ਲੱਦਾਖ ’ਚ ਹਾਲਾਤ ਸਥਿਰ ਪਰ ਸੰਵੇਦਨਸ਼ੀਲ : ਫੌਜ ਮੁਖੀ
Friday, Jan 12, 2024 - 11:15 AM (IST)
ਨਵੀਂ ਦਿੱਲੀ (ਭਾਸ਼ਾ)- ਭਾਰਤੀ ਫੌਜ ਕਿਸੇ ਵੀ ਚੁਣੌਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਨੂੰ ਰੇਖਾਬੱਧ ਕਰਦੇ ਹੋਏ ਫੌਜ ਮੁਖੀ ਜਨਰਲ ਮਨੋਜ ਪਾਂਡੇ ਨੇ ਵੀਰਵਾਰ ਨੂੰ ਕਿਹਾ ਕਿ ਪੂਰਬੀ ਲੱਦਾਖ ਵਿਚ ਅਸਲ ਕੰਟਰੋਲ ਲਾਈਨ ਦੇ ਨੇੜੇ ਹਾਲਾਤ ‘ਸਥਿਰ’ ਪਰ ‘ਸੰਵੇਦਨਸ਼ੀਲ’ ਹਨ। ਜਨਰਲ ਪਾਂਡੇ ਨੇ ਕਿਹਾ ਕਿ ਭਾਰਤ ਅਤੇ ਚੀਨ ਟਕਰਾਅ ਦੇ ਬਾਕੀ ਬਚੇ ਮੁੱਦਿਆਂ ਨੂੰ ਸੁਲਝਾਉਣ ਲਈ ਫੌਜੀ ਅਤੇ ਕੂਟਨੀਤਕ ਪੱਧਰ ’ਤੇ ਗੱਲਬਾਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀਆਂ ਸੰਚਾਲਨ ਦੀਆਂ ਤਿਆਰੀਆਂ ਉੱਚ ਪੱਧਰੀ ਦੀਆਂ ਹਨ। ਖੇਤਰ ਵਿਚ ਸੁਰੱਖਿਆ ਨਾਲ ਸਬੰਧਤ ਚੁਣੌਤੀ ਨਾਲ ਨਜਿੱਠਣ ਲਈ ਭਾਰਤੀ ਫੌਜ ਕੋਲ ਲੋੜੀਂਦੀ ਤਾਕਤ ਹੈ। ਪੂਰਬੀ ਲੱਦਾਖ ’ਚ ਭਾਰਤ ਅਤੇ ਚੀਨ ਵਿਚਾਲੇ ਟਕਰਾਅ ਦੇ ਕਈ ਸਥਾਨ ਹਨ, ਜਿਨ੍ਹਾਂ ’ਤੇ ਪਿਛਲੇ ਤਿੰਨ ਸਾਲਾਂ ਤੋਂ ਤਣਾਅ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ : ਹੀਟਰ ਚਲਾ ਕੇ ਸੌਂਣ ਵਾਲੇ ਹੋ ਜਾਣ ਸਾਵਧਾਨ, ਕਿਤੇ ਤੁਹਾਡੇ ਨਾਲ ਵੀ ਨਾ ਵਾਪਰ ਜਾਵੇ ਅਜਿਹੀ ਅਣਹੋਣੀ
ਹਾਲਾਂਕਿ, ਕੂਟਨੀਤਕ ਅਤੇ ਫੌਜ ਪੱਧਰ ਦੀਆਂ ਕਈ ਦੌਰ ਦੀਆਂ ਗੱਲਬਾਤ ਤੋਂ ਬਾਅਦ, ਦੋਵਾਂ ਧਿਰਾਂ ਨੇ ਟਕਰਾਅ ਵਾਲੇ ਕਈ ਸਥਾਨਾਂ ਤੋਂ ਵਾਪਸ ਸੱਦਿਆ ਹੈ। ਜੰਮੂ-ਕਸ਼ਮੀਰ ਦੇ ਹਾਲਾਤ ’ਤੇ ਜਨਰਲ ਪਾਂਡੇ ਨੇ ਕਿਹਾ ਕਿ ਘੁਸਪੈਠ ਦੀਆਂ ਕੋਸ਼ਿਸ਼ਾਂ ਦੀਆਂ ਕਈ ਘਟਨਾਵਾਂ ਹੋਈਆਂ ਹਨ, ਇਸ ਦੇ ਬਾਵਜੂਦ ਕੰਟਰੋਲ ਲਾਈਨ ’ਤੇ ਪਾਕਿਸਤਾਨ ਨਾਲ ਜੰਗਬੰਦੀ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਅਸੀਂ ਕੰਟਰੋਲ ਲਾਈਨ ਦੇ ਨਾਲ ਘੁਸਪੈਠ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਰਹੇ ਹਾਂ। ਜਨਰਲ ਪਾਂਡੇ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿਚ ਹਿੰਸਾ ਦੀਆਂ ਘਟਨਾਵਾਂ ਘਟੀਆਂ ਹਨ, ਪਰ ਰਾਜੌਰੀ-ਪੁੰਛ ਸੈਕਟਰ ਵਿਚ ਅਜਿਹੀਆਂ ਘਟਨਾਵਾਂ ਵਧੀਆਂ ਹਨ। ਵੱਖ-ਵੱਖ ਅੱਤਵਾਦੀ ਸੰਗਠਨਾਂ ਨੂੰ ਪਾਕਿਸਤਾਨ ਦਾ ਸਹਿਯੋਗ ਮਿਲਣ ਦਾ ਪ੍ਰਤੱਖ ਤੌਰ ’ਤੇ ਜ਼ਿਕਰ ਕਰਦੇ ਹੋਏ ਜਨਰਲ ਪਾਂਡੇ ਨੇ ਕਿਹਾ ਕਿ ਸਰਹੱਦ ਪਾਰ ਅੱਤਵਾਦ ਵਧ-ਫੁੱਲ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8