SIU ਨੇ ਕਿਸ਼ਤਵਾੜ ''ਚ ਅੱਤਵਾਦੀਆਂ ਦੇ ਟਿਕਾਣਿਆਂ ''ਤੇ ਮਾਰਿਆ ਛਾਪਾ

Wednesday, Jul 05, 2023 - 04:27 PM (IST)

SIU ਨੇ ਕਿਸ਼ਤਵਾੜ ''ਚ ਅੱਤਵਾਦੀਆਂ ਦੇ ਟਿਕਾਣਿਆਂ ''ਤੇ ਮਾਰਿਆ ਛਾਪਾ

ਕਿਸ਼ਤਵਾੜ (ਭਾਸ਼ਾ)- ਜੰਮੂ ਕਸ਼ਮੀਰ ਪੁਲਸ ਦੀ ਵਿਸ਼ੇਸ਼ ਜਾਂਚ ਇਕਾਈ (ਐੱਸ.ਆਈ.ਯੂ.) ਨੇ ਅੱਤਵਾਦ ਦੇ ਵਿੱਤ ਪੋਸ਼ਣ ਦੇ ਇਕ ਮਾਮਲੇ 'ਚ ਬੁੱਧਵਾਰ ਨੂੰ ਕਿਸ਼ਤਵਾੜ ਜ਼ਿਲ੍ਹੇ 'ਚ 6 ਛਾਵਾਂ 'ਤੇ ਅੱਤਵਾਦੀਆਂ ਦੇ ਘਰਾਂ 'ਤੇ ਛਾਪਾ ਮਾਰਿਆ। ਅਧਿਕਾਰੀਆਂ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ। ਕਿਸ਼ਤਵਾੜ ਦੇ ਸੀਨੀਅਰ ਪੁਲਸ ਸੁਪਰਡੈਂਟ (ਐੱਸ.ਐੱਸ.ਪੀ.) ਖਲੀਲ ਪੋਸਵਾਲ ਨੇ ਦੱਸਿਆ ਕਿ ਜਿਹੜੇ ਘਰਾਂ 'ਤੇ ਛਾਪੇਮਾਰੀ ਕੀਤੀ ਗਈ, ਉਹ ਉਨ੍ਹਾਂ ਅੱਤਵਾਦੀਆਂ ਦੇ ਹਨ, ਜੋ ਪਾਕਿਸਤਾਨ ਤੋਂ ਅੱਤਵਾਦੀ ਗਤੀਵਿਧੀਆਂ ਦਾ ਸੰਚਾਲਨ ਕਰ ਰਹੇ ਹਨ।

ਉਨ੍ਹਾਂ  ਕਿਹਾ ਕਿ ਗੈਰ-ਕਾਨੂੰਨੀ ਗਤੀਵਿਧੀ (ਰੋਕਥਾਮ) ਐਕਟ (ਯੂ.ਏ.ਪੀ.ਏ.) ਦੇ ਮਾਮਲੇ 'ਚ ਐੱਸ.ਆਈ.ਯੂ. ਦੇ 6 ਦਲਾਂ ਵਲੋਂ ਇਹ ਛਾਪੇਮਾਰੀ ਕੀਤੀ ਗਈ। ਜੰਮੂ 'ਚ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੀ ਇਕ ਵਿਸ਼ੇਸ਼ ਅਦਾਲਤ ਨੇ 26 ਅਪ੍ਰੈਲ ਨੂੰ ਕਿਸ਼ਤਵਾੜ ਦੇ 23 ਅੱਤਵਾਦੀਆਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ ,ਜੋ ਕਿ ਸਰਹੱਦ ਪਾਰ ਤੋਂ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ। ਇਸ ਤੋਂ ਪਹਿਲਾਂ 13 ਅੱਤਵਾਦੀਆਂ ਖ਼ਿਲਾਫ਼ ਵੀ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ। 


author

DIsha

Content Editor

Related News