ਪ੍ਰੇਮੀ ਨਾਲ ਵਿਆਹ ਕਰਨ ਲਈ ਭੈਣ ਕਰ ਰਹੀ ਸੀ ਜ਼ਿੱਦ, ਗੁੱਸੇ 'ਚ ਭਰਾ ਨੇ ਦਿੱਤੀ ਦਰਦਨਾਕ ਮੌਤ

Thursday, Aug 08, 2024 - 06:35 PM (IST)

ਪ੍ਰੇਮੀ ਨਾਲ ਵਿਆਹ ਕਰਨ ਲਈ ਭੈਣ ਕਰ ਰਹੀ ਸੀ ਜ਼ਿੱਦ, ਗੁੱਸੇ 'ਚ ਭਰਾ ਨੇ ਦਿੱਤੀ ਦਰਦਨਾਕ ਮੌਤ

ਨੈਸ਼ਨਲ ਡੈਸਕ : ਜ਼ਿਲ੍ਹੇ ਦੇ ਇਕ ਨੌਜਵਾਨ ਨੇ ਬੁੱਧਵਾਰ ਨੂੰ ਕਥਿਤ ਤੌਰ 'ਤੇ ਆਪਣੀ ਨਾਬਾਲਗ ਭੈਣ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ, ਕਿਉਂਕਿ ਉਹ ਆਪਣੀ ਪਸੰਦ ਦੇ ਵਿਅਕਤੀ ਨਾਲ ਵਿਆਹ ਕਰਨਾ ਚਾਹੁੰਦੀ ਸੀ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਕਾਤਲ ਭਰਾ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਪੋਸਟਮਾਰਟਮ ਲਈ ਭੇਜ ਦਿੱਤਾ। ਐੱਸਪੀ (ਦਿਹਾਤੀ) ਕਮਲੇਸ਼ ਬਹਾਦਰ ਨੇ ਦੱਸਿਆ ਕਿ ਇੰਚੋਲੀ ਖੇਤਰ ਦੇ ਪਿੰਡ ਨੰਗਲਾ ਸ਼ੇਖੂ ਦੀ ਰਹਿਣ ਵਾਲੀ 16 ਸਾਲਾ ਲੜਕੀ ਦੀ ਉਸ ਦੇ ਵੱਡੇ ਭਰਾ ਹਸੀਨ (29) ਨੇ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ।

ਇਹ ਵੀ ਪੜ੍ਹੋ - ਜੋੜੇ ਨੇ Swiggy ਤੋਂ ਆਰਡਰ ਕੀਤਾ ਮੰਗਣੀ ਦਾ ਪੂਰਾ ਖਾਣਾ, ਵੱਡਾ Order ਦੇਖ ਕੰਪਨੀ ਨੇ ਦਿੱਤਾ ਅਜਿਹਾ ਰਿਐਕਸ਼ਨ

ਬਹਾਦੁਰ ਅਨੁਸਾਰ ਮ੍ਰਿਤਕ ਕੁੜੀ ਦੇ ਕਿਸੇ ਹੋਰ ਭਾਈਚਾਰੇ ਦੇ ਵਿਅਕਤੀ ਨਾਲ ਪ੍ਰੇਮ ਸਬੰਧ ਸਨ, ਜਿਸ 'ਤੇ ਪਰਿਵਾਰ ਵਾਲਿਆਂ ਨੂੰ ਇਤਰਾਜ਼ ਸੀ ਅਤੇ ਉਹ ਕੁਝ ਮਹੀਨੇ ਪਹਿਲਾਂ ਉਸ ਨੂੰ ਲੈ ਕੇ ਭੱਜ ਗਈ ਸੀ। ਬਹਾਦੁਰ ਨੇ ਦੱਸਿਆ ਕਿ ਲੜਕੀ ਨੂੰ ਵਾਪਸ ਲਿਆਂਦਾ ਗਿਆ ਅਤੇ ਵਿਅਕਤੀ ਨੂੰ ਅਗਵਾ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ। ਲੜਕੀ ਦੇ ਵਾਪਸ ਆਉਣ ਦੇ ਬਾਵਜੂਦ ਉਸ ਦੇ ਘਰ ਵਿਚ ਤਣਾਅ ਬਣਿਆ ਰਿਹਾ। ਉਸ ਨੇ ਕਿਹਾ,''ਉਸ ਦੇ ਪਰਿਵਾਰ ਵਾਲੇ ਚਾਹੁੰਦੇ ਸਨ ਕਿ ਉਸ ਦਾ ਵਿਆਹ ਕਿਸੇ ਹੋਰ ਨਾਲ ਹੋ ਜਾਵੇ ਪਰ ਉਹ ਇਸ ਗੱਲ ਨੂੰ ਲੈ ਕੇ ਉਨ੍ਹਾਂ ਨਾਲ ਝਗੜਾ ਕਰਦੀ ਰਹਿੰਦੀ ਸੀ।''

ਇਹ ਵੀ ਪੜ੍ਹੋ - ਕੁਰਕਰੇ ਬਣੇ ਕਾਲ, ਸਿਰਫ ਪੰਜ ਰੁਪਏ ਦੇ ਕੁਰਕਰੇ ਲਈ ਜਿਗਰੀ ਦੋਸਤ ਦਾ ਚਾਕੂ ਮਾਰ-ਮਾਰ ਕੀਤਾ ਕਤਲ

ਗੁਆਂਢੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਸਵੇਰੇ ਕੁੜੀ ਦੀ ਆਪਣੇ ਭਰਾ ਨਾਲ ਆਪਣੀ ਪਸੰਦ ਦੇ ਨੌਜਵਾਨ ਨਾਲ ਵਿਆਹ ਕਰਨ ਨੂੰ ਲੈ ਕੇ ਬਹਿਸ ਹੋ ਗਈ ਸੀ। ਬਹਾਦਰ ਨੇ ਦੱਸਿਆ,''ਇਸ ਤਕਰਾਰ ਦੌਰਾਨ ਉਸ ਦਾ ਭਰਾ ਹਸੀਨ ਗੁੱਸੇ 'ਚ ਆ ਗਿਆ ਅਤੇ ਉਸ ਨੇ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਪੁਲਸ ਨੇ ਕਤਲ ਦੇ ਦੋਸ਼ ਹੇਠ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕੁੜੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ : 15 ਅਗਸਤ ਤੋਂ 19 ਅਗਸਤ ਤੱਕ ਹੋਈਆਂ ਛੁੱਟੀਆਂ! ਸਕੂਲ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News