ਭੈਣ ਕਰਦੀ ਸੀ ਮੁਸਲਮਾਨ ਮੁੰਡੇ ਨੂੰ ਪਿਆਰ, ਗੁੱਸੇ ''ਚ ਆਏ ਭਰਾ ਨੇ ਭੈਣ ਤੇ ਮਾਂ ਨੂੰ ਨਦੀ ''ਚ ਸੁੱਟਿਆ, ਦੋਵਾਂ ਦੀ ਹੋਈ ਮੌਤ

Thursday, Jan 25, 2024 - 02:32 AM (IST)

ਭੈਣ ਕਰਦੀ ਸੀ ਮੁਸਲਮਾਨ ਮੁੰਡੇ ਨੂੰ ਪਿਆਰ, ਗੁੱਸੇ ''ਚ ਆਏ ਭਰਾ ਨੇ ਭੈਣ ਤੇ ਮਾਂ ਨੂੰ ਨਦੀ ''ਚ ਸੁੱਟਿਆ, ਦੋਵਾਂ ਦੀ ਹੋਈ ਮੌਤ

ਨੈਸ਼ਨਲ ਡੈਸਕ (ਅਨਸ)- ਕਰਨਾਟਕ ਦੇ ਮੈਸੂਰ ਜ਼ਿਲ੍ਹੇ ਤੋਂ ਇਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਪਿੰਡ ਮਾਰੁਰੁ ’ਚ ਇਕ ਮੁਸਲਮਾਨ ਮੁੰਡੇ ਨਾਲ ਪ੍ਰੇਮ ਸਬੰਧਾਂ ਕਾਰਨ ਇਕ ਭਰਾ ਨੇ ਆਪਣੀ ਭੈਣ ਦਾ ਕਤਲ ਕਰ ਦਿੱਤਾ। ਇਹੀ ਨਹੀਂ, ਇਸ ਦਾ ਵਿਰੋਧ ਕਰਨ ’ਤੇ ਉਸ ਨੇ ਆਪਣੀ ਮਾਂ ਦੀ ਵੀ ਹੱਤਿਆ ਕਰ ਦਿੱਤੀ।

ਇਹ ਵੀ ਪੜ੍ਹੋ- ਰਿਕਾਰਡ 6 ਵਾਰ ਵਿਸ਼ਵ ਚੈਂਪੀਅਨ ਰਹਿ ਚੁੱਕੀ ਐੱਮ.ਸੀ. ਮੈਰੀਕਾਮ ਨੇ ਬਾਕਸਿੰਗ 'ਚੋਂ ਸੰਨਿਆਸ ਲੈਣ ਦਾ ਕੀਤਾ ਐਲਾਨ

ਮ੍ਰਿਤਕਾਂ ਦੀ ਪਛਾਣ ਧਨੁਸ਼੍ਰੀ (19) ਅਤੇ ਉਸ ਦੀ ਮਾਂ ਅਨੀਤਾ (40) ਨਿਵਾਸੀ ਹਿਰੀਕਯਾਤਨਹੱਲੀ ਵਜੋਂ ਹੋਈ ਹੈ। ਪੁਲਸ ਨੇ ਮਾਮਲੇ ’ਚ ਮੁਲਜ਼ਮ ਭਰਾ ਨਿਤਿਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਮੁਤਾਬਕ ਨਿਤਿਨ ਬਹੁਤ ਪ੍ਰੇਸ਼ਾਨ ਸੀ ਕਿਉਂਕਿ ਉਸਦੀ ਭੈਣ ਧਨੁਸ਼੍ਰੀ ਇਕ ਮੁਸਲਮਾਨ ਮੁੰਡੇ ਨਾਲ ਪਿਆਰ ਕਰਦੀ ਸੀ। ਇਸ ਗੱਲ ਨੂੰ ਲੈ ਕੇ ਉਹ ਕਈ ਵਾਰ ਉਨ੍ਹਾਂ ਦੀ ਆਪਸ 'ਚ ਕਈ ਵਾਰ ਲੜਾਈ ਵੀ ਹੋ ਚੁੱਕੀ ਸੀ, ਪਰ ਹਰ ਵਾਰ ਉਸ ਦੇ ਮਾਪੇ ਦਖਲ ਦੇ ਕੇ ਦੋਵਾਂ ਨੂੰ ਸ਼ਾਂਤ ਕਰਵਾ ਦਿੰਦੇ ਸਨ।

ਇਹ ਵੀ ਪੜ੍ਹੋ- ਪਾਰਲਰ 'ਚ ਕੰਮ ਕਰਦੀ ਕੁੜੀ ਨੂੰ ਮਾਲਕਣ ਦੇ ਮੁੰਡੇ ਨੇ ਨਸ਼ੀਲਾ ਪਦਾਰਥ ਖੁਆ ਕੇ ਬਣਾਇਆ ਹਵਸ ਦਾ ਸ਼ਿਕਾਰ

ਮੰਗਲਵਾਰ ਸ਼ਾਮ ਨੂੰ ਮੁਲਜ਼ਮ ਨਿਤਿਨ ਆਪਣੀ ਭੈਣ ਧਨੁਸ਼੍ਰੀ ਅਤੇ ਮਾਂ ਅਨੀਤਾ ਨੂੰ ਲਾਗਲੇ ਪਿੰਡ ਵਿਚ ਇਕ ਰਿਸ਼ਤੇਦਾਰ ਦੇ ਘਰ ਜਾਣ ਦੇ ਬਹਾਨੇ ਆਪਣੀ ਬਾਈਕ ’ਤੇ ਬਿਠਾ ਕੇ ਲੈ ਗਿਆ ਸੀ। ਉਸ ਨੇ ਮਰੁਰੁ ਝੀਲ ’ਤੇ ਬਾਈਕ ਰੋਕੀ ਅਤੇ ਝੀਲ ਵਿਚ ਆਪਣੀ ਭੈਣ ਨੂੰ ਧੱਕਾ ਮਾਰ ਦਿੱਤਾ। ਜਦੋਂ ਮਾਂ ਅਨੀਤਾ ਨੇ ਵਿਰੋਧ ਕੀਤਾ ਅਤੇ ਧਨੁਸ਼੍ਰੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਆਪਣੀ ਮਾਂ ਨੂੰ ਵੀ ਨਦੀ ਵਿਚ ਧੱਕਾ ਮਾਰ ਦਿੱਤਾ, ਜਿਸ ਦੌਰਾਨ ਮਾਂ-ਧੀ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਸਿੱਪੀ ਗਿੱਲ ਨਾਲ ਕੈਨੇਡਾ 'ਚ ਵਾਪਰਿਆ ਭਿਆਨਕ ਹਾਦਸਾ, ਆਫ-ਰੋਡਿੰਗ ਦੌਰਾਨ ਪਲਟੀ ਉਸ ਦੀ 'Rubicon'

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harpreet SIngh

Content Editor

Related News