Wrestlers Protest; WFI ਮੁਖੀ ਵਿਰੁੱਧ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਲਈ SIT ਦਾ ਗਠਨ: ਦਿੱਲੀ ਪੁਲਸ

05/12/2023 2:42:27 PM

ਨਵੀਂ ਦਿੱਲੀ (ਭਾਸ਼ਾ)- ਦਿੱਲੀ ਪੁਲਸ ਨੇ ਸ਼ੁੱਕਰਵਾਰ ਨੂੰ ਇੱਥੇ ਇਕ ਵਿਸ਼ੇਸ਼ ਅਦਾਲਤ ਨੂੰ ਦੱਸਿਆ ਕਿ ਭਾਰਤੀ ਕੁਸ਼ਤੀ ਮਹਾਸੰਘ (ਡਬਲਯੂ.ਐੱਫ.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਹੈ। ਪੁਲਸ ਨੇ ਇਹ ਜਾਣਕਾਰੀ ਵਧੀਕ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਹਰਜੀਤ ਸਿੰਘ ਜਸਪਾਲ ਦੀ ਅਦਾਲਤ ਵਿੱਚ ਦਿੱਤੀ। ਅਦਾਲਤ ਨੇ ਇਸ ਤੋਂ ਪਹਿਲਾਂ ਪੁਲਸ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਸਨ।

ਇਹ ਵੀ ਪੜ੍ਹੋ: ਪ੍ਰਦਰਸ਼ਨਕਾਰੀ ਪਹਿਲਵਾਨਾਂ ਨੇ ਬਾਹਾਂ ਅਤੇ ਮੱਥੇ 'ਤੇ ਬੰਨ੍ਹੀਆਂ ਕਾਲੀਆਂ ਪੱਟੀਆਂ, ਮਨਾਇਆ 'ਕਾਲਾ ਦਿਵਸ'

ਸਰਕਾਰੀ ਵਕੀਲ ਅਤੁਲ ਸ਼੍ਰੀਵਾਸਤਵ ਨੇ ਅਦਾਲਤ ਨੂੰ ਕਿਹਾ, “ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਸੀਂ ਇੱਕ ਐੱਸ.ਆਈ.ਟੀ. ਦਾ ਗਠਨ ਕੀਤਾ ਹੈ। SIT ਮਾਮਲੇ ਦੀ ਜਾਂਚ ਕਰੇਗੀ।'' ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਸਟੇਟਸ ਰਿਪੋਰਟ ਦਾਇਰ ਕੀਤੀ ਗਈ ਹੈ। ਉਨ੍ਹਾਂ ਨੇ ਬੇਨਤੀ ਕੀਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਰਿਪੋਰਟ ਕਿਸੇ ਨਾਲ ਸਾਂਝੀ ਨਾ ਕੀਤੀ ਜਾਵੇ। ਦਿੱਲੀ ਪੁਲਸ ਨੇ ਸੀਲਬੰਦ ਲਿਫ਼ਾਫ਼ੇ ਵਿੱਚ ਰਿਪੋਰਟ ਸੌਂਪੀ ਹੈ। ਅਦਾਲਤ ਨੇ ਦਲੀਲਾਂ ਸੁਣਨ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ 27 ਮਈ 'ਤੇ ਪਾ ਦਿੱਤੀ ਹੈ।

ਇਹ ਵੀ ਪੜ੍ਹੋ: MI vs RCB: ਨੇਹਾਲ ਵਢੇਰਾ ਨੇ ਜੜਿਆ ਛੱਕਾ, ਬਾਊਂਡਰੀ ਦੇ ਬਾਹਰ ਖੜ੍ਹੀ ਕਾਰ 'ਤੇ ਪਿਆ ਡੈਂਟ (ਵੀਡੀਓ)

ਅਦਾਲਤ ਨੇ ਪਹਿਲਵਾਨਾਂ ਦੀ ਪਟੀਸ਼ਨ 'ਤੇ ਦਿੱਲੀ ਪੁਲਸ ਨੂੰ ਨੋਟਿਸ ਜਾਰੀ ਕੀਤਾ ਸੀ। ਪਟੀਸ਼ਨ ਵਿੱਚ ਜਾਂਚ ਦੀ ਨਿਗਰਾਨੀ ਕਰਨ ਅਤੇ ਕਥਿਤ ਪੀੜਤਾਂ ਦੇ ਬਿਆਨ ਅਦਾਲਤ ਦੇ ਸਾਹਮਣੇ ਦਰਜ ਕਰਨ ਦੀ ਬੇਨਤੀ ਕੀਤੀ ਗਈ ਹੈ। ਪ੍ਰਦਰਸ਼ਨਕਾਰੀ ਪਹਿਲਵਾਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਸਿੰਘ ਨੇ ਇੱਕ ਨਾਬਾਲਗ ਸਮੇਤ ਕਈ ਮਹਿਲਾ ਪਹਿਲਵਾਨਾਂ ਦਾ ਜਿਨਸੀ ਸ਼ੋਸ਼ਣ ਕੀਤਾ। ਦਿੱਲੀ ਪੁਲਸ ਨੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸਿੰਘ ਦੇ ਖਿਲਾਫ 2 ਐੱਫ.ਆਈ.ਆਰ. ਦਰਜ ਕੀਤੀਆਂ ਹਨ, ਜਿਸ ਵਿਚ ਇੱਕ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀ ਧਾਰਾ 10 ਦੇ ਤਹਿਤ ਦਰਜ ਕੀਤੀ ਗਈ ਹੈ। ਸਿੰਘ ਨੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।

ਇਹ ਵੀ ਪੜ੍ਹੋ: MS ਧੋਨੀ ਨੇ ਆਸਕਰ ਜੇਤੂ 'ਦਿ ਐਲੀਫੈਂਟ ਵਿਸਪਰਰਜ਼' ਟੀਮ ਨਾਲ ਕੀਤੀ ਮੁਲਾਕਾਤ, ਤੋਹਫ਼ੇ ਵਜੋਂ ਦਿੱਤੀ CSK ਦੀ ਜਰਸੀ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

 


cherry

Content Editor

Related News