ਉੱਤਰ ਪ੍ਰਦੇਸ਼ : ਬੇਕਾਬੂ ਬੱਸ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, 6 ਦੀ ਮੌਤ ਅਤੇ 11 ਜ਼ਖਮੀ

01/31/2022 9:48:34 AM

ਕਾਨਪੁਰ (ਵਾਰਤਾ)- ਉੱਤਰ ਪ੍ਰਦੇਸ਼ 'ਚ ਕਾਨਪੁਰ ਦੇ ਬਾਬੂਪੁਰਵਾ ਖੇਤਰ 'ਚ ਇਕ ਬੇਕਾਬੂ ਸਿਟੀ ਈ-ਬੱਸ ਦੀ ਲਪੇਟ 'ਚ ਆਉਣ ਨਾਲ 6 ਲੋਕਾਂ ਦੀ ਮੌਤ ਹੋ ਗਈ ਅਤੇ 11 ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਾਨਪੁਰ 'ਚ ਹੋਏ ਹਾਦਸੇ ਦੇ ਸ਼ਿਕਾਰ ਲੋਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਜ਼ਾਹਰ ਕੀਤੀ ਹੈ, ਜਦੋਂ ਕਿ ਜ਼ਖਮੀਆਂ ਦੇ ਚੰਗੇ ਇਲਾਜ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੇ ਹਨ। ਉਨ੍ਹਾਂ ਨੇ ਘਟਨਾ 'ਚ ਦੋਸ਼ੀ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ : ਸਾਵਧਾਨ! ਚਮੜੀ 'ਤੇ 21 ਅਤੇ ਪਲਾਸਟਿਕ 'ਤੇ 8 ਘੰਟੇ ਜਿਊਂਦਾ ਰਹਿੰਦੈ ਓਮੀਕ੍ਰੋਨ

ਪੁਲਸ ਸੂਤਰਾਂ ਨੇ ਸੋਮਵਾਰ ਨੂੰ ਦੱਸਿਆ ਕਿ ਐਤਵਾਰ ਦੇਰ ਰਾਤ ਇਕ ਈ-ਬੱਸ ਘੰਟਾਘਰ ਤੋਂ ਟਾਟ ਮਿਲ ਚੌਰਾਹੇ ਵੱਲ ਤੇਜ਼ ਰਫ਼ਤਾਰ 'ਚ ਆ ਰਹੀ ਸੀ ਕਿ ਇਕ ਈ-ਰਿਕਸ਼ਆ ਨੂੰ ਟੱਕਰ ਮਾਰਨ ਤੋਂ ਬਾਅਦ ਡਰਾਈਵਰ ਨੇ ਬੱਸ ਤੋਂ ਕੰਟਰੋਲ ਗੁਆ ਦਿੱਤਾ ਅਤੇ ਬੱਸ ਡਿਵਾਈਡਰ ਪਾਰ ਕਰ ਕੇ ਉਲਟ ਦਿਸ਼ਾ ਤੋਂ ਆ ਰਹੇ ਵਾਹਨਾਂ ਨੂੰ ਕੁਚਲਦੇ ਹੋਏ ਇਕ ਡੰਪਰ ਨਾਲ ਟਕਰਾ ਗਈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ 'ਚ ਸ਼ੁਭਮ ਸੋਨਕਰ (26), ਟਵਿੰਕਲ (25), ਅਰਸਲਾਨ (24) ਅਤੇ ਅਜੀਤ ਕੁਮਾਰ (60) ਤੋਂ ਇਲਾਵਾ 2 ਹੋਰ ਦੀ ਮੌਤ ਹੋ ਗਈ। ਹਾਦਸੇ 'ਚ ਜ਼ਖਮੀ 11 ਹੋਰ ਨੂੰ ਹੈਲਟ ਹਸਪਤਾਲ ਅਤੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਜ਼ਖਮੀਆਂ 'ਚ ਕੁਝ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਾਦਸੇ ਦੇ ਬਾਅਦ ਤੋਂ ਡਰਾਈਵਰ ਬੱਸ ਛੱਡ ਕੇ ਦੌੜ ਗਿਆ, ਹਾਲਾਂਕਿ ਬਾਅਦ 'ਚ ਉਸ ਨੂੰ ਫੜ ਲਿਆ ਗਿਆ।

ਨੋਟ : ਇਸ ਖ਼ਬਰ ਸੰਬੰਧੀ ਕੀਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News