ਤਾਮਿਲਨਾਡੂ ''ਚ ਵਾਪਰਿਆ ਭਿਆਨਕ ਹਾਦਸਾ, 2 ਔਰਤਾਂ ਸਮੇਤ 6 ਲੋਕਾਂ ਦੀ ਮੌਤ

Friday, Jul 08, 2022 - 05:05 PM (IST)

ਤਾਮਿਲਨਾਡੂ ''ਚ ਵਾਪਰਿਆ ਭਿਆਨਕ ਹਾਦਸਾ, 2 ਔਰਤਾਂ ਸਮੇਤ 6 ਲੋਕਾਂ ਦੀ ਮੌਤ

ਚੇਨਈ (ਵਾਰਤਾ)- ਤਾਮਿਲਨਾਡੂ ਦੇ ਚੇਨਈ-ਤ੍ਰਿਚੀ ਰਾਸ਼ਟਰੀ ਰਾਜਮਾਰਗ 'ਤੇ ਅੱਜ ਯਾਨੀ ਸ਼ੁੱਕਰਵਾਰ ਨੂੰ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਬੱਸ ਅਤੇ ਲਾਰੀ ਦੀ ਟੱਕਰ 'ਚ 2 ਔਰਤਾਂ ਸਮੇਤ 6 ਲੋਕਾਂ ਦੀ ਮੌਤ ਹੋ ਗਈ ਅਤੇ 10 ਤੋਂ ਵੱਧ ਹੋਰ ਲੋਕ ਜ਼ਖ਼ਮੀ ਹੋ ਗਏ। ਸੂਤਰਾਂ ਨੇ ਦੱਸਿਆ ਕਿ ਘਟਨਾ ਸ਼ੁੱਕਰਵਾਰ ਕਰੀਬ 6 ਵਜੇ ਹੋਈ, ਜਦੋਂ  ਚੇਨਈ ਮੁਫਸਿਲ ਬੱਸ ਟਰਮਿਨਸ (ਸੀ.ਐੱਮ.ਬੀ.ਟੀ.) ਤੋਂ ਚਿਦਾਂਬਰਮ ਲਈ ਜਾ ਰਹੀ ਬੱਸ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੀ ਲਾਰੀ ਨਾਲ ਜਾ ਟਕਰਾਈ, ਜਿਸ 'ਚ 2 ਔਰਤਾਂ ਸਮੇਤ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 10 ਲੋਕ ਜ਼ਖ਼ਮੀ ਹੋ ਗਏ।

ਪੁਲਸ ਨੇ ਦੱਸਿਆ ਕਿ ਸਾਰੇ ਜ਼ਖ਼ਮੀਆਂ ਨੂੰ ਚੇਂਗਲਪੱਟੂ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਕ ਹੋਰ ਯਾਤਰੀ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਪੁਲਸ, ਫਾਇਰ ਬ੍ਰਿਗੇਡ ਅਤੇ ਬਚਾਅ ਦਲ ਦੇ ਕਰਮੀਆਂ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਅਤੇ ਰਾਹਤ ਕੰਮ ਸ਼ੁਰੂ ਕੀਤਾ। ਉਨ੍ਹਾਂ ਦੱਸਿਆ ਕਿ ਹਾਦਸੇ ਦੌਰਾਨ ਸੜਕ 'ਤੇ ਭਾਰੀ ਜਾਮ ਲੱਗ ਗਿਆ ਸੀ।


author

DIsha

Content Editor

Related News