ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਬਿਆਨ ਦੀ ਸੀਤਾਰਮਨ ਨੇ ਕੀਤੀ ਆਲੋਚਨਾ, ਆਖੀ ਇਹ ਗੱਲ

Monday, Jun 26, 2023 - 05:49 PM (IST)

ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਬਿਆਨ ਦੀ ਸੀਤਾਰਮਨ ਨੇ ਕੀਤੀ ਆਲੋਚਨਾ, ਆਖੀ ਇਹ ਗੱਲ

ਨੈਸ਼ਨਲ ਡੈਸਕ - ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ਨੀਵਾਰ ਨੂੰ ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਵੱਲੋਂ ਭਾਰਤ 'ਚ ਘੱਟ ਗਿਣਤੀਆਂ ਦੇ ਅਧਿਕਾਰਾਂ ਨੂੰ ਲੈ ਕੇ ਦਿੱਤੇ ਬਿਆਨ ਦੀ ਸਖ਼ਤ ਆਲੋਚਨਾ ਕੀਤੀ। ਉਸ ਨੇ ਕਿਹਾ ਕਿ ਓਬਾਮਾ ਦਾ ਬਿਆਨ ਹੈਰਾਨੀਜਨਕ ਸੀ, ਕਿਉਂਕਿ ਜਦੋਂ ਉਹ ਅਹੁਦੇ 'ਤੇ ਸਨ ਤਾਂ ਛੇ ਮੁਸਲਿਮ ਬਹੁ-ਗਿਣਤੀ ਵਾਲੇ ਦੇਸ਼ਾਂ ਨੇ ਅਮਰੀਕਾ ਦੇ "ਬੰਬੀ ਹਮਲੇ" ਦਾ ਸਾਹਮਣਾ ਕੀਤਾ ਸੀ। ਸੀਤਾਰਮਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ 13 ਦੇਸ਼ਾਂ ਨੇ ਆਪਣੇ ਸਰਵੋਤਮ ਸਨਮਾਨ ਨਾਲ ਸਨਮਾਨਿਤ ਕੀਤਾ ਹੈ, ਜਿਨ੍ਹਾਂ 'ਚੋਂ ਛੇ ਮੁਸਲਿਮ ਬਹੁਗਿਣਤੀ ਵਾਲੇ ਦੇਸ਼ ਹਨ।

ਇਹ ਵੀ ਪੜ੍ਹੋ : ਰਾਤ ਨੂੰ AC ਚਲਾਇਆ ਤਾਂ ਆਵੇਗਾ ਜ਼ਿਆਦਾ ਬਿੱਲ, ਸਰਕਾਰ ਵੱਲੋਂ ਨਵੇਂ ਟੈਰਿਫ਼ ਨੂੰ ਮਨਜ਼ੂਰੀ

ਵਿੱਤ ਮੰਤਰੀ ਨੇ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਵੱਲੋਂ ਘੱਟ ਗਿਣਤੀਆਂ ਨਾਲ ਸਲੂਕ ਕਰਨ ਬਾਰੇ ‘ਬੇਬੁਨਿਆਦ’ ਦੋਸ਼ ਲਾਉਣ ਲਈ ‘ਸੰਗਠਿਤ ਮੁਹਿੰਮ’ ਚਲਾਈ ਜਾ ਰਹੀ ਹੈ, ਕਿਉਂਕਿ ਉਹ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਚੋਣ ਮੈਦਾਨ ਵਿੱਚ ਨਹੀਂ ਹਰਾ ਸਕਦੇ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਸੀਐੱਨਐੱਨ ਨੂੰ ਦਿੱਤੇ ਇੰਟਰਵਿਊ 'ਚ ਓਬਾਮਾ ਨੇ ਕਥਿਤ ਤੌਰ 'ਤੇ ਕਿਹਾ ਸੀ ਕਿ ਜੇਕਰ ਭਾਰਤ 'ਨਸਲੀ ਘੱਟ-ਗਿਣਤੀਆਂ' ਦੇ ਅਧਿਕਾਰਾਂ ਦੀ ਰੱਖਿਆ ਨਹੀਂ ਕਰਦਾ ਹੈ, ਤਾਂ ਇਸ ਗੱਲ ਦੀ ਪ੍ਰਬਲ ਸੰਭਾਵਨਾ ਹੈ ਕਿ ਅਜਿਹਾ ਸਮਾਂ ਆਵੇਗਾ ਜਦੋਂ ਦੇਸ਼ ਟੁੱਟਣਾ ਸ਼ੁਰੂ ਹੋ ਜਾਵੇਗਾ।

ਇਹ ਵੀ ਪੜ੍ਹੋ : ਖ਼ੁਸ਼ਖ਼ਬਰੀ: 4-5 ਰੁਪਏ ਸਸਤਾ ਹੋ ਸਕਦੈ ਪੈਟਰੋਲ-ਡੀਜ਼ਲ, ਜਾਣੋ ਕੰਪਨੀਆਂ ਕਦੋਂ ਕਰਨਗੀਆਂ ਐਲਾਨ

