ਦੁਰਗਾ ਵਿਸਰਜਨ ਤੋਂ ਪਰਤ ਰਹੀਆਂ ਭੈਣਾਂ ਨਾਲ ਵਾਪਰ ਗਿਆ ਭਿਆਨਕ ਹਾਦਸਾ, ਦੋਵਾਂ ਦੀ ਹੋਈ ਮੌਤ
Thursday, Oct 09, 2025 - 03:33 PM (IST)

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਤੋਂ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਸੁਲਤਾਨਪੁਰ ਜ਼ਿਲ੍ਹੇ ਦੇ ਕੋਤਵਾਲੀ ਦਿਹਾਤ ਇਲਾਕੇ ਵਿੱਚ ਬੁੱਧਵਾਰ ਦੇਰ ਰਾਤ ਦੁਰਗਾ ਵਿਸਰਜਨ ਦੇਖ ਕੇ ਘਰ ਪਰਤ ਰਹੇ ਲੋਕਾਂ ਨੂੰ ਇੱਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਭਿਆਕ ਹਾਦਸੇ ਵਿੱਚ 2 ਭੈਣਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ 6 ਹੋਰ ਜ਼ਖਮੀ ਹੋ ਗਏ।
ਪੁਲਸ ਸੂਤਰਾਂ ਨੇ ਵੀਰਵਾਰ ਨੂੰ ਦੱਸਿਆ ਕਿ ਇਹ ਹਾਦਸਾ ਬੁੱਧਵਾਰ ਦੇਰ ਰਾਤ ਕੋਤਵਾਲੀ ਦਿਹਾਤ ਥਾਣਾ ਖੇਤਰ ਦੇ ਕਾਮਨਗੜ੍ਹ ਵਿੱਚ ਵਾਪਰਿਆ। ਉਨ੍ਹਾਂ ਦੱਸਿਆ ਕਿ 2 ਭੈਣਾਂ, ਰੀਮਾ (18) ਅਤੇ ਸੀਮਾ (12) ਦੀ ਮੌਤ ਹੋ ਗਈ, ਜਦੋਂ ਇੱਕ ਅਣਪਛਾਤੇ ਵਾਹਨ ਨੇ ਦੁਰਗਾ ਵਿਸਰਜਨ ਦੇਖ ਕੇ ਘਰ ਪਰਤ ਰਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ- 'ਅਮਰੀਕਾ ਬਣਨਾ ਚਾਹੁੰਦੈ ਭਾਰਤ ਦਾ ਦੁਸ਼ਮਣ !', ਪਾਕਿ ਨਾਲ ਮਿਜ਼ਾਈਲ ਡੀਲ ਮਗਰੋਂ ਬੋਲੇ ਮੇਜਰ ਜਨਰਲ ਬਖ਼ਸ਼ੀ
ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ 6 ਹੋਰ ਲੋਕ ਵੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਵਿੱਚੋਂ 2, ਜੋ ਗੰਭੀਰ ਰੂਪ 'ਚ ਜ਼ਖ਼ਮੀ ਹਨ, ਨੂੰ ਲਖਨਊ ਦੇ ਟਰਾਮਾ ਸੈਂਟਰ ਰੈਫਰ ਕਰ ਦਿੱਤਾ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਮ੍ਰਿਤਕ ਭੈਣਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; 4 ਵਾਰ MP ਰਹਿ ਚੁੱਕੇ ਸਾਬਕਾ ਕੇਂਦਰੀ ਮੰਤਰੀ ਨੇ ਦਿੱਤਾ ਅਸਤੀਫ਼ਾ, 17 ਸਾਥੀਆਂ ਸਣੇ ਛੱਡੀ ਪਾਰਟੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e