ਯੂ. ਪੀ. 'ਚ ਚੜ੍ਹਦੀ ਸਵੇਰ ਵਾਪਰਿਆ ਭਿਆਨਕ ਹਾਦਸਾ, 6 ਲੋਕਾਂ ਦੀ ਮੌਤ ਤੇ ਕਈ ਜ਼ਖ਼ਮੀ
Monday, Nov 02, 2020 - 08:07 AM (IST)

ਬਾਹਰਾਈਚ- ਉੱਤਰ ਪ੍ਰਦੇਸ਼ ਦੇ ਬਾਹਰਾਈਚ ਵਿਚ ਚੜ੍ਹਦੀ ਸਵੇਰ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿਚ 6 ਲੋਕਾਂ ਦੀ ਮੌਤ ਹੋ ਗਈ ਤੇ ਹੋਰ 10 ਲੋਕ ਜ਼ਖ਼ਮੀ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਕਿਛੌਛਾ ਸ਼ਰੀਫ਼ ਦਰਗਾਹ ਤੋਂ ਵਾਪਸ ਆ ਰਹੇ ਲੋਕਾਂ ਦੀ ਗੱਡੀ ਦੀ ਇਕ ਟਰੱਕ ਨਾਲ ਟੱਕਰ ਹੋ ਗਈ ਇਹ ਹਾਦਸਾ ਗੋਂਡਾ-ਬਹਰਾਈਚ ਹਾਈਵੇਅ 'ਤੇ ਵਾਪਰਿਆ। ਜ਼ਖ਼ਮੀ ਲੋਕਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਯਾਨਾਥ ਨੇ ਦੁੱਖ ਜਤਾਇਆ ਹੈ। ਉਨ੍ਹਾਂ ਉੱਚ ਅਧਿਕਾਰੀਆਂ ਨੂੰ ਤਤਕਾਲ ਮੌਕੇ 'ਤੇ ਪਹੁੰਚ ਕੇ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਦੇ ਹੁਕਮ ਦਿੱਤੇ ਹਨ।
ਜਾਣਕਾਰੀ ਮੁਤਾਬਕ ਸ਼ਰਧਾਲੂਆਂ ਦੀ ਗੱਡੀ ਟੱਕਰ ਵੱਜਣ ਮਗਰੋਂ ਉਲਟ ਗਈ ਤੇ ਕਈਆਂ ਦੀ ਘਟਨਾ ਵਾਲੇ ਸਥਾਨ 'ਤੇ ਹੀ ਮੌਤ ਹੋ ਗਈ। ਜ਼ਖ਼ਮੀਆਂ 'ਚੋਂ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਲੋਕ 28 ਅਕਤੂਬਰ ਨੂੰ ਦਰਗਾਹ ਜਾਣ ਲਈ ਨਿਕਲੇ ਸਨ। ਕੁਝ ਲੋਕਾਂ ਦਾ ਕਹਿਣਾ ਹੈ ਕਿ ਹਾਦਸਾ ਤੜਕੇ 4 ਕੁ ਵਜੇ ਵਾਪਰਿਆ।