ਦੇਸ਼ ''ਚ ਕੋਰੋਨਾ ਦੇ 475 ਨਵੇਂ ਮਾਮਲੇ ਆਏ ਸਾਹਮਣੇ, 6 ਮਰੀਜ਼ਾਂ ਦੀ ਹੋਈ ਮੌਤ

Tuesday, Jan 09, 2024 - 03:12 PM (IST)

ਦੇਸ਼ ''ਚ ਕੋਰੋਨਾ ਦੇ 475 ਨਵੇਂ ਮਾਮਲੇ ਆਏ ਸਾਹਮਣੇ, 6 ਮਰੀਜ਼ਾਂ ਦੀ ਹੋਈ ਮੌਤ

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਸੰਕਰਮਣ ਦੇ 475 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 3,919 ਹੋ ਗਈ ਹੈ। ਸਿਹਤ ਮੰਤਰਾਲਾ ਦੇ ਮੰਗਲਵਾਰ ਸਵੇਰੇ 8 ਵਜੇ ਜਾਰੀ ਅੰਕੜਿਆਂ ਅਨੁਸਾਰ, ਇਸ ਦੌਰਾਨ 6 ਮਰੀਜ਼ਾਂ ਦੀ ਮੌਤ ਹੋ ਗਈ, ਜਿਸ 'ਚ ਕਰਨਾਟਕ ਦੇ ਤਿੰਨ, ਛੱਤੀਸਗੜ੍ਹ ਦੇ 2 ਅਤੇ ਆਸਾਮ ਦਾ ਇਕ ਰੋਗੀ ਸ਼ਾਮਲ ਹੈ। ਪਿਛਲੇ ਸਾਲ 5 ਦਸੰਬਰ ਤੱਕ ਰੋਜ਼ਾਨਾ ਮਾਮਲਿਆਂ ਦੀ ਗਿਣਤੀ ਘੱਟ ਕੇ ਦੋਹਰੇ ਅੰਕ ਤੱਕ ਆ ਗਈ ਸੀ ਪਰ ਠੰਡ ਅਤੇ ਵਾਇਰਸ ਦੇ ਨਵੇਂ ਵੈਰੀਐਂਟ ਕਾਰਨ ਮਾਮਲਿਆਂ 'ਚ ਤੇਜ਼ੀ ਆਈ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ 5 ਦਸੰਬਰ ਤੋਂ ਬਾਅਦ 31 ਦਸੰਬਰ 2023 ਨੂੰ 841 ਨਵੇਂ ਮਾਮਲੇ ਸਾਹਮਣੇ ਆਏ, ਜੋ ਮਈ 2021 'ਚ ਦਰਜ ਕੀਤੇ ਗਏ ਜ਼ਿਆਦਾ ਮਾਮਲਿਆਂ ਦਾ 0.2 ਫ਼ੀਸਦੀ ਸੀ।

ਇਹ ਵੀ ਪੜ੍ਹੋ : ਹੀਟਰ ਚਲਾ ਕੇ ਸੌਂਣ ਵਾਲੇ ਹੋ ਜਾਣ ਸਾਵਧਾਨ, ਕਿਤੇ ਤੁਹਾਡੇ ਨਾਲ ਵੀ ਨਾ ਵਾਪਰ ਜਾਵੇ ਅਜਿਹੀ ਅਣਹੋਣੀ

ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ 'ਚੋਂ ਕਰੀਬ 92 ਫ਼ੀਸਦੀ ਮਰੀਜ਼ ਘਰ ਹੀ ਰਹਿ ਕੇ ਆਪਣਾ ਇਲਾਜ ਕਰਵਾ ਰਹੇ ਹਨ। ਇਸ ਸੰਬੰਧ 'ਚ ਸੂਤਰਾਂ ਨੇ ਕਿਹਾ,''ਮੌਜੂਦਾ ਸਮੇਂ ਉਪਲੱਬਧ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ 'ਜੇ.ਐੱਨ.1' ਵੈਰੀਐਂਟ ਕਾਰਨ ਨਾ ਤਾਂ ਨਵੇਂ ਮਾਮਲਿਆਂ 'ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ ਅਤੇ ਨਾ ਹੀ ਹਸਪਤਾਲ 'ਚ ਦਾਖ਼ਲ ਹੋਣ ਵਾਲਿਆਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ ਅਤੇ ਨਾ ਹੀ ਮੌਤ ਦਰ 'ਚ ਵਾਧਾ ਹੋ ਰਿਹਾ ਹੈ।'' ਸਿਹਤ ਮੰਤਰਾਲਾ ਦੀ ਵੈੱਬਸਾਈਟ ਅਨੁਸਾਰ, ਹੁਣ ਤੱਕ ਸੰਕਰਮਣ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4.4 ਕਰੋੜ ਤੋਂ ਵੱਧ ਹੋ ਗਈ ਹੈ ਅਤੇ ਇਸ ਸੰਕਰਮਣ ਨਾਲ ਠੀਕ ਹੋਣ ਦੀ ਰਾਸ਼ਟਰੀ ਦਰ 98.81 ਫ਼ੀਸਦੀ ਹੈ। ਮੰਤਰਾਲਾ ਨੇ ਕਿਹਾ ਕਿ ਦੇਸ਼ 'ਚ ਕੋਰੋਨਾ ਰੋਕੂ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ 220.67 ਕਰੋੜ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News