਗੋਲੀ ਲੱਗਣ ਨਾਲ 4 ਦੋਸ਼ੀ ਜ਼ਖ਼ਮੀ ਹੋ ਗਈ, ਜਿਹਨਾਂ ਨੂੰ ਪੁਲਸ ਨੇ ਕਾਬੂ ਕਰ ਲਿਆ। ਇਸ ਕਾਰਵਾਈ ਦੌਰਾਨ ਦੋਸ਼ੀਆਂ ਕੋਲੋਂ 02 ਪਿਸਤੌਲ (30 ਬੋਰ), 02 ਦੇਸੀ ਪਿਸਤੌਲ (315 ਬੋਰ), 10 ਜ਼ਿੰਦਾ ਕਾਰਤੂਸ, 10 ਖਾਲੀ ਕਾਰਤੂਸ, 02 ਮੈਗਜ਼ੀਨ ਅਤੇ ਇੱਕ ਸਾਈਕਲ ਬਰਾਮਦ ਹੋਇਆ।
ਪੜ੍ਹੋ ਇਹ ਵੀ : ਹੁਣ ਬਿਨਾਂ ਹਸਪਤਾਲ ਦਾਖਲ ਹੋਏ ਘਰ ਬੈਠਕੇ ਆਯੁਰਵੈਦਿਕ ਤਰੀਕੇ ਨਾਲ ਛੱਡੋ ਨਸ਼ਾ
