SIT ਕਾਲੇ ਧਨ ''ਤੇ 15 ਦਿਨਾਂ ਅੰਦਰ ਸੁਪਰੀਮ ਕੋਰਟ ਨੂੰ ਸੌਂਪੇਗੀ ਰਿਪੋਰਟ
Monday, Aug 26, 2024 - 06:16 PM (IST)

ਭੁਵਨੇਸ਼ਵਰ (ਭਾਸ਼ਾ)- ਕਾਲੇ ਧਨ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) 15 ਦਿਨਾਂ 'ਚ ਆਪਣੀ ਨੌਵੀਂ ਅੰਤਰਿਮ ਰਿਪੋਰਟ ਸਰਵਉੱਚ ਅਦਾਲਤ ਨੂੰ ਸੌਂਪੇਗਾ। ਐੱਸ.ਆਈ.ਟੀ. ਦੇ ਉਪ ਚੇਅਰਮੈਨ ਜਸਟਿਸ (ਸੇਵਾਮੁਕਤ) ਅਰਿਜੀਤ ਪਸਾਇਤ ਨੇ ਸੋਮਵਾਰ ਨੂੰ ਇੱਥੇ ਇਹ ਜਾਣਕਾਰੀ ਦਿੱਤੀ। ਮਈ 2014 'ਚ ਕੇਂਦਰ ਦੀ ਸੱਤਾ 'ਚ ਆਉਣ ਤੋਂ ਬਾਅਦ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੀ ਕੈਬਨਿਟ ਪਹਿਲੀ ਬੈਠਕ 'ਚ ਐੱਸ.ਆਈ.ਟੀ. ਗਠਿਤ ਕਰਨ ਦੀ ਮਨਜ਼ੂਰੀ ਦਿੱਤੀ ਸੀ, ਜਿਵੇਂ ਕਿ ਸੁਪਰੀਮ ਕੋਰਟ ਨੇ ਨਿਰਦੇਸ਼ ਦਿੱਤਾ ਸੀ।
ਜਸਟਿਸ ਪਸਾਇਤ ਨੇ ਇੱਥੇ ਕਿਹਾ,"ਅਸੀਂ 8 ਰਿਪੋਰਟਾਂ ਸੁਪਰੀਮ ਕੋਰਟ ਨੂੰ ਸੌਂਪ ਦਿੱਤੀਆਂ ਹਨ, ਜਦੋਂ ਕਿ ਨੌਵੀਂ ਰਿਪੋਰਟ 15 ਦਿਨਾਂ ਦੇ ਅੰਦਰ ਸੌਂਪ ਦਿੱਤੀ ਜਾਵੇਗੀ।'' ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਇਹ ਅੰਤਿਮ ਰਿਪੋਰਟ ਨਹੀਂ ਹੋਵੇਗੀ, ਕਿਉਂਕਿ ਕੰਮ ਜਾਰੀ ਹੈ।" ਐੱਸ.ਆਈ.ਟੀ. ਦੇ ਉਪ ਚੇਅਰਮੈਨ ਸੂਬੇ ਦੇ ਤਿੰਨ ਦਿਨਾਂ ਦੌਰੇ 'ਤੇ ਸੋਮਵਾਰ ਨੂੰ ਇੱਥੇ ਪਹੁੰਚੇ। ਐੱਸ.ਆਈ.ਟੀ. ਦੇ ਉਪ ਚੇਅਰਮੈਨ ਵੱਲੋਂ 28 ਅਗਸਤ ਨੂੰ ਕਟਕ 'ਚ ਇਨਕਮ ਟੈਕਸ ਵਿਭਾਗ, ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.), ਕਸਟਮਜ਼ ਅਤੇ ਕੇਂਦਰੀ ਅਸਿੱਧੇ ਟੈਕਸ ਬੋਰਡ ਦੇ ਅਧਿਕਾਰੀਆਂ ਨਾਲ ਬੈਠਕ ਕਰਨ ਦੀ ਸੰਭਾਵਨਾ ਹੈ। ਈ.ਡੀ. ਦੇ ਡਾਇਰੈਕਟਰ ਰਾਹੁਲ ਨਵੀਨ ਦੇ ਵੀ ਬੈਠਕ 'ਚ ਸ਼ਾਮਲ ਹੋਣ ਦਾ ਪ੍ਰੋਗਰਾਮ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8