SIT ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ 5 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਕੀਤੀ ਦਾਖ਼ਲ

Monday, Jan 03, 2022 - 01:57 PM (IST)

SIT ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ 5 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਕੀਤੀ ਦਾਖ਼ਲ

ਲਖੀਮਪੁਰ ਖੀਰੀ— ਅਕਤੂਬਰ 2021 ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਦਲ (ਐੱਸ. ਆਈ. ਟੀ.) ਨੇ ਸੋਮਵਾਰ ਨੂੰ ਕਰੀਬ 5,000 ਪੰਨਿਆਂ ਦੀ ਚਾਰਜਸ਼ੀਟ ਅਦਾਲਤ ’ਚ ਦਾਖ਼ਲ ਕੀਤੀ ਹੈ। ਇਸ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਜੇ ਕੁਮਾਰ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਮੁੱਖ ਦੋਸ਼ੀ ਬਣਾਇਆ ਗਿਆ ਹੈ। ਸੂਤਰਾਂ ਮੁਤਾਬਕ ਆਸ਼ੀਸ਼ ਮਿਸ਼ਰਾ ਨੂੰ ਗਿ੍ਰਫ਼ਤਾਰ ਕੀਤਾ ਜਾ ਚੁੱਕਾ ਹੈ, ਨੂੰ ਇਸ ਮਾਮਲੇ ਵਿਚ ਮੁੱਖ ਦੋਸ਼ੀ ਬਣਾਇਆ ਗਿਆ ਸੀ।

ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਮਾਮਲਾ: ਸੁਪਰੀਮ ਕੋਰਟ ਦਾ UP ਸਰਕਾਰ ਨੂੰ ਸਵਾਲ- ‘ਕਿੰਨੇ ਮੁਲਜ਼ਮ ਗਿ੍ਰਫ਼ਤਾਰ ਹੋਏ?’

ਇਸ ਤੋਂ ਇਲਾਵਾ ਮਾਮਲੇ ਵਿਚ ਦੋਸ਼ੀਆਂ ਦੀ ਗਿਣਤੀ 14 ਹੋ ਗਈ ਹੈ, ਕਿਉਂਕਿ ਇਕ ਹੋਰ ਨਾਂ ਜੋੜਿਆ ਗਿਆ ਹੈ। ਇਸਤਗਾਸਾ ਪੱਖ ਦੇ ਵਕੀਲ ਨੇ ਕਿਹਾ, ‘‘ਇਕ ਹੋਰ ਵਿਅਕਤੀ ਵਰਿੰਦਰ ਸ਼ੁੱਕਲਾ ਦਾ ਨਾਂ ਚਾਰਜਸ਼ੀਟ ਵਿਚ ਜੋੜਿਆ ਗਿਆ ਹੈ। ਉਸ ’ਤੇ ਆਈ. ਪੀ. ਸੀ. ਦੀ ਧਾਰਾ 201 ਤਹਿਤ ਦੋਸ਼ ਲਾਇਆ ਗਿਆ ਹੈ।’’ ਮਾਮਲੇ ਦੀ ਐੱਫ. ਆਈ. ਆਰ. ਦਰਜ ਹੋਣ ਤੋਂ ਬਾਅਦ ਦੋਸ਼ ਪੱਤਰ ਦਾਖ਼ਲ ਕਰਨ ਦੀ ਵੱਧ ਤੋਂ ਵੱਧ 90 ਦਿਨ ਦੀ ਸਮੇਂ ਸੀਮਾ ਸੋਮਵਾਰ ਨੂੰ ਖ਼ਤਮ ਹੋਣ ਦੇ ਦਿਨ ਹੀ ਐੱਸ. ਆਈ. ਟੀ. ਨੇ ਦੋਸ਼ ਪੱਤਰ ਦਾਇਰ ਕੀਤਾ ਹੈ।

