ਨਦੀ ’ਚ ਨਹਾਉਣ ਗਏ 6 ਨੌਜਵਾਨਾਂ ਦੀ ਡੁੱਬਣ ਨਾਲ ਮੌਤ, 2 ਲਾਪਤਾ
Tuesday, May 27, 2025 - 10:22 PM (IST)

ਕੋਨਸੀਮਾ- ਆਂਧਰਾ ਪ੍ਰਦੇਸ਼ ਦੇ ਕੋਨਸੀਮਾ ਜ਼ਿਲੇ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਗੋਦਾਵਰੀ ਨਦੀ ਵਿਚ ਨਹਾਉਂਦੇ ਹੋਏ 6 ਨੌਜਵਾਨਾਂ ਦੀ ਡੁੱਬਣ ਨਾਲ ਮੌਤ ਹੋ ਗਈ, ਜਦੋਂ ਕਿ 2 ਹੋਰ ਅਜੇ ਵੀ ਲਾਪਤਾ ਹਨ। ਸਾਰੇ ਨੌਜਵਾਨ ਇਕ ਪਰਿਵਾਰਕ ਸਮਾਗਮ ਵਿਚ ਸ਼ਾਮਲ ਹੋਣ ਤੋਂ ਬਾਅਦ ਨਦੀ ਵਿਚ ਨਹਾਉਣ ਆਏ ਸਨ। ਕੋਨਸੀਮਾ ਜ਼ਿਲੇ ਦੇ ਐੱਸ. ਪੀ. ਬੀ. ਕ੍ਰਿਸ਼ਨਾ ਰਾਓ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਕਾਕੀਨਾਡਾ, ਮੰਡਪੇਟਾ ਅਤੇ ਹੋਰ ਨੇੜਲੇ ਇਲਾਕਿਆਂ ਦੇ ਵਸਨੀਕਾਂ ਵਜੋਂ ਹੋਈ ਹੈ।
ਐੱਸ.ਪੀ. ਨੇ ਦੱਸਿਆ ਕਿ ਡੁੱਬਣ ਕਾਰਨ 6 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ, ਜਦੋਂ ਕਿ 2 ਹੋਰ ਨੌਜਵਾਨਾਂ ਦੀ ਭਾਲ ਜਾਰੀ ਹੈ। ਬਚਾਅ ਕਾਰਜ ਲਈ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐੱਸ. ਡੀ. ਆਰ. ਐੱਫ.), ਸਥਾਨਕ ਗੋਤਾਖੋਰਾਂ ਅਤੇ ਕਿਸ਼ਤੀਆਂ ਦੀ ਮਦਦ ਲਈ ਜਾ ਰਹੀ ਹੈ ਅਤੇ ਖੋਜ ਕਾਰਜ ਤੇਜ਼ ਕਰ ਦਿੱਤਾ ਗਿਆ ਹੈ।