ਸੀਤਾਰਮਨ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ, ''ਮੈਂ ਹੈਰਾਨ ਸੀ ਜਦੋਂ ਪ੍ਰਧਾਨ ਮੰਤਰੀ ਮੋਦੀ... ਸਭ ਦੇ ਸਾਹਮਣੇ ਭਾਰਤ ਦੀ ਗੱਲ ਕਰ ਰਹੇ ਸਨ ਤਾਂ ਸਾਬਕਾ ਅਮਰੀਕੀ ਰਾਸ਼ਟਰਪਤੀ ਭਾਰਤੀ ਮੁਸਲਮਾਨਾਂ ਬਾਰੇ ਬਿਆਨ ਦੇ ਰਹੇ ਸਨ।'' ਉਨ੍ਹਾਂ ਨੇ ਸਵਾਲ ਕੀਤਾ ''ਕੀ ਉਨ੍ਹਾਂ ਦੇ ਕਾਰਜਕਾਲ(ਰਾਸ਼ਟਰਪਤੀ ਰਹਿੰਦੇ) ਛੇ ਦੇਸ਼ਾਂ ਸੀਰੀਆ, ਯਮਨ, ਸਾਊਦੀ, ਇਰਾਕ ਅਤੇ ਹੋਰ ਮੁਸਲਿਮ ਦੇਸ਼ਾਂ 'ਚ ਬੰਬ ਧਮਾਕੇ ਨਹੀਂ ਹੋਏ ਸਨ?" ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ 'ਤੇ ਅਮਰੀਕੀ ਕਮਿਸ਼ਨ (ਯੂਐਸਸੀਆਈਆਰਐਫ) ਦੇ ਦੋਸ਼ਾਂ 'ਤੇ ਵੀ ਇਤਰਾਜ਼ ਜਤਾਉਂਦੇ ਹੋਏ ਉਨ੍ਹਾਂ ਕਿਹਾ ਕਿ ਭਾਰਤ ਅਮਰੀਕਾ ਨਾਲ ਬਿਹਤਰ ਸਬੰਧ ਚਾਹੁੰਦਾ ਹੈ ਪਰ ਅਜਿਹੇ ਬਿਆਨ ਸੁਣ ਕੇ ਉਹ ਹੈਰਾਨ ਹੈ।

ਇਹ ਵੀ ਪੜ੍ਹੋ : ਜਾਬ ਸਕੈਮ ਦਾ ਵੱਡਾ ਖੁਲਾਸਾ : TCS 'ਚ ਨੌਕਰੀ ਦੇਣ ਦੇ ਬਦਲੇ ਲੋਕਾਂ ਤੋਂ ਲਏ 100 ਕਰੋੜ ਰੁਪਏ

ਕੇਂਦਰੀ ਮੰਤਰੀ ਨੇ ਕਿਹਾ, ''ਅਸੀਂ ਅਮਰੀਕਾ ਨਾਲ ਚੰਗੇ ਸਬੰਧ ਚਾਹੁੰਦੇ ਹਾਂ ਪਰ ਉਥੋਂ USCIRF ਦੀ ਭਾਰਤ 'ਚ ਧਾਰਮਿਕ ਸਹਿਣਸ਼ੀਲਤਾ ਨੂੰ ਲੈ ਕੇ ਟਿੱਪਣੀ ਆਈ ਅਤੇ ਸਾਬਕਾ ਰਾਸ਼ਟਰਪਤੀ ਕੁਝ ਹੋਰ ਕਹਿ ਰਹੇ ਹਨ।'' ਮੰਤਰੀ ਨੇ ਕਿਹਾ ਕਿ ਇਹ ਦੇਖਣਾ ਜ਼ਰੂਰੀ ਹੈ ਕਿ ਇਸ ਪਿੱਛੇ ਕੌਣ ਲੋਕ ਹਨ। ਉਨ੍ਹਾਂ ਨੇ ਦੋਸ਼ ਲਾਇਆ ਕਿ ਕਾਂਗਰਸ ਜਾਣਬੁੱਝ ਕੇ ਗੈਰ-ਮੁੱਦੇ ਉਠਾ ਰਹੀ ਹੈ ਅਤੇ ਦੇਸ਼ ਦੇ ਮਾਹੌਲ ਨੂੰ ਖ਼ਰਾਬ ਕਰਨ ਲਈ ‘ਬੇਬੁਨਿਆਦ ਦੋਸ਼’ ਲਾ ਰਹੀ ਹੈ ਕਿਉਂਕਿ ਵਿਰੋਧੀ ਪਾਰਟੀ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਚੋਣ ਮੈਦਾਨ ਵਿੱਚ ਭਾਜਪਾ ਨੂੰ ਹਰਾਉਣ ਵਿੱਚ ਅਸਮਰਥ ਹੈ।

ਇਹ ਵੀ ਪੜ੍ਹੋ : ਉਡਾਣ ਭਰਨ ਲਈ ਬੈਂਕਾ ਦੇ ਦਰਵਾਜ਼ੇ ਪਹੁੰਚੀ Go First ਏਅਰਲਾਈਨ, ਮੰਗਿਆ 600 ਕਰੋੜ ਦਾ ਕਰਜ਼ਾ

ਘੱਟ ਗਿਣਤੀਆਂ ਨਾਲ ਵਿਤਕਰੇ ਦੇ ਦੋਸ਼ਾਂ ਬਾਰੇ ਪੁੱਛੇ ਗਏ ਸਵਾਲ 'ਤੇ ਸੀਤਾਰਮਨ ਨੇ ਕਿਹਾ, "ਕਾਂਗਰਸ ਪਾਰਟੀ ਅਜਿਹੀ ਮੁਹਿੰਮ ਚਲਾ ਰਹੀ ਹੈ ਜੋ ਪਿਛਲੀਆਂ ਅਤੇ ਪਿਛਲੀਆਂ ਚੋਣਾਂ 'ਚ ਵੀ ਦੇਖਣ ਨੂੰ ਮਿਲੀ ਸੀ, ਜਦੋਂ ਉਹ ਭਾਰਤ 'ਚ ਸਰਕਾਰ ਬਦਲਣ ਲਈ ਪਾਕਿਸਤਾਨ ਤੋਂ ਮਦਦ ਮੰਗਣ ਗਈ ਸੀ।"

 


author

rajwinder kaur

Content Editor

Related News