ਇਹ ਵੀ ਪੜ੍ਹੋ : SIT ਦਾ ਵੱਡਾ ਖ਼ੁਲਾਸਾ: ਸਾਜ਼ਿਸ਼ ਤਹਿਤ ਹੋਈ ਸੀ ਲਖੀਮਪੁਰ ਖੀਰੀ ਹਿੰਸਾ

ਲਖੀਮਪੁਰ ਖੀਰੀ ਹਿੰਸਾ ਦੀ ਘਟਨਾ ’ਚ ਕੁੱਲ 8 ਲੋਕ ਮਾਰੇ ਗਏ ਸਨ। ਇਹ ਘਟਨਾ 3 ਅਕਤੂਬਰ ਨੂੰ ਵਿਵਾਦਪੂਰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵਾਪਰੀ ਸੀ। ਮਰਨ ਵਾਲਿਆਂ ਵਿਚ 4 ਕਿਸਾਨ, 1 ਪੱਤਰਕਾਰ, 2 ਭਾਜਪਾ ਵਰਕਰ ਅਤੇ 1 ਡਰਾਈਵਰ ਸ਼ਾਮਲ ਹੈ। ਇਸ ਮਾਮਲੇ ਵਿਚ ਆਸ਼ੀਸ਼ ਮਿਸ਼ਰਾ ਅਤੇ ਸਾਬਕਾ ਕੇਂਦਰੀ ਮੰਤਰੀ ਅਖਿਲੇਸ਼ ਦਾਸ ਦੇ ਭਤੀਜੇ ਅੰਕਿਤ ਦਾਸ ਸਮੇਤ ਕੁੱਲ 13 ਲੋਕ ਦੋਸ਼ੀ ਹਨ। ਤਿੰਨੋਂ ਐੱਸ. ਯੂ. ਵੀ. ਦੇ ਡਰਾਈਵਰ ਅਤੇ ਮਿਸ਼ਰਾ ਤੇ ਦਾਸ ਦੇ ਸਹਿਯੋਗੀਆਂ ਸਮੇਤ ਸਾਰੇ 13 ਦੋਸ਼ੀ ਗਿ੍ਰਫ਼ਤਾਰ ਹੈ। ਫ਼ਿਲਹਾਲ ਲਖੀਮਪੁਰ ਖੀਰੀ ਹਿੰਸਾ ਦੇ ਦੋਸ਼ੀ ਜੇਲ੍ਹ ’ਚ ਬੰਦ ਹਨ। 

ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਘਟਨਾ: ਹੁਣ ਤੱਕ 8 ਲੋਕਾਂ ਨੇ ਗੁਆਈ ਜਾਨ, ਕਿਸਾਨਾਂ ’ਚ ਰੋਹ

 ਕੀ ਹੈ ਪੂਰਾ ਮਾਮਲਾ-

ਜ਼ਿਕਰਯੋਗ ਹੈ ਕਿ ਲਖੀਮਪੁਰ ਖੀਰੀ ’ਚ ਐਤਵਾਰ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਮਿਸ਼ਰਾ ਟੇਨੀ ਦੇ ਵਿਰੋਧ ਵਿਚ ਅੰਦੋਲਨਕਾਰੀ ਕਿਸਾਨਾਂ ਨੇ ਉਨ੍ਹਾਂ ਦੇ ਜੱਦੀ ਪਿੰਡ ਬਨਬੀਰਪੁਰ ’ਚ ਆਯੋਜਿਤ ਇਕ ਸਮਾਰੋਹ ’ਚ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਈਆ ਦੇ ਜਾਣ ਦਾ ਵਿਰੋਧ ਕੀਤਾ। ਇਸ ਤੋਂ ਬਾਅਦ ਹਿੰਸਾ ਭੜਕ ਗਈ, ਜਿਸ ’ਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ। ਕਿਸਾਨਾਂ ਦਾ ਦੋਸ਼ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਮਿਸ਼ਰਾ ਦੇ ਪੁੱਤਰ ਜਿਸ ਕਾਰ ਵਿਚ ਸੀ, ਉਸ ਨੇ ਕਿਸਾਨਾਂ ਨੂੰ ਕੁਚਲ ਦਿੱਤਾ। 


author

Tanu

Content Editor

Related News