ਚੱਕਰਵਾਤੀ ''ਅਮਫਾਨ'' ਨਾਲ ਸਬੰਧਿਤ ਸਥਿਤੀ ਤੇਜ਼ੀ ਨਾਲ ਬਦਲ ਰਹੀ ਹੈ: NDRF
Wednesday, May 20, 2020 - 05:52 PM (IST)

ਨਵੀਂ ਦਿੱਲੀ-ਰਾਸ਼ਟਰੀ ਆਫਤ ਪ੍ਰਬੰਧਨ ਫੋਰਸ (ਐੱਨ.ਡੀ.ਆਰ.ਐੱਫ) ਦੇ ਡਾਇਰੈਕਟਰ ਜਨਰਲ ਐੱਸ.ਐੱਨ ਪ੍ਰਧਾਨ ਨੇ ਅੱਜ ਭਾਵ ਬੁੱਧਵਾਰ ਨੂੰ ਕਿਹਾ ਹੈ ਕਿ ਚੱਕਰਵਾਤ ਅਮਫਾਨ ਨਾਲ ਸਬੰਧਿਤ ਸਥਿਤੀ ਤੇਜ਼ੀ ਨਾਲ ਬਦਲ ਰਹੀ ਹੈ ਅਤੇ ਉਸ 'ਤੇ ਨੇੜੇ ਤੋਂ ਨਜ਼ਰ ਰੱਖੀ ਜਾ ਰਹੀ ਹੈ। ਚੱਕਰਵਾਤ ਨੇ ਤੱਟ ਨਾਲ ਟਕਰਾਉਣਾ ਸ਼ੁਰੂ ਕਰ ਦਿੱਤਾ ਹੈ। ਪ੍ਰਧਾਨ ਨੇ ਕਿਹਾ ਹੈ ਕਿ ਓਡੀਸ਼ਾ 'ਚ ਮੌਜੂਦ 20 ਟੀਮਾਂ ਨੂੰ ਤਾਇਨਾਤ ਕਰ ਦਿੱਤੀਆਂ ਗਈਆਂ ਹਨ, ਜਦਕਿ ਪੱਛਮੀ ਬੰਗਾਲ 'ਚ 19 ਟੀਮਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ ਅਤੇ 2 ਟੀਮਾਂ ਰਿਜ਼ਰਵ ਰੱਖੀਆਂ ਗਈਆਂ ਹਨ।
ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਇਕ ਟੀਮ ਨੂੰ ਕੋਲਕਾਤਾ 'ਚ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਥਿਤੀ ਤੇਜ਼ੀ ਨਾਲ ਬਦਲ ਰਹੀ ਹੈ। ਹੁਣ ਹੋਰ ਚੱਕਰਵਾਤ ਤੋਂ ਬਾਅਦ ਸਾਡੀ ਜ਼ਿੰਮੇਵਾਰੀ ਹੋਰ ਵੱਧ ਹੋਵੇਗੀ। ਇਹ ਇਕ ਲੰਬੀ ਦੌੜ ਹੈ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਨੂੰ ਦੇਖਦੇ ਹੋਏ ਇਸ ਆਫਤ ਦੇ ਸਮੇਂ ਹੋਰ ਅਲਰਟ 'ਚ ਰਹਿਣਾ ਹੋਵੇਗਾ।