ਜੰਮੂ ਕਸ਼ਮੀਰ ''ਚ ਸਥਿਤੀ ਕੁਝ ਮਹੀਨਿਆਂ ''ਚ ਹੋਵੇਗੀ ਜਾਵੇਗੀ ਆਮ : ਮਨੋਜ ਸਿਨਹਾ
Wednesday, Jul 24, 2024 - 06:13 PM (IST)
ਸ਼੍ਰੀਨਗਰ (ਭਾਸ਼ਾ)- ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ ਬੁੱਧਵਾਰ ਨੂੰ ਕਿਹਾ ਕਿ ਦੁਸ਼ਮਣਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਕੁਝ ਮਹੀਨਿਆਂ 'ਚ ਸਥਿਤ ਮੁੜ ਆਮ ਹੋ ਜਾਵੇਗੀ। ਸਿਨਹਾ ਨੇ ਕਿਹਾ,''ਜੋ ਲੋਕ (ਇੱਥੋਂ ਦੇ ਸ਼ਾਂਤੀਪੂਰਵਕ ਮਾਹੌਲ ਨੂੰ) ਪਚਾ ਨਹੀਂ ਪਾ ਰਹੇ ਹਨ, ਉਨ੍ਹਾਂ ਨੂੰ ਆਪਣੇ ਅੰਤ ਲਈ ਤਿਆਰ ਰਹਿਣਾ ਚਾਹੀਦਾ। ਇੱਥੋਂ ਦੇ ਲੋਕਾਂ ਨੇ ਪਹਿਲਾਂ ਵੀ ਉਨ੍ਹਾਂ ਨੂੰ ਕਰਾਰਾ ਜਵਾਬ ਦਿੱਤਾ ਹੈ। ਸਥਿਤੀ ਦੀ ਵੀ ਇਹੀ ਮੰਗ ਹੈ। ਮੈਨੂੰ ਲੱਗਦਾ ਹੈ ਕਿ ਕੁਝ ਮਹੀਨਿਆਂ 'ਚ ਸਥਿਤੀ ਮੁੜ ਆਮ ਹੋ ਜਾਵੇਗੀ।''
ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਜੰਮੂ ਖੇਤਰ 'ਚ ਪਿਛਲੇ ਕੁਝ ਮਹੀਨਿਆਂ 'ਚ ਅੱਤਵਾਦ ਨਾਲ ਸੰਬੰਧਤ ਹਿੰਸਾ 'ਚ ਤੇਜ਼ੀ ਦੇਖੀ ਗਈ ਹੈ। ਉੱਪ ਰਾਜਪਾਲ ਨੇ ਕੇਂਦਰੀ ਬਜਟ ਦਾ ਵੀ ਸਵਾਗਤ ਕੀਤਾ ਅਤੇ ਇਸ ਨੂੰ ਇਤਿਹਾਸਕ ਦੱਸਿਆ। ਉਨ੍ਹਾਂ ਕਿਹਾ,''ਮੈਂ ਸੰਸਦ 'ਚ ਇਤਿਹਾਸਕ ਬਜਟ ਪੇਸ਼ ਕਰਨ ਲਈ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ। ਮੈਨੂੰ ਲੱਗਦਾ ਹੈ ਕਿ ਇਹ ਇਕ ਵਿਕਸਿਤ ਭਾਰਤ ਅਤੇ ਉਸ ਦੇ ਨਾਲ-ਨਾਲ ਇਕ ਵਿਕਸਿਤ ਜੰਮੂ ਕਸ਼ਮੀਰ ਦੀ ਮਜ਼ਬੂਤ ਨੀਂਹ ਰੱਖੇਗਾ।'' ਸਿਨਹਾ ਨੇ ਕਿਹਾ ਕਿ ਕਿਸਾਨਾਂ, ਨੌਜਵਾਨਾਂ, ਔਰਤਾਂ ਅਤੇ ਗਰੀਬਾਂ 'ਤੇ ਸਰਕਾਰ ਦਾ ਵਿਸ਼ੇਸ਼ ਧਿਆਨ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਨੇ ਜੰਮੂ ਕਸ਼ਮੀਰ ਦੇ ਵਿਕਾਸ ਲਈ ਖੁੱਲ੍ਹੇ ਹੱਥ ਨਾਲ ਪੈਸਾ ਦਿੱਤਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e